ਕੌਮੀ ਲੋਕ ਅਦਾਲਤ 12 ਨਵੰਬਰ ਨੂੰ ਸੰਗਰੂਰ ਹੋਵੇਗੀ: ਜ਼ਿਲ੍ਹਾ ਅਤੇ ਸੈਸ਼ਨ ਜੱਜ

70

ਸੰਗਰੂਰ, 29 ਸਤੰਬਰ
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 12 ਨੰਵਬਰ 2022 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। National Lok Adalat Sangrur on November 12.

 

ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਜਾ ਰਹੀ ਹੈ। ਕੌਮੀ ਲੋਕ ਅਦਾਲਤ ਵਿੱਚ ਦੋ ਧਿਰਾਂ ਦਾ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਸ੍ਰੀ ਰਜਿੰਦਰ ਸਿੰਘ ਰਾਏ ਵੱਲੋਂ ਕੀਤਾ ਗਿਆ।

ਉਹਨਾਂ ਕਿਹਾ ਕਿ ਕੌਮੀ ਲੋਕ ਅਦਾਲਤ ਵਿੱਚ 138 ਐਨ.ਆਈ.ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਜੰਗਲਾਤ ਵਿਭਾਗ ਦੇ ਕੇਸ, ਬਿਜਲੀ, ਪਾਣੀ, ਸੀਵਰੇਜ, ਵਾਟਰ ਸਪਲਾਈ, ਹਾਊਸ ਟੈਕਸ ਆਦਿ ਸਾਰੇ ਤਰ੍ਹਾਂ ਦੇ ਕੇਸਾਂ ਦਾ ਵੀ ਨਿਪਟਾਰਾ ਆਪਸੀ ਰਜਾਮੰਦੀ ਨਾਲ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ 12 ਨਵੰਬਰ ਨੂੰ ਕੌਮੀ ਲੋਕ ਅਦਾਲਤ, ਸੰਗਰੂਰ ਹੈਡ ਕੁਆਟਰ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨਾਂ ਮਲੇਰਕੋਟਲਾ, ਸੁਨਾਮ, ਧੂਰੀ ਅਤੇ ਮੂਨਕ ਵਿਖੇ ਵੀ ਲਗਾਈਆਂ ਜਾਣਗੀਆਂ।

ਜ਼ਿਲ੍ਹਾ ਅਤੇ ਸੈਸ਼ਨ ਜੱਜ, ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਪ੍ਰਭਜੋਤ ਸਿੰਘ ਕਾਲੇਕਾ, ਸਿਵਲ ਜੱਜ (ਸੀਨੀਅਰ ਡੀਵੀਜ਼ਨ ਸੀ.ਜੇ.ਐਮ -ਕਮ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿੱਚ ਹੋ ਜਾਂਦਾ ਹੈ, ਉਹਨਾਂ ਖਿਲਾਫ ਅੱਗੇ ਅਪੀਲ ਨਹੀਂ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਹੁੰਦਾ ਹੈ।ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਲਏ ਗਏ ਫੈਸਲਿਆਂ ਨੂੰ ਦਿਵਾਨੀ ਕੋਰਟ ਦੀ ਡਿਗਰੀ ਵਾਲੀ ਮਾਨਤਾ ਪ੍ਰਾਪਤ ਹੈ।

ਖਾਸ ਖਬਰਾਂ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਨਸ਼ਿਆਂ ਨੂੰ ਜੜੋਂ ਪੁੱਟਣ ਲਈ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

 02 ਅਕਤੂਬਰ ਨੂੰ ਮੰਦਿਰ ਮਾਤਾ ਸ੍ਰੀ ਕਾਲੀ ਦੇਵੀ ਵਿਖੇ ਲੰਗਰ ਲਗਾਇਆ ਜਾਵੇਗਾ – ਬਲਦੇਵ ਗੁਪਤਾ, ਕਾਕਾ ਬਾਗੜੀ

10 ਸਾਲ ਪਹਿਲਾਂ ਨੌਕਰੀਓ ਕੱਢੀ ਔਰਤ ਨੂੰ ਅਦਾਲਤ ਨੇ ਮੁੜ ਬਹਾਲ ਕਰਵਾਇਆ-ਐਡਵੋਕੇਟ ਸੇਖੋਂ

ਕੌਮੀ ਲੋਕ ਅਦਾਲਤ 12 ਨਵੰਬਰ ਨੂੰ ਬਰਨਾਲਾ ਵਿਖੇ

Google search engine