ਚੰਡੀਗੜ੍ਹ, 4 ਮਾਰਚ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਸਕੀਮਾਂ ਯੋਗ ਲਾਭਪਾਤਰੀਆਂ ਤੱਕ ਕੁਸ਼ਲਤਾ ਨਾਲ ਪਹੁੰਚਣਾ ਯਕੀਨੀ ਬਣਾਉਣ ਤਾਂ ਜੋ ਹਰੇਕ ਹੱਕਦਾਰ ਵਿਅਕਤੀ ਲਾਭ ਲੈ ਸਕੇ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਬੁਢਾਪਾ ਪੈਨਸ਼ਨ ਸਕੀਮ, ਵਿਧਵਾ ਅਤੇ ਬੇਸਹਾਰਾ ਮਹਿਲਾ ਪੈਨਸ਼ਨ ਸਕੀਮ, ਦਿਵਿਆਂਗ ਅੰਗਹੀਣ ਪੈਨਸ਼ਨ ਸਕੀਮ, ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ, ਆਸ਼ੀਰਵਾਦ ਸਕੀਮ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਹਨਾਂ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ, ਡਾ. ਬਲਜੀਤ ਕੌਰ...