ਦੇਸ਼ ਵਿੱਚ ਇੱਕ ਵਾਰ ਫਿਰ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਐਨਡੀਏ ਸਰਕਾਰ ਬਣਨ ਜਾ ਰਹੀ ਹੈ। ਅੱਜ ਸੰਸਦ ਦੇ ਸੈਂਟਰਲ ਹਾਲ ਵਿੱਚ ਐਨਡੀਏ ਦੀਆਂ ਸਾਰੀਆਂ ਸੰਘਟਕ ਪਾਰਟੀਆਂ ਨੇ ਨਰਿੰਦਰ ਮੋਦੀ ਨੂੰ ਆਪਣਾ ਸੰਸਦੀ ਦਲ ਦਾ ਆਗੂ ਚੁਣ ਲਿਆ।
ਰਾਜਨਾਥ ਸਿੰਘ ਨੇ ਉਨ੍ਹਾਂ ਦੇ ਨਾਂ ਦਾ ਪ੍ਰਸਤਾਵ ਰੱਖਿਆ ਸੀ, ਜਿਸ ‘ਤੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੇ ਸਹਿਮਤੀ ਪ੍ਰਗਟਾਈ ਸੀ। ਇਸ ਤੋਂ ਬਾਅਦ ਪੀਐਮ ਮੋਦੀ ਨੇ ਸੈਂਟਰਲ ਹਾਲ ਵਿੱਚ ਮੌਜੂਦ ਭਾਜਪਾ ਅਤੇ ਐਨਡੀਏ ਨੇਤਾਵਾਂ ਅਤੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਸੰਬੋਧਨ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ NDA ਦੀ ਸੰਸਦੀ ਬੈਠਕ ਵਿਚ ਸ਼ਾਮਲ ਹੋਣ ਲਈ ਪੁਰਾਣੇ ਸੰਸਦ ਦੇ ਸੈਂਟਰਲ ਹਾਲ ਵਿਚ ਪਹੁੰਚ ਚੁੱਕੇ ਹਨ। ਇਸ ਵਿਚ NDA ਦਾ ਸਾਰੇ 293 ਸਾਂਸਦ, ਰਾਜ ਸਭਾ ਸਾਂਸਦ ਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਤੇ ਡਿਪਟੀ ਸੀਐੱਮ ਮੌਜੂਦ ਹਨ।
ਇਹ ਵੀ ਪੜ੍ਹੋ : ਭਾਰਤ ਨੇ UK ਤੋਂ 100 ਟਨ ਸੋਨਾ ਵਾਪਿਸ ਲਿਆਂਦਾ
ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਸਵਾਗਤ ਭਾਸ਼ਣ ਦਿੱਤਾ। ਉਸ ਦੇ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪ੍ਰਧਾਨ ਮੰਤਰੀ ਅਹੁਦੇ ਲਈ ਨਰਿੰਦਰ ਮੋਦੀ ਦੇ ਨਾਂ ਦਾ ਪ੍ਰਸਤਾਵ ਰੱਖਿਆ। ਅਮਿਤ ਸ਼ਾਹ ਨੇ ਇਸ ਦਾ ਸਮਰਥਨ ਕੀਤਾ ਤੇ ਨਿਤਿਨ ਗਡਕਰੀ ਨੇ ਪ੍ਰਸਤਾਵ ਦਾ ਸਮਰਥਨ ਕੀਤਾ।
ਸੂਤਰਾਂ ਮੁਤਾਬਕ ਸੰਸਦ ਦੇ ਸੈਂਟਰ ਹਾਲ ਵਿਚ ਐੱਨਡੀਏ ਦੀ ਮੀਟਿੰਗ ਖਤਮ ਹੋਣ ਦੇ ਬਾਅਦ ਗਠਜੋੜ ਦੇ ਨੇਤਾ ਅੱਜ ਹੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਮੋਦੀ 9 ਜੂਨ ਨੂੰ ਸ਼ਾਮ 6 ਵਜੇ ਰਾਸ਼ਟਰਪਤੀ ਭਵਨ ਵਿਚ ਪ੍ਰਧਾਨ ਮੰਤਰੀ ਅਹੁਦੇ ਦੀ ਤੀਜੀ ਵਾਰ ਸਹੁੰ ਲੈ ਸਕਦੇ ਹਨ। ਮੋਦੀ ਨਾਲ ਪੂਰਾ ਮੰਤਰੀ ਮੰਡਲ ਸਹੁੰ ਲੈ ਸਕਦਾ ਹੈ।
ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਹੀ ਰਾਸ਼ਟਰਪਤੀ ਨੂੰ ਆਪਣਾ ਅਸਤੀਫਾ ਸੌਂਪਿਆ ਸੀ ਤੇ ਰਾਸ਼ਟਰਪਤੀ ਮੁਰਮੂ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰਕੇ 17ਵੀਂ ਲੋਕ ਸਭਾ ਭੰਗ ਕਰ ਦਿੱਤੀ ਸੀ। ਹਾਲਾਂਕਿ ਨਵੀਂ ਸਰਕਾਰ ਦੇ ਗਠਨ ਤੱਕ ਮੋਦੀ ਕਾਰਜਕਾਰੀ ਪ੍ਰਧਾਨ ਮੰਤਰੀ ਹਨ।
2 Comments
ਇਜ਼ਰਾਈਲ ਦੇ PM ਨੇ ਮੋਦੀ ਨੂੰ ਦਿੱਤੀ ਵਧਾਈ - ਪੰਜਾਬ ਨਾਮਾ ਨਿਊਜ਼
3 ਮਹੀਨੇ ago[…] ਇਹ ਵੀ ਪੜ੍ਹੋ : ਮੋਦੀ 9 ਨੂੰ ਚੁਕਣਗੇ ਸਹੁੰ […]
Political heroes who Bail seized ਜਮਾਨਤਾਂ ਜਬਤ ਕਰਵਾਉਣ ਵਾਲੇ ਸਿਆਸੀ ਸੂਰਮੇ - ਪੰਜਾਬ ਨਾਮਾ ਨਿਊਜ਼
3 ਮਹੀਨੇ ago[…] […]
Comments are closed.