Thursday, September 29, 2022

ਪੰਜਾਬ ਪੁਲਿਸ ਵੱਲੋਂ ਕੈਨੇਡਾ ਦੇ ਲਖਬੀਰ ਲੰਡਾ ਗੈਂਗ ਨਾਲ ਸਬੰਧਤ ਗੈਂਗਸਟਰ ਬਿਹਾਰ ਤੋਂ ਗ੍ਰਿਫਤਾਰ 

ਗ੍ਰਿਫਤਾਰ ਗੈਂਗਸਟਰ ਕਤਲ ਅਤੇ ਲੁੱਟ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸੀ ਲੋੜੀਂਦਾ: ਡੀਜੀਪੀ ਪੰਜਾਬ ਚੰਡੀਗੜ੍ਹ, 28 ਸਤੰਬਰ: -ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਮਾਜ...

ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ: ਜਤਿੰਦਰ ਜੋਰਵਾਲ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸੰਗਰੂਰ ਵਾਸੀਆਂ ਨੇ ਪੂਰੇ ਉਤਸ਼ਾਹ ਨਾਲ ਲਿਆ ‘ਹਾਫ਼ ਮੈਰਾਥਨ’ ’ਚ ਹਿੱਸਾ ਸੰਗਰੂਰ, 28 ਸਤੰਬਰ: -ਦੇਸ਼ ਦੀ ਆਜ਼ਾਦੀ ਲਈ ਆਪਣੀ...

ਸ਼ਹੀਦੇ ਆਜਮ ਸ:ਭਗਤ ਸਿੰਘ ਦਾ 115 ਵਾਂ ਜਨਮ ਦਿਨ ਮਨਾਇਆ

ਅਜ਼ਾਦੀ ਪ੍ਰਵਾਨਿਆਂ ਦੇ ਸੁਪਨੇ ਸਾਕਾਰ ਕਰਨ ਦਾ ਪ੍ਰਣ ਸੰਗਰੂਰ 28 ਸਤੰਬਰ  ( ਬਾਵਾ) - ਅੱਜ ਇਥੇ ਕਾ.ਤੇਜਾ ਸਿੰਘ ਸੁਤੰਤਰ ਭਵਨ ਵਿਖੇ ਸਹੀਦੇ ਆਜਮ ਸ: ਭਗਤ ਸਿੰਘ...
spot_img
Homeਖਾਸ ਖਬਰਾਂ ਜਾਇਦਾਦਾਂ ਰੈਗੂਲਰ ਕਰਵਾਉਣ ਲਈ ਆਨਲਾਈਨ ਮਿਲੇਗੀ ਐਨ.ਓ.ਸੀ. : ਅਮਨ ਅਰੋੜਾ

 ਜਾਇਦਾਦਾਂ ਰੈਗੂਲਰ ਕਰਵਾਉਣ ਲਈ ਆਨਲਾਈਨ ਮਿਲੇਗੀ ਐਨ.ਓ.ਸੀ. : ਅਮਨ ਅਰੋੜਾ

 ਅਰਜ਼ੀਆਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੋਰਟਲ ਵਿੱਚ ਕੀਤੇ ਗਏ ਹਨ ਸੁਧਾਰ 

ਐਨ.ਓ.ਸੀ. ਜਾਰੀ ਕਰਨ ਸਬੰਧੀ ਸਾਰੀ ਪ੍ਰਕਿਰਿਆ ਮੁਕੰਮਲ ਕਰਨ ਲਈ ਵੱਧ ਤੋਂ ਵੱਧ 21 ਕੰਮ-ਕਾਜੀ ਦਿਨਾਂ ਦੀ ਸਮਾਂ-ਸੀਮਾ ਤੈਅ ਕੀਤੀ 

ਚੰਡੀਗੜ੍ਹ, 10 ਸਤੰਬਰ:

ਸੂਬੇ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਸਥਿਤ ਜਾਇਦਾਦਾਂ ਦੀ ਰਜਿਸਟ੍ਰੇਸ਼ਨ ਲਈ ਲੋੜੀਂਦੀ ਐਨ.ਓ.ਸੀ. ਵਾਸਤੇ ਅਰਜ਼ੀਆਂ ਦੇ ਤੁਰੰਤ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਨ.ਓ.ਸੀ. ਪ੍ਰਾਪਤ ਕਰਨ ਲਈ ਰੈਗੂਲਰਾਈਜ਼ੇਸ਼ਨ ਪੋਰਟਲ ‘ਤੇ ਅਰਜ਼ੀਆਂ ਜਮ੍ਹਾਂ ਕਰਵਾਉਣ ਤੋਂ ਲੈ ਕੇ ਇਨ੍ਹਾਂ ਦੇ ਨਿਬੇੜੇ ਤੱਕ ਦੀ ਸਮੁੱਚੀ ਪ੍ਰਕਿਰਿਆ ਨੂੰ ਆਨਲਾਈਨ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਨੇ ਐਨ.ਓ.ਸੀ. ਜਾਰੀ ਕਰਨ ਦੀ ਸਾਰੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਵੱਧ ਤੋਂ ਵੱਧ 21 ਕੰਮ-ਕਾਜੀ ਦਿਨਾਂ ਦੀ ਸਮਾਂ-ਸੀਮਾ ਵੀ ਨਿਰਧਾਰਤ ਕਰ ਦਿੱਤੀ ਹੈ। NOC will be available online to regularize properties. : Aman Arora

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਰੈਗੂਲਰਾਈਜ਼ੇਸ਼ਨ ਦੀ ਇਹ ਸਹੂਲਤ ਸਿਰਫ਼ ਉਨ੍ਹਾਂ ਅਲਾਟੀਆਂ/ਨਿਵਾਸੀਆਂ ਨੂੰ ਹੀ ਮਿਲ ਸਕਦੀ ਹੈ, ਜਿਨ੍ਹਾਂ ਦੀਆਂ ਜਾਇਦਾਦਾਂ 19 ਮਾਰਚ, 2018 ਤੋਂ ਪਹਿਲਾਂ ਵਿਕਸਤ ਹੋਈਆਂ ਅਣਅਧਿਕਾਰਤ ਕਾਲੋਨੀਆਂ ਵਿੱਚ ਪੈਂਦੀਆਂ ਹਨ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਬੰਧਤ ਵਿਅਕਤੀ ਹੁਣ ਅਣਅਧਿਕਾਰਤ ਕਾਲੋਨੀਆਂ ਵਿੱਚ ਸਥਿਤ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨ ਲਈ ਸਮਰਪਿਤ ਪੋਰਟਲ www.punjabregularization.in ‘ਤੇ ਲੌਗਇਨ ਕਰ ਸਕਦਾ ਹੈ, ਜਿਸ ਸਬੰਧੀ ਸਾਰੀ ਪ੍ਰਕਿਰਿਆ ਆਨਲਾਈਨ ਹੋਵੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਅਰਜ਼ੀਆਂ ਦਾ ਨਿਬੇੜਾ ਆਫਲਾਈਨ ਕੀਤਾ ਜਾਂਦਾ ਸੀ, ਜਿਸ ਕਾਰਨ ਬਿਨੈਕਾਰਾਂ ਨੂੰ ਐਨ.ਓ.ਸੀ. ਲਈ ਲੰਬਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਸੀ।

ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਲੋਕਾਂ ਨੇ ਆਪਣੀ ਖੂਨ ਪਸੀਨੇ ਦੀ ਕਮਾਈ ਨਾਲ ਜਾਣਕਾਰੀ ਨਾ ਹੋਣ ਕਾਰਨ ਅਣਅਧਿਕਾਰਤ ਕਾਲੋਨੀਆਂ ਵਿੱਚ ਜਾਇਦਾਦਾਂ ਖਰੀਦੀਆਂ। ਅਜਿਹੇ ਲੋਕਾਂ ਨੂੰ ਰਾਹਤ ਦੇਣ ਲਈ ਰੈਗੂਲਰਾਈਜ਼ੇਸ਼ਨ ਪੋਰਟਲ ਨੂੰ ਨਵਾਂ ਰੂਪ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਪਣੀ ਜਾਇਦਾਦਾਂ ਨੂੰ ਨਿਯਮਤ ਕਰਵਾਉਣ ਵਾਸਤੇ ਅਪਲਾਈ ਕਰਨ ਦੇ ਇੱਛੁਕ ਅਣਅਧਿਕਾਰਤ ਕਾਲੋਨੀਆਂ ਦੇ ਅਲਾਟੀਆਂ/ਨਿਵਾਸੀਆਂ ਦੀ ਸਹੂਲਤ ਲਈ ਇਸ ਪੋਰਟਲ ‘ਤੇ ਨਵੀਆਂ ਸੁਵਿਧਾਵਾਂ ਸ਼ੁਰੂ ਕੀਤੀਆਂ ਗਈਆਂ ਹਨ।

ਹੁਣ ਇਸ ਪੋਰਟਲ ‘ਤੇ ਵੱਡੀ ਗਿਣਤੀ ਸੁਵਿਧਾਵਾਂ ਜਿਵੇਂ ਕਿ ਬਿਨੈ-ਪੱਤਰ ਜਮ੍ਹਾਂ ਕਰਨਾ, ਆਨਲਾਈਨ ਫੀਸ ਦਾ ਭੁਗਤਾਨ, ਅਰਜ਼ੀ ਦੀ ਸਥਿਤੀ ਦੀ ਜਾਂਚ ਅਤੇ ਇਸ ਦਾ ਆਨਲਾਈਨ ਨਿਪਟਾਰਾ ਆਦਿ ਉਪਲੱਬਧ ਹਨ। ਇਹ ਸਿੰਗਲ ਪੋਰਟਲ ਅਰਜ਼ੀਆਂ ਦੇ ਤੁਰੰਤ ਨਿਪਟਾਰੇ ਵਾਸਤੇ ਐਮ.ਸੀ. ਅਤੇ ਐਮ.ਸੀ. ਖੇਤਰ ਦੇ ਬਾਹਰ ਪੈਂਦੇ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨ ਲਈ ਤਿਆਰ ਕੀਤਾ ਗਿਆ ਹੈ।

ਅਰਜ਼ੀਆਂ ਦੇ ਜਲਦੀ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਪ੍ਰਕਿਰਿਆ ਵਿੱਚ ਸ਼ਾਮਲ ਅਧਿਕਾਰੀਆਂ ਵਾਸਤੇ ਅਰਜ਼ੀਆਂ ਦੇ ਨਿਪਟਾਰੇ ਲਈ ਸਮਾਂ-ਸੀਮਾ ਤੈਅ ਕਰ ਦਿੱਤੀ ਗਈ ਹੈ, ਜਿਸ ਦੀ ਨਿਗਰਾਨੀ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਐਨ.ਓ.ਸੀ. ਜਾਰੀ ਕਰਨ ਦੀ ਸਾਰੀ ਪ੍ਰਕਿਰਿਆ ਪੋਰਟਲ ‘ਤੇ ਬਿਨੈ-ਪੱਤਰ ਜਮ੍ਹਾਂ ਕਰਨ ਤੋਂ 21 ਕੰਮ-ਕਾਜੀ ਦਿਨਾਂ ਦੇ ਅੰਦਰ ਪੂਰੀ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 19.03.2018 ਤੋਂ ਪਹਿਲਾਂ ਹੋਂਦ ਵਿੱਚ ਆਈਆਂ ਅਣਅਧਿਕਾਰਤ ਕਾਲੋਨੀਆਂ ਵਿੱਚ ਪੈਂਦੇ ਪਲਾਟਾਂ ਨੂੰ ਨਿਯਮਤ ਕਰਨ ਲਈ 18.10.2018 ਨੂੰ ਇੱਕ ਨੀਤੀ ਨੋਟੀਫਾਈ ਕੀਤੀ ਸੀ। ਪਰ ਅਰਜ਼ੀਆਂ ਦੀ ਪ੍ਰਕਿਰਿਆ ਆਫਲਾਈਨ ਹੋਣ ਕਰਕੇ ਪਲਾਟ ਹੋਲਡਰਾਂ ਨੂੰ ਇਸ ਨੀਤੀ ਦੇ ਤਹਿਤ ਆਪਣੇ ਪਲਾਟਾਂ ਨੂੰ ਨਿਯਮਤ ਕਰਵਾਉਣ ਲਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਵਾਸਤੇ ਇਹ ਆਨਲਾਈਨ ਸਹੂਲਤ ਸ਼ੁਰੂ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।     

ਖਾਸ ਖਬਰਾਂ

ਡਿਜ਼ੀਟਲ ਲਾਇਬ੍ਰੇਰੀ ਵਿੱਚ ਤਬਦੀਲ ਹੋਵੇਗੀ ਜ਼ਿਲ੍ਹਾ ਲਾਇਬ੍ਰੇਰੀ –  ਨਰਿੰਦਰ ਕੌਰ ਭਰਾਜ

ਵਿਜੀਲੈਂਸ ਵੱਲੋਂ ਤਿੰਨ ਪੁਲੀਸ ਮੁਲਾਜਮਾਂ ਖ਼ਿਲਾਫ ਰਿਸਵਤਖੋਰੀ ਦਾ ਕੇਸ ਦਰਜ, ਦੋ ਗਿ੍ਫਤਾਰ

Punjab Nama Bureauhttps://punjabnama.com
Punjab Nama Bureau ਪੰਜਾਬ ਨਾਮਾ ਤੁਹਾਡੇ ਆਲੇ ਦੁਆਲੇ ਦੀਆਂ ਖ਼ਬਰਾਂ ਅਤੇ ਵਿਚਾਰਾਂ ਨੂੰ ਜਨਾਣ ਦੀ ਤਾਂਘ ਲਈ ਇਕ ਭਰੋਸੇਯੋਗ ਗਾਈਡ ਦਾ ਕੰਮ ਕਰੇਗਾ। ਡੂੰਘੇ ਅਤੇ ਖੋਜੀ ਵਿਚਾਰਸ਼ੀਲ ਵਿਸ਼ਲੇਸ਼ਣ ਅਤੇ ਨਿਡਰ ਵਿਚਾਰਾਂ ਦੇ ਨਾਲ ਸਾਡੀ ਸੰਪਾਦਕਾਂ ਦੀ ਟੀਮ ਪੰਜਾਬ, ਭਾਰਤ ਅਤੇ ਵਿਸ਼ਵ ਵਿੱਚ ਵਾਪਰਦੀਆਂ ਘਟਨਾਵਾਂ ਨੂੰ ਸਹੀ ਤੱਥਾਂ ਨਾਲ ਵਿਚਾਰਕੇ ਇਕ ਸਾਫ ਅਤੇ ਬਦਲਦੀ ਗਤੀਸ਼ੀਲਤਾ ਨੂੰ ਸਹੀ ਦ੍ਰਿਸ਼ਟੀਕੋਣ ਪ੍ਰਦਾਨ ਕਰੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine
Google search engine
Google search engine

Most Popular

Recent Comments