One more accused surrendered before VB in Jang-e-Azadi Memorial case ਯਾਦਗਾਰ ਫੰਡਾਂ ਵਿੱਚ ਘਪਲੇਬਾਜ਼ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਲੋੜੀਂਦੇ ਇਕ ਵਿਅਕਤੀ ਦਾ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ ਕਰਨ ਦਾ ਦਾਅਵਾ ਕੀਤਾ ਹੈ।

ਵਿਜੀਲੈਂਸ ਵਿਭਾਗ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਨਾਲ ਸਬੰਧਤ ਸਰਕਾਰੀ ਫੰਡਾਂ ਵਿੱਚ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਨਿੱਜੀ ਵਿਅਕਤੀ ਸਮੇਤ 26 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਠੇਕੇਦਾਰ ਸਮੇਤ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਅੱਜ ਇਸੇ ਕੇਸ ਨਾਲ ਸਬੰਧਤ ਇੱਕ ਹੋਰ ਗ੍ਰਿਫਤਾਰੀ ਪਰਮਜੀਤ ਸਿੰਘ ਕਾਰਜਕਾਰੀ ਇੰਜੀਨੀਅਰ (ਸੇਵਾਮੁਕਤ),ਵਜੋਂ ਹੋਈ ਹੈ ਜਿਸ ਨੇ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਦੇ ਦਫਤਰ ਵਿਖੇ ਆਤਮ ਸਮਰਪਣ ਕਰ ਦਿੱਤਾ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਹਾਸਲ ਕਰਨ ਉਪਰੰਤ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੱਤਰਕਾਰ ਬਰਜਿੰਦਰ ਹਮਦਰਦ ਸਮੇਤ 26 ਤੇ ਪਰਚਾ ਦਰਜ
ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਕੱਦਮੇ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਇਸ ਯਾਦਗਾਰ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਸੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ।
ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਆਈ.ਪੀ.ਸੀ. ਦੀ ਧਾਰਾ 420, 406, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ ਸਮੇਤ 13(2) ਦੇ ਤਹਿਤ ਕੇਸ ਨੰ. 9 ਮਿਤੀ 22.05.2024 ਨੂੰ ਬਿਓਰਿਆਂ ਸੇ ਥਾਣਾ, ਜਲੰਧਰ ਰੇਂਜ ਵਿਖੇ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਕੇਸ ਵਿਚ ਵਿਨੈ ਬੁਬਲਾਨੀ, ਆਈ.ਏ.ਐਸ ਅਤੇ ਹੋਰਾਂ ਸਮੇਤ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ । ਉਨ੍ਹਾਂ ਦੇ ਰਿਹਾਇਸ਼ਾਂ ਅਤੇ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Pingback: ਰਿਸ਼ਵਤ ਲੈਂਦਾ SDM ਦਾ ਸਟੈਨੋ ਕਾਬੂ - ਪੰਜਾਬ ਨਾਮਾ ਨਿਊਜ਼