ਸਿੱਧੂ ਮੂਸੇਵਾਲਾ ਦੇ ਕਤਲ ਦਾ ਰੋਹ ਹੋਇਆ ਪ੍ਰਚੰਡ

232

ਸੰਗਰੂਰ, 3 ਜੂਨ-

ਪੰਜਾਬ ਦੇ ਨਾਮੀ ਗਾਇਕ ਤੇ ਅਦਾਕਾਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਹੋਏ ਕਤਲ ਦੇ ਰੋਸ ਵਜੋਂ ਅੱਜ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਸੰਗਰੂਰ ਸ਼ਹਿਰ ਵਿੱਚ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ।

ਇਹ ਰੋਸ ਮਾਰਚ ਸ਼ਹਿਰ ਦੇ ਬਾਜ਼ਾਰਾਂ ਵਿੱਚੋਂ ਦੀ ਹੁੰਦਾ ਹੋਇਆ ਵੱਡਾ ਚੌਕ ਜਾ ਕੇ ਸਮਾਪਤ ਹੋਇਆ ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿੱਚ ਮੋਮਬੱਤੀਆਂ ਫੜੀਆਂ ਹੋਈਆਂ ਸਨ ਅਤੇ ਉਹ ਸਿੱਧੂ ਮੂਸੇ ਵਾਲਾ ਅਮਰ ਰਹੇ ਦੇ ਨਾਅਰੇ ਲਾ ਰਹੇ ਸਨ ਅਤੇ ਸਰਕਾਰ ਤੋਂ ਕਾਤਲਾਂ ਦੀ ਗਿ੍ਫ਼ਤਾਰੀ ਦੀ ਮੰਗ ਕਰ ਰਹੇ ਸਨ।

ਸਮਾਪਤੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬੁਰੀ ਤਰਾਂ ਵਿਗੜ ਚੁੱਕੀ ਏ ਇੱਥੋਂ ਤੱਕ ਕਿ ਸਿੱਧੂ ਮੂਸੇ ਵਾਲਾ ਵਰਗੇ ਨਾਮਵਰ ਚਿਹਰੇ ਜਿਹੜੇ ਲੱਖਾਂ ਲੋਕਾਂ ਦੇ ਚਹੇੇਤੇ ਸਨ, ਉਨਾਂ ਨੂੰ ਵੀ ਇਸ ਵਿਗੜੀ ਸਥਿਤੀ ਕਾਰਨ ਆਪਣੀ ਜਾਨ ਗੁਆਉਣੀ ਪਈ। ਉਨਾਂ ਕਿਹਾ ਕਿ ਜਿਸ ਤਰਾਂ ਪੰਜਾਬ ਵਿੱਚ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ, ਪੰਜਾਬ ਦੇ ਲੋਕਾਂ ਦਾ ਮਨੋਬਲ ਬੁਰੀ ਤਰਾਂ ਹੇਠਾਂ ਡਿੱਗਿਆ ਏ।

ਉਨਾਂ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਏ ਪਰ ਅਫ਼ਸੋਸ ਨਾਲ ਕਹਿਣਾ ਪੈ ਰਿਹੈ ਕਿ ਪੰਜਾਬ ਸਰਕਾਰ ਇਸ ਵਿੱਚ ਬੁਰੀ ਤਰਾਂ ਫੇਲ ਹੋਈ ਹੇੈ। ਉਨਾਂ ਕਿ ਪੰਜਾਬ ਵਿੱਚ ਇਕ ਸਰਹੱਦੀ ਰਾਜ ਹੇੈ ਪਹਿਲਾਂ ਵੀ ਇਸ ਨੇ ਅੱਤਵਾਦ ਜਿਹੇ ਜ਼ਖਮਾਂ ਨੂੰ ਆਪਣੇ ਪਿੰਡੇ ਤੇ ਹੰਡਾਇਆ ਹੇੈ, ਹੁਣ ਲੋਕ ਇਹ ਬਰਦਾਸ਼ਤ ਨਹੀਂ ਕਰਨਗੇ।

ਉਨਾਂ ਸਰਕਾਰ ਤੋਂ ਮੰਗ ਕੀਤੀ ਕਿ ਛੇਤੀ ਤੋਂ ਛੇਤੀ ਸਿੱਧੂ ਮੂਸੇ ਵਾਲਾ ਦੇ ਕਾਤਲਾਂ ਨੂ ੰਫੜ ਕੇ ਜੇਲਾਂ ਵਿੱਚ ਸੁੱਟਿਆ ਜਾਵੇ ਅਤੇ ਲੋਕਾਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਨਿਆਂ ਦਿੱਤਾ ਜਾਵੇ। ਇਸ ਮੌਕੇ ਉਨਾਂ ਦੇ ਨਾਲ ਉਨਾਂ ਦੇ ਪੁੱਤਰ ਮੋਹਿਲ ਸਿੰਗਲਾ, ਸੀਨੀਅਰ ਕਾਂਗਰਸੀ ਆਗੂ ਬੀਬੀ ਗੁਰਸ਼ਰਨ ਕੌਰ ਰੰਧਾਵਾ, ਮਿੱਠੂ ਲੱਡਾ ਜ਼ਿਲਾ ਪ੍ਰਧਾਨ ਯੂਥ ਕਾਂਗਰਸ ਸੰਗਰੂਰ, ਵਿਜੈ ਗੁਪਤਾ, ਮਹੇਸ ਕੁਮਾਰ ਮੇਸ਼ੀ, ਪਰਮਿੰਦਰ ਬਜਾਜ, ਬਿੰਦਰ ਬਾਂਸਲ,ਪਰਮਿੰਦਰ ਸ਼ਰਮਾ,ਹਰਪਾਲ ਸੋਨੂੰ, ਚਮਕੌਰ ਸਿੰਘ ਜੱਸੀ, ਰੌਕੀ ਬਾਂਸਲ, ਬਲਵੀਰ ਕੌਰ ਸੈਣੀ, ਬਲਵਿੰਦਰ ਘਾਬਦੀਆਂ, ਨਰੇਸ਼ ਸ਼ਰਮਾ, ਨਰੇਸ਼ ਕੁਮਾਰ ਗਾਬਾ ਤੇ ਮਨੀ ਕਥੂਰੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਮੌਜ਼ੂਦ ਸਨ।

ਫ਼ੈਕਟਰੀ ਚ ਪ੍ਰਦੇਸੀ ਦੀ ਸ਼ੱਕੀ ਹਾਲਾਤਾ ਚ ਹੋਈ ਮੌਤ

 

Google search engine