ਸਰਕਾਰ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਕੀਤਾ ਖ਼ਤਮ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਆਪਣੇ ਮੰਤਰੀ ਮੰਡਲ ਵਿੱਚ ਫੇਰਬਦਲ ਕਰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਵਿਭਾਗਾਂ ਵਿੱਚ ਬਦਲਾਅ ਕੀਤਾ ਹੈ । ਹੁਣ ਉਨ੍ਹਾਂ ਦੇ ਕੋਲ ਸਿਰਫ਼ NRI ਮਾਮਲਿਆਂ ਦਾ ਵਿਭਾਗ ਹੀ ਰਹੇਗਾ । ਜਦਕਿ ਪਹਿਲਾਂ ਉਨ੍ਹਾਂ ਦੇ ਕੋਲ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੀ ਸੀ ।

ਪੰਜਾਬ ਸਰਕਾਰ ਨੇ ਇਸ ਦੇ ਲਈ ਸਰਕਾਰੀ ਗੈਜੇਟ ਦੀ ਅਧਿਸੂਚਨਾ ਜਾਰੀ ਕਰ ਦਿੱਤੀ ਹੈ ਜਿਸ ਦੇ ਮੁਤਾਬਿਕ ਪ੍ਰਸ਼ਾਸਨਿਕ ਸੁਧਾਰ ਵਿਭਾਗ ਹੁਣ ਹੋਂਦ ਵਿੱਚ ਨਹੀਂ ਹੈ । ਜਿਸ ਦੇ ਚੱਲ ਦੇ ਮੁੱਖ ਮੰਤਰੀ ਦੀ ਸਲਾਹ ‘ਤੇ ਪੰਜਾਬ ਦੇ ਰਾਜਪਾਲ ਦਾ ਇਹ ਬਦਲਾਅ 7 ਫਰਵਰੀ 2025 ਤੋਂ ਪ੍ਰਭਾਵੀ ਕਰ ਦਿੱਤਾ ਹੈ ।

ਇਹ ਫੈਸਲਾ 21 ਫਰਵਰੀ 2024 ਨੂੰ ਜਾਰੀ ਨੋਟੀਫਿਕੇਸ਼ਨ ਨਾਲ ਲਾਗੂ ਹੋ ਗਿਆ ਹੈ । ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਪੀ ਸਿਨਹਾ ਵੱਲੋਂ ਜਾਰੀ ਹੁਕਮਾਂ ਵਿੱਚ ਇਸ ਸੋਧ ਦੀ ਪੁਸ਼ਟੀ ਕੀਤੀ ਗਈ ਹੈ।

 

 

 

One thought on “ਸਰਕਾਰ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਕੀਤਾ ਖ਼ਤਮ

Comments are closed.

ਹੋਮ
ਪੜ੍ਹੋ
ਦੇਖੋ
ਸੁਣੋ