ਕਾਂਗਰਸ ਨੇਤਾ ਮਹਿੰਦਰ ਸਿੰਘ ਕੇਪੀ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਪੀ ਦੇ ਘਰ ਜਾ ਕੇ ਉਨ੍ਹਾਂ ਨੂੰ ਦਲ ਵਿੱਚ ਸ਼ਾਮਲ ਕਰਵਾਇਆ।

ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਮਹਿੰਦਰ ਸਿੰਘ ਕੇਪੀ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਦੋਆਬੇ ਵਿੱਚ ਕਾਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕੇਪੀ ਦਲਿਤ ਸਮਾਜ ਦੇ ਵੱਡੇ ਆਗੂ ਹਨ।

ਇਹ ਵੀ ਪੜ੍ਹੋ :- DELHI HC ‘ਚ ਕੇਜਰੀਵਾਲ ਦੀ ਪਟੀਸ਼ਨ ਖਾਰਜ

ਮਹਿੰਦਰ ਸਿੰਘ ਕੇਪੀ ਜਲੰਧਰ ’ਚ ਕਾਂਗਰਸ ਦਾ ਸਭ ਤੋਂ ਵੱਡਾ ਚਿਹਰਾ ਰਹੇ ਹਨ। ਉਹ ਦੋ ਵਾਰ ਕੈਬਨਿਟ ਮੰਤਰੀ ਤੇ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ।

ਸਾਲ 2009 ਤੇ 2014 ’ਚ ਕਾਂਗਰਸ ਦੀ ਟਿਕਟ ਤੋਂ ਲੋਕ ਸਭਾ ਚੋਣ ਜਿੱਤੀ ਸੀ। ਇਸ ਤੋਂ ਇਲਾਵਾ ਮਹਿੰਦਰ ਸਿੰਘ ਕੇਪੀ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਵੀ ਹਨ।

ਮਹਿੰਦਰ ਸਿੰਘ ਕੇਪੀ ਨੇ ਕਿਹਾ- ਮੇਰਾ ਪਰਿਵਾਰ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਕਾਂਗਰਸ ਵਿੱਚ ਕੰਮ ਕਰ ਰਿਹਾ ਹੈ। ਮੇਰੇ ਪਰਿਵਾਰ ਨੇ ਕਾਂਗਰਸ ਦੀ ਬਹੁਤ ਸੇਵਾ ਕੀਤੀ ਹੈ। ਮੇਰੇ ਪਿਤਾ ਜੀ ਕਾਂਗਰਸ ਵਿੱਚ ਸੇਵਾ ਕਰਦੇ ਹੋਏ ਸ਼ਹੀਦ ਹੋ ਗਏ ਸਨ। ਕਾਂਗਰਸ ਸ਼ਹੀਦਾਂ ਦੇ ਪਰਿਵਾਰਾਂ ਨਾਲ ਅਜਿਹਾ ਕਰ ਰਹੀ ਹੈ। ਇਸ ਲਈ ਮੈਂ ਪਾਰਟੀ ਛੱਡ ਦਿੱਤੀ ਹੈ।