ਲੋਕ ਸਭਾ ਚੋਣਾਂ 2024 ਦੌਰਾਨ ਪੰਜਾਬ ਦੇ ਉਮੀਦਵਾਰਾਂ ਨੇ ਪਿਛਲੇ 20 ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਇਸ ਵਾਰ ਪੰਜਾਬ ਦੀਆਂ 13 ਸੀਟਾਂ ‘ਤੇ ਹੁਣ 349 ਉਮੀਦਵਾਰ ਚੋਣ ਲੜ ਰਹੇ ਹਨ।
ਜਦੋਂ ਕਿ ਜੇਕਰ ਪਿਛਲੀਆਂ 2019 ਦੀਆਂ ਚੋਣਾਂ ਦੀ ਗੱਲ ਕਰੀਏ ਤਾਂ ਸਿਰਫ਼ 278 ਉਮੀਦਵਾਰ ਹੀ ਮੈਦਾਨ ਵਿੱਚ ਸਨ। ਇਸ ਦੇ ਨਾਲ ਹੀ ਅੱਜ ਨਾਮ ਵਾਪਸ ਲੈਣ ਦਾ ਆਖਰੀ ਦਿਨ ਹੈ, ਜਿਸ ਤੋਂ ਬਾਅਦ ਵੱਡੀਆਂ ਪਾਰਟੀਆਂ ਤੋਂ ਇਲਾਵਾ ਹੋਰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਦਿੱਤੇ ।
ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ 7ਵੇਂ ਗੇੜ ਦੀਆਂ ਚੋਣਾਂ ਲਈ ਨਾਮਜ਼ਦਗੀਆਂ 7 ਤੋਂ 14 ਮਈ ਤੱਕ ਦਾਖ਼ਲ ਕੀਤੀਆਂ ਜਾਣੀਆਂ ਹਨ। 14 ਮਈ ਤੱਕ 466 ਉਮੀਦਵਾਰਾਂ ਨੇ 598 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਹਨ। 15-16 ਮਈ ਨੂੰ ਹੋਈ ਪੜਤਾਲ ਦੌਰਾਨ ਕੁੱਲ 111 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਹੋ ਗਈਆਂ ਅਤੇ 6 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ।
ਇਹ ਵੀ ਪੜ੍ਹੋ : – ਮੈਂ ਬਹੁਤ ਸਦਮੇ ਵਿੱਚ ਸੀ : ਸਵਾਤੀ ਮਾਲੀਵਾਲ
ਅੱਜ 17 ਮਈ ਸ਼ੁੱਕਰਵਾਰ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ ਸੀ। ਉਮੀਦਵਾਰ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਸਨ। ਇਸ ਤੋਂ ਬਾਅਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੰਡੇ ਦਿੱਤੇ ਗਏ । ਇਸ ਦੇ ਨਾਲ ਹੀ ਇਸ ਤੋਂ ਬਾਅਦ ਚੋਣ ਮਾਹੌਲ ਗਰਮਾਉਣਾ ਸ਼ੁਰੂ ਹੋ ਜਾਵੇਗਾ।
ਭਾਜਪਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਦੌਰੇ ‘ਤੇ ਹੋਣਗੇ। ਜਿਸ ਤੋਂ ਬਾਅਦ ਕਈ ਸਮੀਕਰਨ ਬਦਲ ਜਾਣਗੇ। ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਫੈਸਲਾ ਨਹੀਂ ਲਿਆ ਹੈ, ਉਹ ਇਨ੍ਹਾਂ ਵੱਡੀਆਂ ਰੈਲੀਆਂ ਤੋਂ ਬਾਅਦ ਆਪਣਾ ਫੈਸਲਾ ਲੈ ਸਕਦੇ ਹਨ ਜਾਂ ਬਦਲ ਸਕਦੇ ਹਨ।
2 Comments
FAKE CALL CENTRES DUPING PEOPLE LIVING IN US; 155 HELD ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼:155 ਕਾਬੂ - ਪੰਜਾਬ ਨਾਮਾ ਨਿਊਜ਼
7 ਮਹੀਨੇ ago[…] […]
BJP is necessary to protect the interests of Punjab ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ - ਪੰਜਾਬ ਨਾਮਾ ਨਿਊਜ਼
7 ਮਹੀਨੇ ago[…] ਇਹ ਵੀ ਪੜ੍ਹੋ : ਪੰਜਾਬ ਵਿਚ ਚੋਣ ਅਖਾੜਾ ਭਖਿਆ,ਚ… […]
Comments are closed.