ਮੁਲਾਜ਼ਮਾਂ ਦੇ ਪ੍ਰਮੁੱਖ ਆਗੂ ਸਾਥੀ ਸੱਜਣ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਨ ਦਾ ਫ਼ੈਸਲਾ
ਸੰਗਰੂਰ , 25 ਸਤੰਬਰ (   ) ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ  1680 ਸੈਕਟਰ 22 ਬੀ , ਚੰਡੀਗੜ੍ਹ ਦੀ  23 ਵੀੰ ਸੂਬਾਈ ਜੱਥੇਬੰਦਕ ਕਾਨਫ਼ਰੰਸ  2 ਅਕਤੂਬਰ ਦਿਨ ਐਤਵਾਰ ਨੂੰ  ਸਵੇਰੇ 10 ਵਜ਼ੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਭਵਨ  , ਨੇਡ਼ੇ ਬੱਸ ਸਟੈਂਡ ਮੋਗਾ ਵਿਖੇ ਮੁਲਾਜ਼ਮਾਂ ਦੇ ਪ੍ਰਮੁੱਖ ਆਗੂ ਸਾਥੀ ਸੱਜਣ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਕੇ ਕੀਤੀ ਜਾ ਰਹੀ ਹੈ । provincial Conference at Moga on 2nd October.
ਇਸ ਕਾਨਫਰੰਸ ਦੀਆਂ ਤਿਆਰੀਆਂ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲਾ ਸੰਗਰੂਰ ਦੇ ਪ੍ਰਧਾਨ ਸੀਤਾ ਰਾਮ ਸਰਮਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਕਨਵਰਜੀਤ ਸਿੰਘ ਅਤੇ ਕਲਾਸ ਫੋਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਮੇਲਾ ਸਿੰਘ ਪੁੰਨਾਂਵਾਲ,ਜਨਰਲ ਸਕੱਤਰ ਰਮੇਸ ਕੁਮਾਰ ਨੇ ਦੱਸਿਆ ਕਿ ਇਸ ਕਾਨਫਰੰਸ ਦੌਰਾਨ ਮੁਲਾਜ਼ਮ ਸੰਘਰਸ਼ਾਂ ਦੇ ਬਾਬਾ ਬੋਹਡ਼ ਸਾਥੀ ਰਣਬੀਰ ਸਿੰਘ ਢਿੱਲੋਂ ਨੂੰ  90 ਵੇੰ ਜਨਮ ਦਿਨ ਮੌਕੇ ਸਨਮਾਨਿਤ ਕੀਤਾ ਜਾਵੇਗਾ  ।
ਮੀਟਿੰਗ ਵਿੱਚ  ਜੱਥੇਬੰਦਕ ਕਾਨਫ਼ਰੰਸ ਦਾ ਪੋਸਟਰ ਵੀ ਜਾਰੀ ਕੀਤਾ ਗਿਆ ।  ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਰਣਜੀਤ ਸਿੰਘ ਰਾਣਵਾਂ, ਸਕੱਤਰ ਗੁਰਪ੍ਰੀਤ  ਸਿੰਘ ਮੰਗਵਾਲ ਨੇ ਦੱਸਿਆ ਕਿ ਕਾਨਫਰੰਸ ਦੌਰਾਨ  ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਮਾਣ ਭੱਤੇ ਤੇ ਕੰਮ ਕਰਦਿਆਂ ਆਸ਼ਾ ਵਰਕਰਾਂ ,ਆਸ਼ਾ ਫੈਸੀਲੇਟਰਾਂ ,  ਮਿਡ ਡੇ ਮੀਲ ਵਰਕਰਾਂ , ਆਂਗਣਵਾਡ਼ੀ ਵਰਕਰਾਂ ਤੇ ਹੈਲਪਰਾਂ  ਨੂੰ ਘੱਟੋ-ਘੱਟ ਉਜ਼ਰਤ ਦੇ ਘੇਰੇ ਵਿੱਚ ਲਿਆਂਦਾ ਜਾਵੇ,ਪੰਜਾਬ ਦੇ ਸਮੂਹ ਵਿਭਾਗਾਂ , ਬੋਰਡਾਂ ਅਤੇ ਨਿਗਮਾਂ  ਵਿੱਚ ਕੰਮ ਕਰਦੇ ਸਮੂਹ  ਕੱਚੇ  , ਵਰਕ ਚਾਰਜ , ਡੇਲਵੇਜਿਜ਼ ਤੇ ਆਊਟਸੋਰਸਿੰਗ ਕਾਮਿਆਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਕੇ ਪੂਰੀਆਂ ਤਨਖਾਹਾਂ ਤੇ ਸਹੂਲਤਾਂ ਦਿੱਤੀਆਂ ਜਾਣ  ,ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ  ਤਨਖਾਹ / ਪੈਨਸ਼ਨਰ ਸੋਧ ਗੁਣਾਂਕ 3.8    ਲਾਗੂ ਕੀਤਾ ਜਾਵੇ  ਅਤੇ ਤਨਖਾਹ ਕਮਿਸ਼ਨ ਦੀ ਰਿਪੋਰਟ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਪੱਖੀ ਸੋਧਾਂ ਕਰਕੇ  ਲਾਗੂ ਕੀਤੀਆਂ ਜਾਣ ,  ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ ਦੋਵੇਂ ਕਿਸ਼ਤਾਂ ਜਾਰੀ ਕੀਤੀਆਂ ਜਾਣ ਅਤੇ ਤਨਖਾਹ ਕਮਿਸ਼ਨ ਦਾ ਰਹਿੰਦਾ ਬਕਾਇਆ ਦਿੱਤਾ ਜਾਵੇ   , ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਤੁਰੰਤ  ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ , 15 ਜਨਵਰੀ 2015 ਤੇ 17 ਜੁਲਾਈ  2020 ਦੇ ਮੁਲਾਜ਼ਮ ਵਿਰੋਧੀ ਪੱਤਰ ਰੱਦ ਕੀਤੇ ਜਾਣ  , ਪੇਂਡੂ ਭੱਤਾ  , ਬਾਰਡਰ ਏਰੀਆ ਭੱਤੇ ਸਮੇਤ ਬੰਦ ਕੀਤੇ ਗਏ 37 ਭੱਤੇ ਬਹਾਲ  ਕੀਤੇ ਜਾਣ  ਆਦਿ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ  । ਮੀਟਿੰਗ ਦੌਰਾਨ ਇਹ ਮੰਗ ਵੀ ਕੀਤੀ ਗਈ ਕਿ  ਮਾਨ ਸਰਕਾਰ ਵੱਲੋਂ ਪਰਖ ਕਾਲ ਦੇ ਸਮੇਂ ਦੌਰਾਨ ਘੱਟ ਤਨਖ਼ਾਹਾਂ  ਦੇਣ ਦੀ ਪ੍ਰਥਾ ਬੰਦ ਕਰਕੇ  ਪੂਰੇ ਤਨਖਾਹ ਸਕੇਲਾਂ ਅਤੇ ਭੱਤਿਆਂ ਸਮੇਤ ਨਵੀਂਆਂ ਭਰਤੀਆਂ ਕੀਤੀਆਂ ਜਾਣ ।
ਇਸ ਮੌਕੇ ਤੇ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ  ਗੁਰਮੀਤ ਸਿੰਘ ਮਿੱਡਾ,ਹੰਸਰਾਜ ਦੀਦਾਰਗੜ,ਕੇਵਲ ਗੁੱਜਰਾਂ,ਇੰਦਰ ਸਰਮਾਂ ਅਤੇ ਬਲਦੇਵ ਹਥਨ ਨੇ  ਪੰਜਾਬ ਸਰਕਾਰ ਤੇ ਦੋਸ਼ ਲਾਇਆ  ਕਿ ਆਮ ਆਦਮੀ ਪਾਰਟੀ ਪੰਜਾਬ  ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਨੂੰ ਪੂਰੇ ਕਰਨ ਤੋਂ ਪੂਰੀ ਤਰ੍ਹਾਂ ਟਾਲਾ ਵੱਟ ਰਹੀ ਹੈ।  ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਭਗਵੰਤ ਸਿੰਘ ਮਾਨ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿੱਚ ਪਏ ਮਸਲੇ ਹੱਲ ਨਾ ਕੀਤੇ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ਾਂ ਦੀ ਰੂਪ ਰੇਖਾ  ਹੋਰ ਤਿੱਖਾ ਹੋਵੇਗੀ  ।