ਬਰਨਾਲਾ, 21 ਜੂਨ
– ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ’ਚ ਵੋਟ ਦੇ ਅਧਿਕਾਰ ਦੇ ਇਸਤੇਮਾਲ ਹਿੱਤ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫਸਰ ਡਾ. ਹਰੀਸ਼ ਨਈਅਰ ਦੀ ਰਹਿਨੁਮਾਈ ਹੇਠ ਜ਼ਿਲੇ ’ਚ ਵੋਟਰ ਜਾਗਰੂਕਤਾ ਦੀਆਂ ਸਵੀਪ ਗਤਵਿਧੀਆਂ ਜਾਰੀ ਹਨ।

ਜ਼ਿਲਾ ਸਿੱਖਿਆ ਅਫਸਰ ਕਮ ਜ਼ਿਲਾ ਨੋਡਲ ਅਫਸਰ ਸਵੀਪ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਸਕੂਲੀ ਸਵੀਪ ਕਲੱਬਾਂ ਵੱਲੋਂ ਸਕੂਲ ਮੁਖੀਆਂ ਅਤੇ ਨੋਡਲ ਅਧਿਆਪਕਾਂ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਗਤੀਵਿਧੀਆਂ ’ਚ ਵੱਡੀ ਭੂਮਿਕਾ ਨਿਭਾਈ ਜਾ ਰਹੀ ਹੈ। ਦਫਤਰ ਜ਼ਿਲਾ ਸਿੱਖਿਆ ਅਫਸਰ ਦੇ ਐਲਏ ਮਨਪਾਲ ਸਿੰਘ ਨੇ ਦੱਸਿਆ ਕਿ ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ ਦੇ ਬਾਵਜੂਦ ਵੱਖ ਵੱਖ ਤਰੀਕਿਆਂ ਨਾਲ ਵੋਟਰ ਜਾਗਰੂਕਤਾ ਦੀਆਂ ਗਤੀਵਿਧੀਆਂ ਵੱਡੇ ਪੱਧਰ ’ਤੇ ਕਰਵਾਈਆਂ ਗਈਆਂ ਹਨ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ, ਸਰਕਾਰੀ ਮਿਡਲ ਸਕੂਲ ਗੁੰੰਮਟੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ, ਸਰਕਾਰੀ ਹਾਈ ਸਕੂਲ ਤਲਵੰਡੀ, ਲੋਕ ਕਵੀ ਸੰਤ ਰਾਮ ਉਦਾਸੀ ਸੀਨੀਅਰ ਸੈਕੰਡਰੀ ਸਕੂਲ ਰਾਏਸਰ, ਸਰਕਾਰੀ ਕੰਨਿਆ ਹਾਈ ਸਕੂਲ਼ ਤਪਾ, ਸਰਕਾਰੀ ਮਿਡਲ ਸਕੂਲ਼ ਲੋਹਗੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੇ) ਭਦੌੜ, ਸਰਕਾਰੀ ਹਾਈ ਸਕੂਲ ਚੁਹਾਣਕੇ ਖੁਰਦ, ਸਰਕਾਰੀ ਹਾਈ ਸਕੂਲ਼ ਕੁਤਬਾ, ਸਰਕਾਰੀ ਹਾਈ ਸਕੂਲ਼ ਦਰਾਜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ, ਸਰਕਾਰੀ ਹਾਈ ਸਕੂਲ਼ ਜੁਮਲਾ ਮਲਕਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖੁਰਦ, ਸਰਕਾਰੀ ਹਾਈ ਸਕੂਲ਼ ਧੂਰਕੋਟ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਪਾ ਸਮੇਤ ਹੋਰਨਾਂ ਸਕੂਲਾਂ ਦੇ ਸਕੂਲ਼ ਮੁਖੀਆਂ ਅਤੇ ਸਵੀਪ ਨੋਡਲ ਅਧਿਆਪਕਾਂ ਨੇ ਦੱਸਿਆ ਕਿ ਵਿਦਿਆਰਥੀਆਂ ਦੀਆਂ ਆਨਲਾਈਨ ਅਤੇ ਸਮਰ ਕੈਂਪਾਂ ਦੌਰਾਨ ਆਫ ਲਾਈਨ ਤਰੀਕੇ ਕਰਵਾਈਆਂ ਸਵੀਪ ਗਤੀਵਿਧੀਆਂ ਅਧੀਨ ਕਰਵਾਏ ਲੇਖ, ਪੋਸਟਰ, ਕਵਿਤਾ ਅਤੇ ਗੀਤ ਮੁਕਾਬਲਿਆਂ ਦੌਰਾਨ ਵੋਟਰਾਂ ਨੂੰ ਵੋਟ ਅਧਿਕਾਰ ਦੀ ਤਾਕਤ ਤੋਂ ਜਾਣੂ ਕਰਵਾਉਂਦਿਆਂ ਲੋਕਤੰਤਰ ਦੀ ਮਜ਼ਬੂਤੀ ਹਿੱਤ ਇਸਦੇ ਇਸਤੇਮਾਲ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਵੱਲੋਂ ਪੋਸਟਰ ਬਣਾ ਕੇ ਅਤੇ ਗੀਤ/ਕਵਿਤਾਵਾਂ ਦੇ ਗਾਇਨ ਜਰੀਏ “ਮੇਰੀ ਵੋਟ ਮੇਰਾ ਅਧਿਕਾਰ, ਮੇਰੀ ਵੋਟ ਮੇਰੀ ਆਵਾਜ਼ ਅਤੇ ਮੇਰੀ ਵੋਟ ਮੇਰੀ ਤਾਕਤ’ ਆਦਿ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।