Goldy Brar declared a terrorist By Indian Government

ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨਿਆ

ਨਵੀਂ ਦਿੱਲੀ 1 ਜਨਵਰੀ
-ਭਾਰਤੀ ਗ੍ਰਹਿ ਵਿਭਾਗ ਨੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਕਤਲ ਕਾਂਢ ਚ ਸ਼ਾਮਲ ਹੋਣ ਦੇ ਦੋਸ਼ੀ ਅਤੇ ਲੋੜੀਂਦੇ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਦਿੱਤਾ ਹੈ।

ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਿਕ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਨੂੰ ਗ਼ੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ 1967 ਦੇ ਤਹਿਤ ਅੱਤਵਾਦੀ ਐਲਾਨਿਆ ਗਿਆ ਹੈ ਅਤੇ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 50 ਹਜ਼ਾਰ ਡਾਲਰ ਦਾ ਇਨਾਮ ਦੇਣ ਦੀ ਪੇਸ਼ਕਸ਼ ਕੀਤੀ ਹੈ।

ਯਾਦ ਰਹੇ ਕਿ ਭਾਰਤ ਸਰਕਾਰ ਵੱਲੋਂ ਗੋਲਡੀ ਬਰਾੜ ਦਾ ਲਾਲ ਕੋਰਨ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਦਾ ਅਰਥ ਹੈ ਕਿ ਉਹ ਕਿਸੇ ਵੀ ਦੇਸ਼ ਵਿਚ ਜੋ ਇੰਟਰਪੋਲ ਦਾ ਮੈਂਬਰ ਹੋਵੇ ਉਸ ਨੂੰ ਗ੍ਰਿਫ਼ਤਾਰ ਕਰਕੇ ਭਾਰਤ ਦੇ ਸਪੁਰਦ ਕਰ ਸਕਦਾ ਹੈ ।
ਗੋਲਡੀ ਬਰਾੜ ਜਿਸ ਦਾ ਅਸਲੀ ਨਾਮ ਸਤਿੰਦਰਜੀਤ ਸਿੰਘ ਹੈ । ਦੱਸਿਆ ਜਾਂਦਾ ਹੈ ਕਿ ਉਹ ਕੈਨੇਡਾ ਆਧਾਰਿਤ ਗੈਂਗਸਟਰ ਹੈ । ਉਸ ਉਪਰ ਕਈ ਗੰਭੀਰ ਦੋਸ਼ਾਂ ਤਹਿਤ ਭਾਰਤ ਵਿਚ ਮੁਕੱਦਮੇ ਦਰਜ਼ ਹਨ। ਉਹ ਕਈ ਗੰਭੀਰ ਅਪਰਾਧਾ ਜਿਵੇਂ ਕਤਲ, ਕਤਲ ਦੀ ਕੋਸ਼ਿਸ਼, ਅਤੇ ਨਸ਼ੇ ਦੀ ਤਸਕਰੀ ਦੇ ਸਬੰਧ ਵਿਚ ਭਾਰਤੀ ਅਧਿਕਾਰੀਆਂ ਨੂੰ ਲੋੜੀਂਦਾ ਹੈ।

ਗੋਲਡੀ ਬਰਾੜ ਤੇ ਪੰਜਾਬੀ ਗਾਇਕ ਸਿਧੂ ਮਾਲੇਵਾਲ ਦਾ ਕਤਲ ਕਰਨ ਦੀ ਜਾਣਕਾਰੀ ਫੇਸਬੁੱਕ ਤੇ ਪੋਸਟ ਕਰਨ ਤੋਂ ਬਾਅਦ ਪੁਲਿਸ ਨੇ ਕਤਲ ਦੇ ਮਾਸਟਰ ਮਾਇਡ ਵਜੋਂ ਨਾਮਜ਼ਦ ਕੀਤਾ ਸੀ। ਗੋਲਡੀ ਬਰਾੜ, ਲਾਰੇਸ਼ ਬਿਸ਼ਨੋਈ ਜੋ ਤਿਹਾੜ ਜੇਲ ਵਿਚ ਬੰਦ ਹੈ ਦਾ ਸਾਥੀ ਦੱਸਿਆ ਜਾਂਦਾ ਹੈ । ਗੋਲਡੀ ਬਰਾੜ ਨੂੰ ਕੈਨੇਡਾ ਦੇ ਬੋਲੇ ਪ੍ਰੋਗਰਾਮ ਦੇ ਸਿਖਰ 25 ਸਭ ਤੋ ਵੱਧ ਚਾਹੀਦੇ ਭਗੌੜਿਆਂ ਵਿਚ ਨਾਮਜ਼ਦ ਕੀਤਾ ਗਿਆ ਹੈ।