ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਗਰਮਾ ਗਿਆ ਹੈ।ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਭਾਜਪਾ ਦੀ ਲੋਕ ਸਭਾ ਮੈਂਬਰ ਚੁਣੀ ਗਈ ਸੀ । ਕੰਗਨਾ ਨੂੰ ਥੱਪੜ ਮਾਰਨ ਵਾਲੀ CISF ਮਹਿਲਾ ਕਾਂਸਟੇਬਲ ਕੁਲਵਿੰਦਰ ਦੇ ਸਮਰਥਨ ‘ਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਸਾਹਮਣੇ ਆ ਗਈਆਂ ਹਨ।
ਕਿਸਾਨ ਆਗੂਆਂ ਨੇ ਕਿਸਾਨ ਭਵਨ ਵਿਖੇ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਹੈ ਕਿ ਉਹ ਇਸ ਮਾਮਲੇ ਵਿੱਚ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਮਿਲਣਗੇ।
ਕਿਸਾਨਾਂ ਨੇ ਕਿਹਾ ਕਿ ਉਹ ਡੀਜੀਪੀ ਨੂੰ ਮਿਲ ਕੇ ਮੰਗ ਕਰਨਗੇ ਕਿ ਮਹਿਲਾ ਕਾਂਸਟੇਬਲਾਂ ਨਾਲ ਬੇਇਨਸਾਫ਼ੀ ਨਾ ਕੀਤੀ ਜਾਵੇ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀ ਵੱਲੋਂ 9 ਤਰੀਕ ਨੂੰ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਐਸਐਸਪੀ ਦਫ਼ਤਰ ਤੱਕ ਇਨਸਾਫ਼ ਮਾਰਚ ਕੱਢਿਆ ਜਾਵੇਗਾ।
ਇਹ ਵੀ ਪੜ੍ਹੋ : ਇਜ਼ਰਾਈਲ ਦੇ PM ਨੇ ਮੋਦੀ ਨੂੰ ਦਿੱਤੀ ਵਧਾਈ
ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਭਾਜਪਾ ਆਗੂ ਨੇ ਚੈਨਲ ‘ਤੇ ਉਨ੍ਹਾਂ ਨਾਲ ਹੋਈ ਬਹਿਸ ਵਿਚ ਮੰਨਿਆ ਸੀ ਕਿ ਇਹ ਝਗੜਾ ਅਸਲ ਵਿਚ ਮੋਬਾਈਲ ਅਤੇ ਪਰਸ ਦੀ ਚੈਕਿੰਗ ਨੂੰ ਲੈ ਕੇ ਹੋਇਆ ਸੀ। ਪਰ ਕੰਗਨਾ ਸਾਂਸਦ ਹੋਣ ਕਾਰਨ ਚੈਕਿੰਗ ਲਈ ਆਪਣਾ ਸਾਮਾਨ ਬਾਹਰ ਕੱਢ ਕੇ ਖੁਦ ਨੂੰ ਵੀਆਈਪੀ ਸਮਝ ਰਹੀ ਸੀ।
ਅਜਿਹੇ ਵਿੱਚ ਮੈਨੂੰ ਲੱਗਦਾ ਹੈ ਕਿ ਇਸ ਵਿੱਚ ਕੁੜੀ ਦਾ ਕੋਈ ਕਸੂਰ ਨਹੀਂ ਹੈ। ਉਸ ਨੇ ਆਪਣਾ ਫਰਜ਼ ਨਿਭਾਇਆ ਹੈ। ਇਸੇ ਕਾਰਨ ਲੜਾਈ ਹੋਈ।
1 Comment
ਸਰਕਾਰ ਨੇ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ - ਪੰਜਾਬ ਨਾਮਾ ਨਿਊਜ਼
3 ਮਹੀਨੇ ago[…] ਇਹ ਵੀ ਪੜ੍ਹੋ : ਕੰਗਨਾ ਰਣੌਤ ਦੇ ਥੱਪੜ ਮਾਮਲੇ ‘… […]
Comments are closed.