ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਅਰਵਿੰਦ ਕੇਜਰੀਵਾਲ ਨੇ ਜੇਲ੍ਹ ਤੋਂ ਸਰਕਾਰ ਚਲਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼ ਦੌਰਾਨ ਅਦਾਲਤ ਵੱਲੋਂ ਉਹਨਾਂ ਨੂੰ ਮਿਲਣ ਵਾਲਿਆਂ ਦੀ ਗਿਣਤੀ ਵਧਾਉਣ ਦੀ ਅਪੀਲ ਨੂੰ ਖ਼ਾਰਜ ਕਰ ਦਿੱਤਾ ਸੀ ।

ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ ਚਿੱਠੀ ਲਿਖ ਕੇ ਮਿਲਣ ਦਾ ਸਮਾਂ ਮੰਗਿਆ ਸੀ। ਸਮਾਂ ‌ਮਿਲ ਵੀ ਗਿਆ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਮੁਲਾਕਾਤ ਟਾਲ ਦਿੱਤੀ ਗਈ ਸੀ। ਕਾਰਨ ਭਾਵੇਂ ਜੋ ਵੀ ਰਹੇ ਹੋਣ, ਕੇਜਰੀਵਾਲ ਵੱਲੋਂ ਜੇਲ੍ਹ ਵਿਚ ਬੰਦ ਹੋਣ ਦੌਰਾਨ ਆਪਣੀ ਸਰਕਾਰ ਨੂੰ ਦਿੱਤੇ ਨਿਰਦੇਸ਼ ਮੁਲਾਕਾਤੀਆਂ ਲਈ ਰੋੜਾ ਬਣਦੇ ਨਜ਼ਰ ਆ ਰਹੇ ਹਨ।

ਲੋਕ ਸਭਾ ਚੋਣ ਦਾ ਵੇਲਾ ਹੋਣ ਕਾਰਨ ਕੇਜਰੀਵਾਲ ਵੱਲੋਂ ਵੀ ਆਮ ਆਦਮੀ ਪਾਰਟੀ ਦੇ ਨੇਤਾਵਾਂ ਨਾਲ ਮੁਲਾਕਾਤ ਕਰਨ ਦੀ ਵਾਰ ਵਾਰ ਗੁਹਾਰ ਲਗਾਈ ਜਾ ਰਹੀ ਹੈ। ਇਸੇ ਦੌਰਾਨ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੇਜਰੀਵਾਲ ਨਾਲ ਮੁਲਾਕਾਤ ਕਰਵਾਉਣ ਲਈ ਅੱਜ ਇਕ ਅਹਿਮ ਮੀਟਿੰਗ ਰੱਖ ਲਈ ਹੈ।

ਇਹ ਵੀ ਪੜ੍ਹੋ : -ਮਾਨ ਨੇ ਛੇੜਿਆ ਮਜੀਠੀਆ, ਪੁੱਠਾ ਪੰਗਾ ਪੈ ਗਿਆ

ਸ਼ਰਾਬ ਨੀਤੀ ਦੇ ਮਾਮਲੇ ‘ਚ ਤਿਹਾੜ ਜੇਲ੍ਹ ‘ਚ ਬੰਦ ‘ਆਪ’ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਦੀ ਮੁਲਾਕਾਤ ਨੂੰ ਲੈ ਕੇ ਅੱਜ ਰਣਨੀਤੀ ਬਣਾਈ ਜਾਵੇਗੀ। ਇਸ ਦੇ ਲਈ ਦਿੱਲੀ ‘ਚ ਅਹਿਮ ਮੀਟਿੰਗ ਹੋਣ ਜਾ ਰਹੀ ਹੈ।

ਮੀਟਿੰਗ ਵਿੱਚ ਪੰਜਾਬ ਪੁਲਿਸ ਦੇ ਏਡੀਜੀਪੀ ਪੱਧਰ ਦੇ ਅਧਿਕਾਰੀ ਅਤੇ ਤਿਹਾੜ ਜੇਲ੍ਹ ਪ੍ਰਬੰਧਨ ਦੇ ਸੀਨੀਅਰ ਅਧਿਕਾਰੀ ਹਾਜ਼ਰ ਹੋਣਗੇ। ਇਹ ਮੀਟਿੰਗ ਤਿਹਾੜ ਜੇਲ੍ਹ ਦੇ ਹੈੱਡ ਕੁਆਰਟਰ ਵਿੱਚ ਹੋਵੇਗੀ।

ਇਸ ਦੌਰਾਨ ਵਿੱਚ ਸਾਰੇ ਪ੍ਰਬੰਧਾਂ ਨੂੰ ਲੈ ਕੇ ਰਣਨੀਤੀ ਬਣਾਈ ਜਾਵੇਗੀ। ਇਸ ਤੋਂ ਬਾਅਦ ਮੀਟਿੰਗ ਦਾ ਸਮਾਂ ਤੈਅ ਕੀਤਾ ਜਾਵੇਗਾ। ਹਾਲਾਂਕਿ ਇਸ ਕਾਰਨ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਸੀਐਮ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੁਲਾਕਾਤ ਦਾ ਸਮਾਂ ਦਿੱਤਾ ਸੀ। ਪਰ ਆਖਰੀ ਸਮੇਂ ‘ਤੇ ਇਸ ਨੂੰ ਰੱਦ ਕਰ ਦਿੱਤਾ ਗਿਆ। ਸੁਰੱਖਿਆ ਕਾਰਨਾਂ ਦਾ ਵੀ ਹਵਾਲਾ ਦਿੱਤਾ ਗਿਆ। ਇਸ ਤੋਂ ਬਾਅਦ ਅੱਜ ਇਹ ਅਹਿਮ ਮੀਟਿੰਗ ਹੋਣ ਜਾ ਰਹੀ ਹੈ।

ਮੋਬਾਇਲ ਤੇ ਖ਼ਬਰ ਪੜ੍ਹਨ ਲਈ ਕਲਿੱਕ ਕਰੋ ਅਤੇ like ਕਰੋ ;