पंजाब नामा न्यूज़

ਨੋ ਫੇਵਰ ਤਿੱਖੇ ਤੇਵਰ

पंजाब नामा न्यूज़

ਨੋ ਫੇਵਰ ਤਿੱਖੇ ਤੇਵਰ

विशेष समाचार

हथियार तस्करी रैकेट का भंडाफोड़: 2 गिरफ्तार

ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ  ਵੱਲੋਂ ਖੁਫੀਆ ਇਤਲਾਹ ’ਤੇ  ਕਾਰਵਾਈ ਕਰਦਿਆਂ ਨੇ ਇਕ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰ ਕੇ ਦੋ ਤਸਕਰਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ l

ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਕਬਜੇ ਚੋਂ 6 ਪਿਸਤੌਲ ਜਿੰਨ੍ਹਾਂ ਵਿੱਚ ਪੰਜ .32 ਬੋਰ ਦੇ ਪਿਸਤੌਲ ਅਤੇ ਇੱਕ .30 ਬੋਰ  ਪਿਸਤੌਲ ਸਮੇਤ- ਸੱਤ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ  ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਦੋਨੋ ਅੰਮ੍ਰਿਤਸਰ ਦੇ ਨੇ ਰਹਿਣ ਵਾਲੇ

ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਮੱਟੂ ਵਾਸੀ ਰੱਈਆ ਅਤੇ ਰਾਹੁਲ ਮਸੀਹ ਵਾਸੀ ਪਿੰਡ ਚਵਿੰਡਾ ਦੇਵੀ, ਅੰਮ੍ਰਿਤਸਰ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਰੈਕੇਟ ਧੜੱਲੇ ਨਾਲ  ਕੰਮ ਕਰ ਰਿਹਾ ਸੀ ਅਤੇ ਪਿਛਲੇ ਛੇ ਮਹੀਨਿਆਂ ਵਿੱਚ ਮੱਧ ਪ੍ਰਦੇਸ਼ ਦੇ ਉਜੈਨ ਤੋਂ ਹਥਿਆਰਾਂ ਦੀਆਂ ਚਾਰ ਵੱਡੀਆਂ ਖੇਪਾਂ ਪ੍ਰਾਪਤ ਕਰ ਚੁੱਕਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਮਾਡਿਊਲ ਮੈਂਬਰ ਅਮਰੀਕਾ ਅਧਾਰਤ ਅਪਰਾਧਿਕ ਇਕਾਈ ਦੇ ਸੰਪਰਕ ਵਿੱਚ ਸਨ ਅਤੇ ਉਸਦੇ ਹੀ ਨਿਰਦੇਸ਼ਾਂ ’ਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ।

ਅੰਤਰ-ਰਾਜੀ ਹਥਿਆਰ ਦੀ ਕਰਦੇ ਸਨ ਤਸਕਰੀ-ਡੀਜੀਪੀ ਗੌਰਵ ਯਾਦਵ

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਦੋ ਹੋਰ ਅਹਿਮ ਮੈਂਬਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਲਈ ਨਾਮਜ਼ਦ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ, ਜਦਕਿ ਇਸ ਸਬੰਧੀ ਅਗਲੀਆਂ ਪਿਛਲੀਆਂ ਕੜੀਆਂ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :- ਕੇਜਰੀਵਾਲ ਦੀ ਭੈਣ ਲੜੂ ਸੰਗਰੂਰ ਤੋਂ ਚੋਣ

ਆਪਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀ.ਆਈ. ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸੀ.ਆਈ. ਜਲੰਧਰ ਦੀਆਂ ਪੁਲਿਸ ਟੀਮਾਂ ਨੇ ਵਿੱਤੀ ਇੰਟੈਲੀਜੈਂਸ ਯੂਨਿਟ (ਐਫ.ਆਈ.ਯੂ.) ਐਸਏਐਸ ਨਗਰ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਰੇਲਵੇ ਸਟੇਸ਼ਨ ਜਲੰਧਰ ਛਾਉਣੀ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਉਕਤ ਦੋਸ਼ੀਆ ਨੂੰ ਕਾਬੂ ਕੀਤਾ।

ਇਸ ਸਬੰਧੀ ਐਫਆਈਆਰ ਨੰ:27  ਮਿਤੀ 07.05.2024 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25 (8) ਅਧੀਨ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ।

होम
पढ़े
देखे
सुने