ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸੰਗਰੂਰ ਵਾਸੀਆਂ ਨੇ ਪੂਰੇ ਉਤਸ਼ਾਹ ਨਾਲ ਲਿਆ ‘ਹਾਫ਼ ਮੈਰਾਥਨ’ ’ਚ ਹਿੱਸਾ

ਸੰਗਰੂਰ, 28 ਸਤੰਬਰ:
-ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਮਹਾਨ ਯੋਧੇ ਸ਼ਹੀਦ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਮੌਕੇ ਅੱਜ ਜ਼ਿਲਾ ਪ੍ਰਸ਼ਾਸਨ ਸੰਗਰੂਰ ਵੱਲੋਂ ਸਥਾਨਕ ਵਾਰ ਹੀਰੋਜ਼ ਸਟੇਡੀਅਮ ਤੋਂ ‘ਹਾਫ਼ ਮੈਰਾਥਨ’ ਦੌੜ ਕਰਵਾਈ ਗਈ। Half Marathon’ on 115th birth anniversary of Shaheed Bhagat Singh.

ਇਸ ਦੌੜ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ, ਨੌਜਵਾਨਾਂ ਅਤੇ ਸ਼ਹਿਰ ਵਾਸੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਸੰਗਰੂਰ ਜ਼ਿਲਾ ਪੁਲਿਸ ਦੀ ਇੱਕ ਟੁਕੜੀ ਵੱਲੋਂ ਪਰੇਡ ਕਮਾਂਡਰ ਡੀ.ਐਸ.ਪੀ. ਪ੍ਰਿਥਵੀ ਸਿੰਘ ਚਾਹਲ ਦੀ ਅਗਵਾਈ ’ਚ ਸ਼ਹੀਦ ਭਗਤ ਸਿੰਘ ਜੀ ਨੂੰ ਸਲਾਮੀ ਵੀ ਦਿੱਤੀ ਗਈ। ਸਲਾਮੀ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦਾ ਸੂਬਾ ਵਾਸੀਆਂ ਦੇ ਨਾਮ ਸੰਦੇਸ਼ ਵੀ ਵੀਡਿਓ ਸਕਰੀਨ ’ਤੇ ਜ਼ਿਲਾ ਵਾਸੀਆਂ ਨਾਲ ਸਾਂਝਾ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਅੱਜ ਸਾਡੇ ਦੇਸ਼ ਲਈ ਬੜੇ ਮਾਣ ਵਾਲਾ ਦਿਨ ਹੈ ਜਦੋਂ ਪੰਜਾਬ ਦੇ ਮਹਾਨ ਕਰਾਂਤੀਕਾਰੀ ਸਪੂਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਪੂਰੇ ਜੋਸ਼ੋ ਖਰੋਸ਼ ਨਾਲ ਮਨਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ  23 ਸਾਲਾਂ ਦੀ ਉਮਰ ’ਚ ਹੱਸਦਿਆਂ ਹੋਇਆਂ ਫ਼ਾਂਸੀ ਦੇ ਰੱਸੇ ਨੂੰ ਚੁੰਮਣ ਵਾਲੇ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਲਈ ਕਵਾਇਦ ਸ਼ੁਰੂ ਕੀਤੀ ਗਈ ਹੈ ਜਿਸਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਪੂਰੇ ਜ਼ਿਲੇ ’ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਇਹ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਸਕੇ। ਉਨਾਂ ਕਿਹਾ ‘ਹਾਫ਼ ਮੈਰਾਥਨ’ ਤੋਂ ਬਾਅਦ ਅੱਜ ਸੰਗਰੂਰ ’ਚ ਸ਼ਾਮ ਨੂੰ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ।

ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਸਜਦਾ ਕਰਨ ਲਈ ਬਨਾਸਰ ਬਾਗ ’ਚ ਸਥਿਤ ਵਿਰਾਸਤੀ ਇਮਾਰਤਾਂ ਨੂੰ ਰੰਗ-ਬਿਰੰਗੀਆਂ ਲਾਇਟਾਂ ਨਾਲ ਸਜਾਇਆ ਗਿਆ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਜ਼ਿਲਾ ਖੇਡ ਅਫ਼ਸਰ ਰਣਬੀਰ ਸਿੰਘ, ਜ਼ਿਲਾ ਸਿੱਖਿਆ ਅਫ਼ਸਰ ਕੁਲਤਰਨਜੀਤ ਸਿੰਘ, ਵੱਖ-ਵੱਖ ਸਕੂਲਾਂ-ਕਾਲਜਾਂ ਦੇ ਵਿਦਿਆਰਥੀ ਅਤੇ ਵੱਡੀ ਗਿਣਤੀ ’ਚ ਜ਼ਿਲਾ ਵਾਸੀ ਹਾਜ਼ਰ ਸਨ।

ਖਾਸ ਖਬਰਾਂ

ਸ਼ਹੀਦੇ ਆਜਮ ਸ:ਭਗਤ ਸਿੰਘ ਦਾ 115 ਵਾਂ ਜਨਮ ਦਿਨ ਮਨਾਇਆ

ਵਿਜੀਲੈਂਸ ਵੱਲੋਂ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫਤਾਰ