MP PATIALA PRENEET KAUR CALLS UPON UNION ROAD MINISTER NITIN GADKARI

ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਪਟਿਆਲੇ ਦੇ ਨਵੇਂ ਬੱਸ ਸਟੈਂਡ ਦੇ ਨੇੜੇ ਫਲਾਈਓਵਰ ਬਣਾਉਣ ਦੀ ਮੰਗ ਰੱਖੀ ਤਾਂ ਜੋ ਆਵਾਜਾਈ ਦੇ ਸੁਤੰਤਰ ਪ੍ਰਵਾਹ ਨੂੰ ਯਕੀਨੀ ਬਣਾਇਆ ਜਾ ਸਕੇ

ਟੋਲ ਤੋਂ ਛੋਟ ਲਈ ਪੰਜਾਬ ਦੇ ਨੰਬਰਦਾਰਾਂ ਦੀ ਬੇਨਤੀ ਨੂੰ ਵੀ ਕੇਂਦਰੀ ਮੰਤਰੀ ਕੋਲ ਰੱਖਿਆ

ਪਟਿਆਲਾ, 22 ਦਸੰਬਰ
ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪਟਿਆਲਾ ਨਾਲ ਸਬੰਧਤ ਕੁਝ ਮੰਗਾਂ ਰੱਖੀਆਂ।

ਇੱਥੇ ਜਾਰੀ ਇੱਕ ਬਿਆਨ ਵਿੱਚ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਪਟਿਆਲਾ ਦੀਆਂ ਕੁਝ ਮੰਗਾਂ ਉਠਾਉਣ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਜੀ ਨਾਲ ਮੁਲਾਕਾਤ ਕੀਤੀ ਸੀ। ਪਹਿਲੀ ਮੰਗ ਪਟਿਆਲਾ ਦੇ ਨਵੇਂ ਬੱਸ ਸਟੈਂਡ ਨੇੜੇ ਦੋ ਮਾਰਗੀ ਫਲਾਈਓਵਰ ਦੀ ਉਸਾਰੀ ਦੇ ਨਵੇਂ ਪ੍ਰੋਜੈਕਟ ਦੀ ਹੈ ਤਾਂ ਜੋ ਸੌਖੀ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।”

ਇਸ ਪ੍ਰੋਜੈਕਟ ਬਾਰੇ ਹੋਰ ਜਾਣਕਾਰੀ ਦਿੰਦਿਆਂ ਪ੍ਰਨੀਤ ਕੌਰ ਨੇ ਦੱਸਿਆ ਕਿ, “ਪਟਿਆਲਾ ਦੇ ਰਾਜਪੁਰਾ ਰੋਡ ‘ਤੇ ਨਵੇਂ ਅੰਤਰਰਾਜੀ ਬੱਸ ਟਰਮੀਨਲ ਦੇ ਨਿਰਮਾਣ ਨਾਲ ਸਰਹਿੰਦ ਬਾਈਪਾਸ ਤੋਂ ਪੰਜਾਬੀ ਯੂਨੀਵਰਸਿਟੀ ਤੱਕ ਦੀ ਆਵਾਜਾਈ ਵਿੱਚ ਕਈ ਗੁਣਾ ਵਾਧਾ ਹੋਇਆ ਹੈ। ਇਸ ਸੈਕਸ਼ਨ ‘ਤੇ ਆਵਾਜਾਈ ਦੇ ਸੁਤੰਤਰ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ NH-7 ਦੇ ਬਾਈਪਾਸ ਜੰਕਸ਼ਨ ਦੇ ਸੁਧਾਰ ਦੀ ਸਖ਼ਤ ਲੋੜ ਹੈ।”

ਉਨ੍ਹਾਂ ਅੱਗੇ ਕਿਹਾ, “ਮੈਂ ਮੰਤਰੀ ਨੂੰ 593.25 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਵਾਲਾ ਇੱਕ ਵਿਸਤ੍ਰਿਤ ਪ੍ਰਸਤਾਵ ਪੇਸ਼ ਕੀਤਾ ਹੈ, ਜਿਸ ਵਿੱਚ ਪਟਿਆਲਾ ਸ਼ਹਿਰ ਵਾਲੇ ਪਾਸੇ ਤੋਂ ਇੱਕ ਫਲਾਈਓਵਰ ਬਣਾਉਣ ਅਤੇ ਇਸ ਜੰਕਸ਼ਨ ‘ਤੇ ਨਵੇਂ ਬਣੇ ਫਲਾਈਓਵਰ ਨਾਲ ਟ੍ਰੈਫਿਕ ਨੂੰ ਪਟਿਆਲਾ ਸਾਈਡ ਤੋਂ ਪੰਜਾਬੀ ਯੂਨੀਵਰਸਿਟੀ ਨੇੜੇ ਵਹੀਕਲ ਅੰਡਰਪਾਸ ਤੱਕ ਜੋੜਨ ਦਾ ਪ੍ਰਸਤਾਵ ਦਿੱਤਾ ਗਿਆ ਹੈ। ਨਾਲ ਹੀ ਸਾਈਡ ਡਰੇਨ ਦੇ ਨਾਲ-ਨਾਲ 7.00 ਮੀਟਰ ਚੌੜੀ ਸਰਵਿਸ ਰੋਡ ਅਤੇ ਪਟਿਆਲਾ ਨੂੰ ਜਾਣ ਵਾਲੀ ਅਰਬਨ ਅਸਟੇਟ ਦੀ ਆਵਾਜਾਈ ਲਈ ਇੱਕ ਨਵਾਂ ਅੰਡਰਪਾਸ ਦੇ ਨਿਰਮਾਣ ਦੀ ਵੀ ਮੰਗ ਰੱਖੀ ਗਈ ਹੈ।”

ਪ੍ਰਨੀਤ ਕੌਰ ਨੇ ਪੰਜਾਬ ਨੰਬਰਦਾਰ ਯੂਨੀਅਨ ਦਾ ਇੱਕ ਮੰਗ ਪੱਤਰ ਵੀ ਸੌਂਪਿਆ ਜਿਸ ਵਿੱਚ ਉਨ੍ਹਾਂ ਨੇ ਮੰਤਰਾਲੇ ਨੂੰ ਟੋਲ ਅਦਾ ਕਰਨ ਤੋਂ ਛੋਟ ਦੇਣ ਦੀ ਮੰਗ ਕੀਤੀ ਸੀ ਕਿਉਂਕਿ ਉਨ੍ਹਾਂ ਨੂੰ ਨਿਯਮਤ ਤੌਰ ‘ਤੇ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਜਾਣਾ ਪੈਂਦਾ ਹੈ।