ਨਵੀਂ ਦਿੱਲੀ 16 ਮਾਰਚ – 

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ ਪੰਜਾਬ ਦੀਆਂ 13 ਸੀਟਾਂ, ‘ਤੇ ਸੱਤਵੇਂ ਅਤੇ ਆਖਰੀ ਪੜਾਅ ਵਿਚ 1 ਜੂਨ ਨੂੰ ਵੋਟਿੰਗ ਪਵੇਗੀ। ਗਿਣਤੀ 4 ਜੂਨ ਨੂੰ ਹੋਵੇਗੀ l

ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਉੱਥੇ ਹੀ 7 ਪੜਾਵਾਂ ਵਿੱਚ ਚੋਣਾਂ ਹੋਣਗੀਆਂ,

ਪੰਜਾਬ ਦੀਆਂ 13 ਸੀਟਾਂ, ਚੰਡੀਗੜ੍ਹ ਦੀ ਇਕ ਸੀਟ ਤੇ ਹਿਮਾਚਲ ਪ੍ਰਦੇਸ਼ ਦੀਆਂ 4 ਲੋਕ ਸਭਾ ਸੀਟਾਂ ‘ਤੇ ਸੱਤਵੇਂ ਅਤੇ ਆਖਰੀ ਪੜਾਅ ਵਿਚ 1 ਜੂਨ ਨੂੰ ਵੋਟਿੰਗ ਪਵੇਗੀ। ਗਿਣਤੀ 4 ਜੂਨ ਨੂੰ ਹੋਵੇਗੀ।

ਨਾਮਜ਼ਦਗੀ ਦੀ ਸ਼ੁਰੂਆਤ 7 ਮਈ ਤੋਂ ਹੋਵੇਗੀ। 14 ਮਈ ਤੱਕ ਨਾਮਜ਼ਦਗੀ ਭਰੀ ਜਾ ਸਕੇਗੀ ਤੇ 17 ਮਈ ਤੱਕ ਨਾਂ ਵਾਪਸ ਕੀਤੇ ਜਾ ਸਕਣਗੇ। ਅੱਜ ਤਰੀਕਾਂ ਦੇ ਐਲਾਨ ਦੇ ਨਾਲ ਹੀ ਦੇਸ਼ ਭਰ ਵਿਚ ਕੋਡ ਆਫ ਕੰਡਕਟ ਲਾਗੂ ਹੋ ਗਿਆ।

 

ਚੋਣ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਪੰਜਾਬ ‘ਚ 2,12,71000 ਕੁੱਲ ਵੋਟਰ ਹਨ। 97 ਕਰੋੜ ਵੋਟਰ ਭਾਰਤ ਦੀ ਸਰਕਾਰ ਚੁਣਨਗੇ ਤੇ 85 ਸਾਲ ਤੋਂ ਵੱਧ ਵੋਟਰ ਘਰੋਂ ਵੋਟ ਪਾ ਸਕਣਗੇ ।

ਇਸ ਦੇ ਨਾਲ ਹੀ ਕਮਿਸ਼ਨ ਚੋਣ ਪ੍ਰਚਾਰ ਦੌਰਾਨ ਉਮੀਦਵਾਰਾਂ ਦੀਆਂ ਗਤੀਵਿਧੀਆਂ ‘ਤੇ ਵਿਸ਼ੇਸ਼ ਨਜ਼ਰ ਰੱਖ ਰਿਹਾ ਹੈ। ਸੂਬੇ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵੱਡੀ ਗਿਣਤੀ ‘ਚ ਪੁਲਿਸ ਅਤੇ ਸੁਰੱਖਿਆ ਬਲ ਦੇ ਜਵਾਨ ਵੀ ਤਾਇਨਾਤ ਰਹਿਣਗੇ। ਚੋਣ ਕਮਿਸ਼ਨ ਦੀ ਟੀਮ ਸੂਬੇ ਦੇ ਸਾਰੇ ਪੋਲਿੰਗ ਕੇਂਦਰਾਂ ‘ਤੇ ਪ੍ਰਸ਼ਾਸਨ ਰਾਹੀਂ ਸਖ਼ਤ ਨਜ਼ਰ ਰੱਖੇਗੀ। 

ਉਨ੍ਹਾਂ ਕਿਹਾ ਕਿ ਬਿਨ੍ਹਾਂ ਚੈੱਕ ਕੀਤੇ ਗ਼ਲਤ ਜਾਣਕਾਰੀ ਅੱਗੇ ਨਾ ਵਧਾਓ। ਅਸੀਂ ਆਪਣੀ ਵੈੱਬਸਾਈਟ ‘ਤੇ ਸਹੀ ਗ਼ਲਤ ਦੀ ਜਾਣਕਾਰੀ ਦੇਵਾਂਗੇ। ਗ਼ਲਤ ਜਾਣਕਾਰੀਆਂ ‘ਤੇ ਸਾਡੀ ਨਜ਼ਰ ਰਹੇਗੀ।

ਉਨ੍ਹਾਂ ਕਿਹਾ ਚੋਣਾਂ ਦੌਰਾਨ ਹਿੰਸਾ ਲਈ ਕੋਈ ਥਾਂ ਨਹੀਂ ਹੋਵੇਗੀ ਤੇ ਜਿੱਥੇ ਵੀ ਹਿੰਸਾ ਬਾਰੇ ਸਾਨੂੰ ਜਾਣਕਾਰੀ ਮਿਲੇਗੀ ਅਸੀਂ ਉਸ ਖਿਲਾਫ ਕਾਰਵਾਈ ਕਰਾਂਗੇ ।

 

 

ਇਹ ਵੀ ਪੜ੍ਹੋ – ਵਿਧਾਇਕ ਰਾਜ ਕੁਮਾਰ ਚੱਬੇਵਾਲ ਆਪ ਵਿੱਚ ਸ਼ਾਮਲ

ਚੋਣ ਜ਼ਾਬਤਾ ਲਾਗੂ,

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਜਨਤਕ ਪੈਸੇ ਦੀ ਵਰਤੋਂ ਕਿਸੇ ਵਿਸ਼ੇਸ਼ ਪਾਰਟੀ ਨੂੰ ਲਾਭ ਪਹੁੰਚਾਉਣ ਵਾਲੀ ਕਿਸੇ ਵੀ ਸਥਿਤੀ ਵਿੱਚ ਨਹੀਂ ਕੀਤੀ ਜਾ ਸਕਦੀ, ਚੋਣ ਪ੍ਰਚਾਰ ਲਈ ਸਰਕਾਰੀ ਵਾਹਨ, ਸਰਕਾਰੀ ਜਹਾਜ਼ ਜਾਂ ਸਰਕਾਰੀ ਮਸ਼ੀਨਰੀ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ।

ਸਰਕਾਰੀ ਖਜ਼ਾਨਾ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਪਾਰਟੀ ਦੀਆਂ ਪ੍ਰਾਪਤੀਆਂ ਬਾਰੇ ਇਸ਼ਤਿਹਾਰਾਂ ‘ਤੇ ਖਰਚ ਨਹੀਂ ਕਰ ਸਕਦਾ।  ਸਰਕਾਰੀ ਵਾਹਨਾਂ ਦੀ ਵਰਤੋਂ ਕਿਸੇ ਪਾਰਟੀ ਜਾਂ ਉਮੀਦਵਾਰ ਦੇ ਹਿੱਤਾਂ ਲਈ ਨਹੀਂ ਕੀਤੀ ਜਾਵੇਗੀ। ਕੋਈ ਵੀ ਸਿਆਸੀ ਪਾਰਟੀ ਜਾਤ ਜਾਂ ਧਰਮ ਦੇ ਆਧਾਰ ‘ਤੇ ਵੋਟਰਾਂ ਤੋਂ ਵੋਟਾਂ ਨਹੀਂ ਮੰਗ ਸਕਦੀ। ਮੰਤਰੀਆਂ/ਰਾਜਨੇਤਾਵਾਂ/ਰਾਜਨੀਤਿਕ ਪਾਰਟੀਆਂ ਦੇ ਸਾਰੇ ਹਵਾਲੇ ਸਬੰਧਤ ਰਾਜ/ਕੇਂਦਰ ਸਰਕਾਰ ਦੀਆਂ ਅਧਿਕਾਰਤ ਵੈੱਬਸਾਈਟਾਂ ਤੋਂ ਹਟਾ ਦਿੱਤੇ ਜਾਂਦੇ ਹਨ।

ਸੱਤਾਧਾਰੀ ਪਾਰਟੀ ਨੂੰ ਖੇਤੀ ਉਤਪਾਦਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਨ ਲਈ ਚੋਣ ਕਮਿਸ਼ਨ ਨਾਲ ਸਲਾਹ-ਮਸ਼ਵਰਾ ਕਰਨਾ ਹੋਵੇਗਾ। ਹਰ ਤਰ੍ਹਾਂ ਦੇ ਸਰਕਾਰੀ ਐਲਾਨ, ਉਦਘਾਟਨ, ਨੀਂਹ ਪੱਥਰ ਜਾਂ ਭੂਮੀ ਪੂਜਨ ਪ੍ਰੋਗਰਾਮ ਨਹੀਂ ਕੀਤੇ ਜਾ ਸਕਦੇ। ਸਿੱਧੇ ਜਾਂ ਅਸਿੱਧੇ ਤੌਰ ‘ਤੇ ਜੁੜੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ‘ਤੇ ਪਾਬੰਦੀ ਹੋਵੇਗੀ।

ਸਰਕਾਰੀ ਖਜ਼ਾਨਾ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਪਾਰਟੀ ਦੀਆਂ ਪ੍ਰਾਪਤੀਆਂ ਬਾਰੇ ਇਸ਼ਤਿਹਾਰਾਂ ‘ਤੇ ਖਰਚ ਨਹੀਂ ਕਰ ਸਕਦਾ। ਸੱਤਾਧਾਰੀ ਪਾਰਟੀ ਵੱਲੋਂ ਆਪਣੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨ ਵਾਲੇ ਸਰਕਾਰੀ ਖਰਚੇ ‘ਤੇ ਲਗਾਏ ਗਏ ਸਾਰੇ ਹੋਰਡਿੰਗ/ਇਸ਼ਤਿਹਾਰ ਤੁਰੰਤ ਹਟਾ ਦਿੱਤੇ ਜਾਣਗੇ। ਕਿਸੇ ਵੀ ਪਾਰਟੀ, ਉਮੀਦਵਾਰ ਜਾਂ ਸਮਰਥਕ ਲਈ ਰੈਲੀ ਜਾਂ ਜਲੂਸ ਕੱਢਣ ਜਾਂ ਚੋਣ ਮੀਟਿੰਗ ਕਰਨ ਲਈ ਪੁਲਿਸ ਤੋਂ ਅਗਾਊਂ ਇਜਾਜ਼ਤ ਲੈਣੀ ਲਾਜ਼ਮੀ ਹੋਵੇਗੀ।

ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਕਰਨਾ ਲਾਜ਼ਮੀ

ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਲਈ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ। ਕਮਿਸ਼ਨ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਚੋਣ ਕਮਿਸ਼ਨ ਉਲੰਘਣਾ ਕਰਨ ਵਾਲੇ ਉਮੀਦਵਾਰ ਜਾਂ ਸਿਆਸੀ ਪਾਰਟੀ ਵਿਰੁੱਧ ਕਾਰਵਾਈ ਕਰ ਸਕਦਾ ਹੈ। ਜਿਸ ਦੇ ਖੇਤਰ ਵਿੱਚ ਉਲੰਘਣਾ ਹੋਈ ਹੈ ਉਸ ਸਬੰਧਤ ਅਧਿਕਾਰੀ ਵਿਰੁੱਧ ਵੀ ਕਾਰਵਾਈ ਕੀਤੀ ਜਾ ਸਕਦੀ ਹੈ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਵੀ ਉਮੀਦਵਾਰ ਨੂੰ ਚੋਣ ਲੜਨ ਤੋਂ ਰੋਕ ਸਕਦਾ ਹੈ। ਲੋੜ ਪੈਣ ‘ਤੇ ਅਪਰਾਧਿਕ ਮਾਮਲਾ ਵੀ ਦਰਜ ਕੀਤਾ ਜਾ ਸਕਦਾ ਹੈ। ਉਲੰਘਣਾ ਕਰਨ ‘ਤੇ ਜੇਲ੍ਹ ਜਾਣ ਦੀਆਂ ਵੀ ਵਿਵਸਥਾਵਾਂ ਹਨ। ਉਦਾਹਰਣ ਵਜੋਂ, ਚੋਣ ਪ੍ਰਚਾਰ ਦੌਰਾਨ ਕਿਸੇ ਹੋਰ ਉਮੀਦਵਾਰ ਵੱਲੋਂ ਕਿਸੇ ਉਮੀਦਵਾਰ ਦੇ ਨਾਂ ‘ਤੇ ਚੋਣ ਪ੍ਰਚਾਰ ਲਈ ਇਜਾਜ਼ਤ ਲਈ ਗਈ ਗੱਡੀ ਦੀ ਵਰਤੋਂ ਕਰਨਾ ਚੋਣ ਜ਼ਾਬਤੇ ਦੀ ਉਲੰਘਣਾ ਹੈ।

ਅਜਿਹੇ ਮਾਮਲਿਆਂ ‘ਤੇ ਭਾਰਤੀ ਦੰਡਾਵਲੀ ਦੀ ਧਾਰਾ 171 ਐਚ ਤਹਿਤ ਕਾਰਵਾਈ ਕੀਤੀ ਜਾਵੇਗੀ।

YOUTUBE : https://www.youtube.com/@PUNJABNAMALIVE

FACEBOOK: https://www.facebook.com/PunjabNama

TWITTER: https://twitter.com/punjabnama_live

INSTRAGRAM : https://www.instagram.com/punjabnamasocial

TELEGRAM: PUNJABNAMA TV

WHATS APP CHANNEL : 

EMAIL: punjabnamachd@gmail.com

CONTACT: +91 905 666 4887 (WHATSAPP MESSAGES ONLY)