ਚੰਡੀਗੜ੍ਹ 4 ਜੂਨ –

– ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਸਰਦਾਰਾ ਸਿੰਘ ਜੌਹਲ ਦੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੰਗਰੂਰ ਜਿ਼ਮਨੀ ਚੋਣ ਵਿੱਚ ਖੜ੍ਹਾ ਕਰਨ ਦੇ ਸੁਝਾਅ ਦਾ ਸਵਾਗਤ ਕੀਤਾ ਹੈ ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਦੇ ਪ੍ਰਸਿੱਧ ਖੇਤੀਬਾੜੀ ਅਰਥ ਸ਼ਾਸ਼ਤਰੀ ਅਤੇ ਪਦਮ ਭੂਸਣ ਜੇਤੂ ਸਰਦਾਰਾ ਸਿੰਘ ਜੋਹਲ ਵੱਲੋਂ ਸੰਗਰੂਰ ਜਿ਼ਮਨੀ ਚੋਣ ਵਿੱਚ ਮਰਹੂਮ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਸ: ਬਲਕੌਰ ਸਿੰਘ ਨੂੰ ਬਤੌਰ ਉਮੀਦਵਾਰ ਖੜ੍ਹਾ ਕਰਨ ਦੇ ਦਿੱਤੇ ਗਏ ਸੁਝਾਅ ਦੀ ਪਰੋੜਤਾ ਕੀਤੀ ਹੈ।

ਇਥੇ ਜਾਰੀ ਇੱਕ ਬਿਆਨ ਵਿੱਚ ਸ: ਪਰਮਿੰਦਰ ਸਿੰਘ ਢੀਂਡਸਾ ਨੇ ਸਰਦਾਰਾ ਸਿੰਘ ਜੌਹਲ ਵੱਲੋਂ ਦਿੱਤੇ ਗਏ ਇਸ ਸੁਝਾਅ ਦਾ ਸਵਾਗਤ ਕਰਦਿਆਂ ਕਿਹਾ ਕਿ ਜੇਕਰ ਵਿਰੋਧੀ ਸਿਆਸੀ ਪਾਰਟੀਆਂ ਇਕੱਠੇ ਹੋ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਉਮੀਦਵਾਰ ਖੜ੍ਹਾ ਕਰਨ ਲਈ ਹਾਮੀ ਭਰਦੀਆਂ ਹਨ ਤਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੀ ਉਨ੍ਹਾਂ ਦਾ ਪੂਰਾ ਸਾਥ ਦੇਵੇਗਾ ਅਤੇ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ ਲਈ ਹਰ ਸਭੰਵ ਕੋਸਿ਼ਸ਼ ਕਰੇਗਾ।