ਪਿੰਡਾਂ ਦੇ ਯੋਜਨਾਬੱਧ ਢੰਗ ਨਾਲ ਵਿਕਾਸ ਲਈ ਵਿਭਾਗੀ ਅਧਿਕਾਰੀਆਂ
’ਤੇ ਆਧਾਰਿਤ ਟੀਮਾਂ ਦਾ ਗਠਨ: ਕੈਬਨਿਟ ਮੰਤਰੀ ਅਮਨ ਅਰੋੜਾ
ਸੁਨਾਮ ਊਧਮ ਸਿੰਘ ਵਾਲਾ, 9 ਸਤੰਬਰ:
-ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਪੇਂਡੂ ਖੇਤਰਾਂ ਵਿੱਚ ਵਸਦੇ ਨਿਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਯੋਜਨਾਬੱਧ ਢੰਗ ਨਾਲ ਦੂਰ ਕਰਨ ਲਈ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ’ਤੇ ਆਧਾਰਿਤ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਸਿੱਧੇ ਤੌਰ ’ਤੇ ਲੋਕਾਂ ਕੋਲ ਪਹੰੁਚ ਕਰਨਗੀਆਂ। Inauguration of civil animal dispensary by Aman Arora
ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਹਲਕੇ ਦੇ ਪਿੰਡ ਘਾਸੀਵਾਲਾ ਵਿਖੇ ਸਿਵਲ ਪਸ਼ੂ ਡਿਸਪੈਂਸਰੀ ਦਾ ਉਦਘਾਟਨ ਕਰਨ ਮਗਰੋਂ ਲੋਕਾਂ ਦੇ ਰੂਬਰੂ ਹੁੁੰਦਿਆਂ ਕੀਤਾ। ਸ਼੍ਰੀ ਅਰੋੜਾ ਨੇ ਕਿਹਾ ਕਿ ਹਲਕੇ ਦੇ ਵਿਕਾਸ ਦੀ ਮੁਢਲੀ ਰੂਪਰੇਖਾ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਅਗਲੇ ਹਫ਼ਤੇ ਤੋਂ ਸਰਕਾਰੀ ਅਧਿਕਾਰੀ ਪਿੰਡ-ਪਿੰਡ ਜਾ ਕੇ ਲੋਕਾਂ ਕੋਲੋਂ ਬਕਾਇਆ ਕੰਮਾਂ ਅਤੇ ਦਰਪੇਸ਼ ਮੁਸ਼ਕਿਲਾਂ ਦੀ ਜਾਣਕਾਰੀ ਇਕੱਤਰ ਕਰਨਗੇ ਅਤੇ ਫਿਰ ਪੜਾਅਵਾਰ ਕਾਰਜਾਂ ਨੂੰ ਨੇਪਰੇ ਚੜਾਇਆ ਜਾਵੇਗਾ।
ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪਿਛਲੇ ਪੰਜ ਮਹੀਨਿਆਂ ਵਿੱਚ ਬੇਮਿਸਾਲ ਫੈਸਲੇ ਲੈ ਕੇ ਸਫ਼ਲਤਾ ਨਾਲ ਲਾਗੂ ਕੀਤੇ ਗਏ ਹਨ। ਉਨਾਂ ਕਿਹਾ ਕਿ ਸੂਬੇ ਨੂੰ ਭਿ੍ਰਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਰੰਗ ਲਿਆ ਰਹੀ ਹੈ ਅਤੇ ਸੂਬੇ ਨੂੰ ਰੰਗਲਾ ਤੇ ਖੁਸ਼ਹਾਲ ਬਣਾਉਣ ਦੀ ਦਿਸ਼ਾ ਵਿੱਚ ਸਾਰਥਕ ਕਦਮ ਪੁੱਟੇ ਜਾ ਰਹੇ ਹਨ।
ਉਨਾਂ ਕਿਹਾ ਕਿ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਸਰਕਾਰ ਮਹੱਤਵਪੂਰਨ ਕਾਰਜ ਕਰ ਰਹੀ ਹੈ ਅਤੇ ਪਿੰਡਾਂ ਦੀਆਂ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਨ ਦੀ ਮੁਹਿੰਮ ਵੀ ਸਫ਼ਲਤਾ ਨਾਲ ਚੱਲ ਰਹੀ ਹੈ। ਸ਼੍ਰੀ ਅਰੋੜਾ ਨੇ ਕਿਹਾ ਕਿ ਰਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਅੱਜ ਸਹਾਇਕ ਕਿੱਤੇ ਅਪਣਾਉਣਾ ਸਮੇਂ ਦੀ ਅਹਿਮ ਲੋੜ ਬਣ ਗਿਆ ਹੈ। ਉਨਾਂ ਕਿਹਾ ਕਿ ਪਿੰਡ ਵਿੱਚ ਪਸ਼ੂਆਂ ਦੇ ਇਲਾਜ ਲਈ ਡਿਸਪੈਂਸਰੀ ਦੇ ਖੁੱਲਣ ਨਾਲ ਪਸ਼ੂ ਪਾਲਕਾਂ ਨੂੰ ਲਾਭ ਪੁੱਜੇਗਾ।
ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਨੇ ਪਿੰਡ ਦੇ ਹੀ ਕੁਝ ਪਸ਼ੂ ਪਾਲਕਾਂ ਨੂੰ ‘ਪ੍ਰਾਜਨੀ ਟੈਸਟਿੰਗ ਸਕੀਮ’ ਦੇ ਤਹਿਤ ਚੈੱਕਾਂ ਦੀ ਵੰਡ ਵੀ ਕੀਤੀ। ਉਨਾਂ ਦੱਸਿਆ ਕਿ ਪਸ਼ੂਆਂ ਦੇ ਨਸਲ ਸੁਧਾਰ ਪ੍ਰੋਗਰਾਮ ਦੇ ਤਹਿਤ ਇਨਾਂ ਚੈਕਾਂ ਦੀ ਵੰਡ ਕੀਤੀ ਗਈ ਹੈ। ਪਿੰਡ ਵਾਸੀਆਂ ਦੀਆਂ ਮੰਗਾਂ ਪ੍ਰਤੀ ਸਾਕਾਰਾਤਮਕ ਹੁੰਗਾਰਾ ਦਿੰਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਛੇਤੀ ਹੀ ਮੰਗਾਂ ਨੂੰ ਪੂਰਾ ਕਰਨ ਦੀ ਪ੍ਰਕਿਰਿਆ ਆਰੰਭ ਹੋ ਜਾਵੇਗੀ।
ਇਸ ਮੌਕੇ ਪ੍ਰਬੰਧਕਾਂ ਵੱਲੋਂ ਕੈਬਨਿਟ ਮੰਤਰੀ ਨੂੰ ਸਨਮਾਨਿਤ ਕੀਤਾ ਗਿਆ। ਉਦਘਾਟਨੀ ਸਮਾਗਮ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਸੁਖਵਿੰਦਰ ਸਿੰਘ, ਐਡ. ਹਰਦੀਪ ਸਿੰਘ ਭਰੂਰ, ਸਰਪੰਚ ਲਖਵਿੰਦਰ ਸਿੰਘ, ਸਾਬਕਾ ਸਰਪੰਚ ਡਾ. ਪ੍ਰੀਤਮ, ਮੱਖਣ ਸਿੰਘ, ਕੁਲਵੀਰ ਸਿੰਘ, ਕਮਲ, ਕਰਮਜੀਤ ਸਿੰਘ, ਗੁਰਪਿਆਰ ਸਿੰਘ, ਗਗਨਦੀਪ ਸਮੇਤ ਹੋਰ ਸਖ਼ਸੀਅਤਾਂ ਵੀ ਹਾਜ਼ਰ ਸਨ।
ਖਾਸ ਖਬਰਾਂ
1 Comment
ਸੰਗਰੂਰ ’ਚ ਲੱਗੇਗਾ ਸੂਬਾ ਪੱਧਰੀ ‘ਸਰਸ ਮੇਲਾ’: ਡਿਪਟੀ ਕਮਿਸ਼ਨਰ - Punjab Nama News
2 ਸਾਲ ago[…] ਅਮਨ ਅਰੋੜਾ ਵੱਲੋਂ ਸਿਵਲ ਪਸ਼ੂ ਡਿਸਪੈਂਸਰੀ ਦਾ … […]