ਮਾਨ ਸਰਕਾਰ ਸ਼ਹੀਦ ਭਗਤ ਸਿੰਘ ਦੇ ਆਜ਼ਾਦੀ ਦੇ ਸੁਪਨਿਆਂ ਨੂੰ ਪੈਰਾਂ ਹੇਠ ਰੋਲ ਰਹੀ ਹੈ: ਜੱਥੇਬੰਦੀਆਂ

0
68

ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਗੈਰ ਸੰਵਿਧਾਨਕ ਅਤੇ ਜਮਹੂਰੀਅਤ ਵਿਰੋਧੀ ਕਾਰਵਾਈਆਂ ਖਿਲਾਫ਼ ਰੋਸ ਪ੍ਰਦਰਸ਼ਨ

ਸੰਗਰੂਰ, 26 ਸਤੰਬਰ,

– ਸੰਗਰੂਰ ਜ਼ਿਲ੍ਹੇ ਦੀਆਂ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਵਲੋਂ ਸੰਗਰੂਰ ਵਿਖੇ ਸਥਿਤ ਮੁੱਖ ਮੰਤਰੀ ਨਿਵਾਸ ਅੱਗੇ ਧਰਨੇ ਪ੍ਰਦਰਸ਼ਨ ਕਰਨ ਉਪਰ ਪਾਬੰਦੀ ਲਗਾਉਣ, ਧਰਨਾਕਾਰੀਆਂ ਨੂੰ ਜਬਰੀ ਚੁੱਕ ਕੇ ਦੂਰ ਦੁਰਾਡੇ ਛੱਡਣ ਅਤੇ ਉਹਨਾਂ ਦੇ ਟੈੰਟ ਅਤੇ ਸਮਾਨ ਨੂੰ ਜਬਤ ਕਰਨ ਦੀਆਂ ਗੈਰ ਸੰਵਿਧਾਨਕ ਅਤੇ ਜਮਹੂਰੀਅਤ ਵਿਰੋਧੀ ਕਾਰਵਾਈਆਂ ਦੇ ਖਿਲਾਫ ਅੱਜ ਮੁੱਖ ਮੰਤਰੀ ਨਿਵਾਸ ਅੱਗੇ ਰੋਹ ਭਰਪੂਰ ਰੈਲੀ ਕਰਨ ਉਪਰੰਤ ਮੁਜ਼ਾਹਰਾ ਕੀਤਾ। Hon’ble government is crushing the freedom dreams of Shaheed Bhagat Singh: Organizations.

ਇਹ ਰੈਲੀ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕੀਤੀ ਗਈ। ਵੱਖ ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੇ ਸੈਂਕੜੇ ਆਗੂ ਅਤੇ ਕਾਰਕੁੰਨ ਪਟਿਆਲਾ ਰੋਡ ਉਪਰ ਬਾਈਪਾਸ ਵਾਲੇ ਫਲਾਈਓਵਰ ਹੇਠਾਂ ਇਕੱਠੇ ਹੋਏ ਅਤੇ ਰੋਹ ਭਰਪੂਰ ਰੈਲੀ ਕੀਤੀ। ਇਸ ਉਪਰੰਤ ਮੁੱਖ ਮੰਤਰੀ ਨਿਵਾਸ ਤੱਕ ਰੋਹ ਭਰਪੂਰ ਮੁਜ਼ਾਹਰਾ ਕਰਨ ਉਪਰੰਤ ਪ੍ਰਸਾਸ਼ਨ ਤੋਂ ਮੰਗਾਂ ਨੂੰ ਪੂਰਾ ਕਰਨ ਲਈ ਮੰਗ ਕੀਤੀ। ਪ੍ਰਸਾਸ਼ਨ ਵਲੋਂ 4 ਅਕਤੂਬਰ ਨੂੰ 4 ਵਜੇ ਮੀਟਿੰਗ ਫਿਕਸ ਕਰਨ ਉਪਰੰਤ ਹੀ ਮੁਜਾਹਰਾਕਾਰੀ ਸਾਂਤ ਹੋਏ।

ਰੈਲੀ ਨੂੰ ਸੰਬੋਧਨ ਕਰਦਿਆਂ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਵਾਅਦੇ ਕਰਕੇ ਅਤੇ ਆਪਣੇ ਆਪ ਨੂੰ ਸ਼ਹੀਦ ਭਗਤ ਸਿੰਘ ਦੇ ਵਾਰਸ ਦੱਸ ਕੇ ਸਤਾ ਤੇ ਕਾਬਜ ਹੋਈ ਭਗਵੰਤ ਮਾਨ ਸਰਕਾਰ ਸ਼ਹੀਦ ਭਗਤ ਸਿੰਘ ਦੇ ਆਜ਼ਾਦੀ ਦੇ ਸੁਪਨਿਆਂ ਨੂੰ ਪੈਰਾਂ ਹੇਠ ਰੋਲ ਰਹੀ ਹੈ। ਸ਼ਹੀਦ ਭਗਤ ਸਿੰਘ ਅਤੇ ਬੀ ਕੇ ਦੱਤ ਵਲੋਂ ਅੰਗਰੇਜ਼ ਸਰਕਾਰ ਵਲੋਂ ਸੰਘਰਸ਼ਾਂ ਉਪਰ ਪਾਬੰਦੀਆਂ ਲਗਾਉਣ ਅਤੇ ਸੰਘਰਸ਼ਸ਼ੀਲ ਲੋਕਾਂ ਉਪਰ ਜਬਰ ਕਰਨ ਲਈ ਪਾਸ ਕੀਤੇ ਜਾ ਰਹੇ ਪਬਲਿਕ ਸੇਫਟੀ ਐਕਟ ਖਿਲਾਫ ਅਸੈਂਬਲੀ ਵਿੱਚ ਬੰਬ ਧਮਾਕੇ ਕਰਕੇ ਜਮਹੂਰੀ ਆਜਾਦੀਆਂ ਦਾ ਨਾਹਰਾ ਬੁਲੰਦ ਕੀਤਾ ਸੀ, ਪ੍ਰੰਤੂ ਆਪ ਸਰਕਾਰ ਸੰਘਰਸ਼ਸ਼ੀਲ ਲੋਕਾਂ ਉਪਰ ਜਬਰ ਕਰਨ ਤੇ ਸੰਘਰਸ਼ ਕਰਨ ਉਪਰ ਪਾਬੰਦੀਆਂ ਲਗਾਉਣ ਦੇ ਰਾਹ ਪੈ ਗਈ ਹੈ। ਸਰਕਾਰ ਨੇ ਮੁੱਖ ਮੰਤਰੀ ਦੇ ਨਿਵਾਸ ਵਾਲੀ ਕਲੋਨੀ ਅੱਗੇ ਕੰਡਿਆਲੀ ਤਾਰ ਲਗਾ ਕੇ ਮੋਦੀ ਸਰਕਾਰ ਵਲੋਂ ਕਿਸਾਨ ਸੰਘਰਸ਼ ਦੌਰਾਨ ਸੜਕਾਂ ਉੱਪਰ ਗੱਡੇ ਕਿੱਲਾਂ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ।

ਆਗੂਆਂ ਨੇ ਧਰਨਾਕਾਰੀਆਂ ਦੇ ਜਬਤ ਕੀਤੇ ਸਾਮਾਨ ਨੂੰ ਸੰਬੰਧਿਤ ਜਥੇਬੰਦੀਆਂ ਦੇ ਹਵਾਲੇ ਕਰਨ, ਧਰਨਾਕਾਰੀਆਂ ਨੂੰ ਜਬਰੀ ਚੁੱਕ ਕੇ ਦੂਰ ਦੁਰਾਡੇ ਛੱਡਣ ਲਈ ਜੁੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਅਤੇ ਲਗਾਈਆਂ ਪਾਬੰਦੀਆਂ ਤੁਰੰਤ ਖਤਮ ਕਰਨ ਦੀ ਮੰਗ ਕੀਤੀ।

ਰੈਲੀ ਨੂੰ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜਿਲ੍ਹਾ ਇਕਾਈ ਸੰਗਰੂਰ ਦੇ ਪ੍ਰਧਾਨ ਸਵਰਨਜੀਤ ਸਿੰਘ, ਸੂਬਾ ਆਗੂ ਨਾਮਦੇਵ ਭੁਟਾਲ, ਤਰਕਸ਼ੀਲ ਸੁਸਾਇਟੀ ਦੇ ਪ੍ਰਧਾਨ ਪਰਮਵੇਦ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਧਰਮ ਪਾਲ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਹੈਪੀ ਸ਼ੇਰੋਂ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਡੈਮੋਕ੍ਰੇਟਿਕ ਟੀਚਰਜ ਫਰੰਟ ਦੇ ਆਗੂ ਬਲਵੀਰ ਚੰਦ ਲੌਂਗੋਵਾਲ, ਪੀ ਆਰ ਐੱਸ ਯੂ ਦੇ ਆਗੂ ਮਨਜੀਤ ਸਿੰਘ ਨਮੋਲ, ਪੀ ਐੱਸ ਯੂ ਲਲਕਾਰ ਦੇ ਆਗੂ ਜਸਵਿੰਦਰ ਸਿੰਘ, ਡੀਟੀਐੱਫ ਦੇ ਆਗੂ ਰਘਵੀਰ ਸਿੰਘ ਭਵਾਨੀਗੜ੍ਹ ਅਤੇ ਸੁਖਵਿੰਦਰ ਗਿਰ, ਆਦਾਰਾ ਤਰਕਸ਼ ਵਲੋਂ ਸੁਖਜਿੰਦਰ ਸਿੰਘ, ਡੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ ਦੇ ਆਗੂ ਗੁਰਵਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਕਰਮ ਸਿੰਘ ਬਲਿਆਲ, ਪੀ ਐੱਸ ਐੱਸ ਐੱਫ ਦੇ ਆਗੂ ਸੀਤਾ ਰਾਮ ਸ਼ਰਮਾ, ਟੈਕਨੀਕਲ ਐਡ ਮਕੈਨੀਕਲ ਇੰਪਲਾਈਜ ਯੂਨੀਅਨ ਦੇ ਆਗੂ ਹਰਜੀਤ ਸਿੰਘ ਬਾਲੀਆਂ, ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿਕਰ ਸਿੰਘ ਹਥੋਆ, ਪੀ ਐੱਸ ਯੂ ਦੇ ਆਗੂ ਸੁਖਦੀਪ ਹਥਨ, ਸਿੱਖ ਸਦਭਾਵਨਾ ਦਲ ਦੇ ਆਗੂ ਬਚਿੱਤਰ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਪ੍ਰਗਟ ਸਿੰਘ ਕਾਲਾਝਾੜ, ਖੇਤੀਬਾੜੀ ਅਤੇ ਕਿਸਾਨ ਵਿਕਾਸ ਫਰੰਟ ਦੇ ਆਗੂ ਮਹਿੰਦਰ ਸਿੰਘ ਭੱਠਲ, ਸਰਵ ਭਾਰਤ ਨੌਜਵਾਨ ਸਭਾ ਦੇ ਆਗੂ ਨਵਜੀਤ ਸਿੰਘ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਨਿਰਮਲ ਸਿੰਘ ਬਟਰਿਆਣਾ, ਪੀ ਐੱਸ ਯੂ ਸ਼ਹੀਦ ਰੰਧਾਵਾ ਦੇ ਆਗੂ ਰਮਨਦੀਪ ਕਾਲਾਝਾੜ, ਗਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਦੇ ਆਗੂ ਦਾਤਾ ਸਿੰਘ ਨਮੋਲ, ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੁਖਵਿੰਦਰ ਸਿੰਘ ਢਿੱਲਵਾਂ ਨੇ ਸੰਬੋਧਨ ਕੀਤਾ।

ਇਸ ਮੌਕੇ ਕੁਲਵਿੰਦਰ ਸਿੰਘ ਬੰਟੀ, ਬਬਲੂ, ਸਤਨਾਮ ਸਿੰਘ ਉਭਾਵਾਲ, ਕੁਲਵੰਤ ਸਿੰਘ ਖਨੌਰੀ, ਚਰਨਜੀਤ ਪਟਵਾਰੀ, ਹਰਭਗਵਾਨ ਗੁਰਨੇ ਅਤੇ ਅਮਨ ਵਸ਼ਿਸ਼ਟ ਵੱਲੋਂ ਇਨਕਲਾਬੀ ਗੀਤ ਪੇਸ਼ ਕੀਤੇ ਗਏ।

ਖਾਸ ਖਬਰਾਂ

ਬੈਂਕ ਤੋ 25 ਲੱਖ ਰੁਪਏ ਦਾ ਕਰਜਾ ਲੈ ਕੇ ਫਰਾਡ ਕਰਨ ਵਾਲਾ ਭਗੋੜਾ ਵਿਜੀਲੈਂਸ ਬਿਉਰੋ ਵੱਲੋਂ ਕਾਬੂ

ਲੁਧਿਆਣਾ ਵਿੱਚ ਲਗਾਇਆ ਜਾਵੇਗਾ ਸੀ.ਬੀ.ਜੀ. ਪਲਾਂਟ: ਅਮਨ ਅਰੋੜਾ

 

ਮਾਂ-ਬੋਲੀ ਵਿੱਚ ਸਾਹਿਤ ਸਿਰਜਣਾ ਸਰਲ ਵੀ ਅਤੇ ਸਹਿਜ ਵੀ: ਡਾ. ਇਕਬਾਲ ਸਿੰਘ ਸਕਰੌਦੀ

ਮਹਿਲਾ ਅਗਰਵਾਲ ਸਭਾ ਨੇ ਮਨਾਈ ਅਗਰਸੈਨ ਜੈਯਤੀ

ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਮਨਜ਼ੂਰ: ਮੀਤ ਹੇਅਰ

Google search engine

LEAVE A REPLY

Please enter your comment!
Please enter your name here