Live Sangrur By Elections: Updates
Live Update 05:30PM – ਸੰਗਰੂਰ ਜ਼ਿਮਨੀ ਚੋਣ ਲਈ ਵੋਟਰ ਨਹੀਂ ਨਿਕਲੇ ਬਾਹਰ, ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਕਮਿਸ਼ਨ ਤੋਂ ਵੋਟਾਂ ਲਈ ਸਮਾਂ ਵਧਾਂਉਣ ਕੀਤੀ ਮੰਗ
Live Update 01:00 Pm – ਸਿਮਰਨਜੀਤ ਮਾਨ ਨੇ ਅਕਾਲੀ ਦਲ ‘ਤੇ ਉਸਦੇ ਦੇ ਨਾਮ ‘ਤੇ ਫਰਜ਼ੀ ਚਿੱਠੀ ਜਾਰੀ ਕਰਨ ਦੇ ਇਲਜ਼ਾਮ ਲਾਏ ਹਨ। ਇਸ ਦੇ ਲਈ ਚੋਣ ਕਮਿਸ਼ਨ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
Live Update 12: 37 Pm – ਕਈ ਪਿੰਡਾਂ ਵਿੱਚ ਚੋਣ ਕੇਂਦਰਾਂ ਦੇ ਬਾਹਰ ਅਕਾਲੀਆਂ ਅਤੇ ਕਾਂਗਰਸ ਦੇ ਨਹੀਂ ਲੱਗ ਸਕੇ ਬੂਥ
Live Update 11: 37 am – ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਆਪ ਸੰਗਰੂਰ ਤੋਂ ਸੀਟ ਜ਼ਰੂਰ ਜਿੱਤੇਗੀ
Live Update 11:32 am – 11 ਵਜੇ ਤੱਕ 12.75% ਵੋਟਾਂ ਪਈਆਂ ਹਨ
Live Update 10: 57 am – ਭਗਵੰਤ ਮਾਨ ਨੇ ਟਵੀਟ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਦੀ ਕੀਤੀ ਬੇਨਤੀ
Live Update 10: 37 am – BJP ਉਮੀਦਵਾਰ ਕੇਵਲ ਢਿੱਲੋਂ (Kewal Dhillon) ਨੇ ਵੋਟ ਪਾਈ।
ਸੰਗਰੂਰ ਜਿੱਤੇਗਾ! ਕੌਣ ਵੌਟ ਪਾਵੇਗਾ ? ਮੂਸੇਵਾਲਾ ਨੂੰ ਇਨਸਾਫ ਕੌਣ ਦੇਵੇਗਾ ? ਖਾਲਿਸਤਾਨ ਗੈਂਗਸਟਰ ਡਾ ਪਿਆਰੇ ਲਾਲ ਗਰਗ
ਸੰਗਰੂ ਵਿੱਚ ਵੋਟਾਂ ਪੈ ਰਹੀਆਂ ਹਨ। ਇਸ ਵੇਲੇ ਵੋਟਰ ਚੁੱਪ ਹੈ, ਦੁਚਿੱਤੀ ਵਿੱਚ ਹੈ ਜਾਂ ਨਾਰਾਜ਼ ਹੈ, ਇਸ ਬਾਰੇ ਡਾ ਪਿਆਰੇ ਲਾਲ ਗਰਗ ਦੀ ਸੁਚੱਜੀ ਅਤੇ ਸਟੀਲ ਗੱਲਬਾਤ ਸਾਰੀ ਤਸਵੀਰ ਨੂੰ ਸਾਫ ਕਰਨ ਵਿੱਚ ਸਮਰੱਥ ਜਾਪਦੀ ਹੈ।
ਸੰਗਰੂਰ: ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਈ, ਜੋ ਸ਼ਾਮ 6 ਵਜੇ ਤੱਕ ਚੱਲੇਗੀ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ ‘ਤੇ ਆਮ ਆਦਮੀ ਪਾਰਟੀ (AAP), ਕਾਂਗਰਸ, ਅਕਾਲੀ ਦਲ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਵੀ ਅਪਣੀ ਪਤਨੀ ਤੇ ਮਾਤਾ ਨਾਲ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ।
ਦੱਸਣਯੋਗ ਹੈ ਕਿ ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ। ਸੰਗਰੂਰ ਸੀਟ ‘ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ। ਜਿਸ ਵਿੱਚ 8 ਲੱਖ 30 ਹਜ਼ਾਰ 56 ਪੁਰਸ਼ ਅਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ। ਇਹ ਉਪ ਚੋਣ ਆਮ ਆਦਮੀ ਪਾਰਟੀ ਲਈ ਬਹੁਤ ਅਹਿਮ ਹੈ। ਪੰਜਾਬ ‘ਚ ਸਰਕਾਰ ਬਣਨ ਤੋਂ ਕਰੀਬ 100 ਦਿਨਾਂ ਬਾਅਦ ‘ਆਪ’ ਦੀ ਇਹ ਪਹਿਲੀ ਚੋਣ ਹੈ। ਜੇਕਰ ਆਪ ਇਹ ਚੋਣ ਜਿੱਤ ਜਾਂਦੀ ਹੈ ਤਾਂ ਇਸ ਨੂੰ ਸਰਕਾਰ ਦੀ ਕਾਰਗੁਜ਼ਾਰੀ ‘ਤੇ ਮੋਹਰ ਮੰਨਿਆ ਜਾਵੇਗਾ ਪਰ ਜੇਕਰ ਚੋਣ ਹਾਰ ਗਈ ਤਾਂ ਸਵਾਲ ਉੱਠਣਗੇ।
ਸੰਗਰੂਰ ਲੋਕ ਸਭਾ ਸੀਟ ਪੰਜਾਬ ਦੇ ਮੁੱਖ ਮੰਤਰੀ BHagwant Mann ਦਾ ਗੜ੍ਹ ਰਹੀ ਹੈ। ਮਾਨ ਨੇ ਇੱਥੋਂ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ। ਉਹ 2019 ਵਿੱਚ ਜਿੱਤਣ ਵਾਲੇ ਦੇਸ਼ ਭਰ ਵਿੱਚੋਂ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਸਨ। ਮਾਨ ਇਸ ਵਾਰ ਧੂਰੀ ਵਿਸ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ। ਪਾਰਟੀ ਨੂੰ 117 ‘ਚੋਂ 92 ਸੀਟਾਂ ਮਿਲਣ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਬਣਨ ਲਈ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਪਿਛਲੇ ਇੱਕ ਹਫ਼ਤੇ ਤੋਂ ਉਹ ਸੰਗਰੂਰ ਵਿੱਚ ਡਟੇ ਹੋਏ ਹਨ। ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਵੀ ਇੱਥੇ ਚੋਣ ਪ੍ਰਚਾਰ ਕਰ ਚੁੱਕੇ ਹਨ। ‘ਆਪ’ ਨੇ ਇੱਥੋਂ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਟਿਕਟ ਦਿੱਤੀ ਹੈ।
ਮੂਸੇਵਾਲਾ ਦੀ ਹੱਤਿਆ ਦਾ ਮੁੱਦਾ ਛਾਇਆ
ਪੰਜਾਬੀ ਗਾਇਕ Sidhu Moosewala ਕਤਲ ਕਾਂਡ ਸੰਗਰੂਰ ਦੇ ਚੋਣ ਪ੍ਰਚਾਰ ‘ਤੇ ਛਾਇਆ ਰਿਹਾ ਹੈ। ਮਾਨਸਾ ਵਿੱਚ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਇਕ ਦਿਨ ਪਹਿਲਾਂ ‘ਆਪ’ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਸੀ। ਕਾਂਗਰਸ ਅਤੇ ਅਕਾਲੀ ਦਲ ਅੰਮ੍ਰਿਤਸਰ ਇਸ ਮੁੱਦੇ ‘ਤੇ ਵੋਟਾਂ ਮੰਗ ਰਹੇ ਹਨ। ਦੂਜੇ ਪਾਸੇ ਅਕਾਲੀ ਦਲ ਨੇ ਇਸ ਨੂੰ ਪੰਥਕ ਮੁੱਦਾ ਬਣਾ ਲਿਆ ਹੈ। ਜਿਸ ਵਿੱਚ ਬੇਅੰਤ ਕਤਲ ਕੇਸ ਦੇ ਦੋਸ਼ੀ ਬਲਵੰਤ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੂੰ ਟਿਕਟ ਦਿੱਤੀ ਗਈ ਹੈ। ਉਹ ਬੰਦੀ ਸਿੱਖਾਂ ਦੀ ਰਿਹਾਈ ਦਾ ਮੁੱਦਾ ਉਠਾ ਰਹੇ ਹਨ।
ਦੱਸ ਦੇਈਏ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ‘ਚ ਮੁੱਖ ਮੁਕਾਬਲਾ 5 ਉਮੀਦਵਾਰਾਂ ਵਿਚਕਾਰ ਹੋਣ ਦੇ ਆਸਾਰ ਹਨ। AAP ਵੱਲੋਂ Sangrur Lok Sabha ਸੀਟ ਦੀ ਜ਼ਿਮਨੀ ਚੋਣ ਲਈ ਗੁਰਮੇਲ ਸਿੰਘ ਘਰਾਚੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ 7ਵੀਂ ਵਾਰ ਸੰਗਰੂਰ ਲੋਕ ਸਭ ਹਲਕੇ ਦੇ ਚੋਣ ਮੈਦਾਨ ‘ਚ ਆਪਣੀ ਕਿਸਮਤ ਅਜ਼ਮਾ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੇ ਪਰਿਵਾਰਕ ਮੈਂਬਰ ਵਜੋਂ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ, ਜੋ ਕਿ ਫ਼ਾਂਸੀ ਦੀ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਹਨ। ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਕਾਂਗਰਸ ਨੇ ਦਲਵੀਰ ਸਿੰਘ ਗੋਲਡੀ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।