ਬਰਨਾਲਾ, 29 ਸਤੰਬਰ
ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (ਨਾਲਸਾ), ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾ ਅਤੇ ਸ਼੍ਰੀ ਕਮਲਜੀਤ ਲਾਂਬਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਅਗਵਾਈ ਹੇਠ ਜਿਲ੍ਹਾ ਕਚਿਹਰੀਆਂ ਬਰਨਾਲਾ ਵਿਖੇ ਮਿਤੀ 12 ਨਵੰਬਰ 2022 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। National Lok Adalat on November 12 at Barnala.
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਜੱਜ (ਸ.ਡ.)/ਸੀ.ਜੇ.ਐੱਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ਼੍ਰੀ ਗੁਰਬੀਰ ਸਿੰਘ ਜੀ ਨੇ ਦੱਸਿਆ ਕਿ ਆਮ ਲੋਕ ਇਸ ਕੌਮੀ ਲੋਕ ਅਦਾਲਤ ਦਾ ਜਿਆਦਾ ਤੋਂ ਜਿਆਦਾ ਲਾਭ ਲੈਣ ਅਤੇ ਆਪਣੇ ਚੱਲ ਰਹੇ ਕੇਸਾਂ ਦਾ ਆਪਸੀ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਨਾਲ ਦੋਵੇਂ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਆਪਸੀ ਭਾਈਚਾਰਾ ਵੱਧਦਾ ਹੈ। ਜਿਸ ਵੀ ਵਿਅਕਤੀ ਨੇ ਆਪਣੇ ਕੇਸ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣਾ ਹੋਵੇ ਉਹ ਸਬੰਧਿਤ ਅਦਾਲਤ ਜਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਿਖੇ ਇੱਕ ਦਰਖਾਸਤ ਦੇ ਕੇ ਇਸ ਲੋਕ ਅਦਾਲਤ ਰਾਹੀਂ ਆਪਣੇ ਝਗੜੇ ਦਾ ਨਿਪਟਾਰਾ ਕਰਵਾ ਸਕਦਾ ਹੈ।
ਇਸ ਕੌਮੀ ਲੋਕ ਅਦਾਲਤ ਦੀ ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਫੋਨ ਨੰਬਰ 01679-243522 ਜਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਦੇ ਟੋਲ ਫ੍ਰੀ ਹੈੱਲਪਲਾਈਨ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾਂ ਉਨ੍ਹਾਂ ਜਾਣਕਾਰੀ ਦਿੱਤੀ ਕਿ ਸ਼੍ਰੀ ਕਮਲਜੀਤ ਲਾਂਬਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਅਗਵਾਈ ਹੇਠ ਜੁਡੀਸ਼ੀਅਲ ਅਫ਼ਸਰਾ, ਬਿਜਲੀ ਵਿਭਾਗ, ਬੈਂਕਾਂ, ਬੀਮਾ ਕੰਪਨੀਆਂ ਆਦਿ ਨਾਲ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ ਹੈ ਤਾਂ ਜੋ ਕੌਮੀ ਲੋਕ ਅਦਾਲਤ ਵਿੱਚ ਜਿਆਦਾ ਤੋਂ ਜਿਆਦਾ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ।