ਦਿਵਿਆਂਗਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਅਗਲੀ ਮੀਟਿੰਗ 9 ਨਵੰਬਰ ਨੂੰ ਹੋਵੇਗੀ
ਚੰਡੀਗੜ੍ਹ, 17 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਾਂ ਦੀਆਂ ਜਾਇਜ਼ ਮੰਗਾਂ ਛੇਤੀ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ। Punjab Government to sympathetically consider legitimate demands of Divyang people: Cabinet Minister Baljit Kaur
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ ਤੇ ਬੋਰਡਾਂ ਵਿੱਚ ਦਿਵਿਆਂਗ ਵਰਗ ਨਾਲ ਸਬੰਧਤ ਖਾਲੀ ਅਤੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ, ਦਿਵਿਆਂਗ ਮੁਲਾਜ਼ਮਾਂ ਦੀ ਤਰੱਕੀ ਕਰਨ, ਦਿਵਿਆਂਗ ਖਿਡਾਰੀ ਵਰਗ ਨਾਲ ਸਬੰਧਤ ਮੰਗਾਂ, ਦਿਵਿਆਂਗ ਵਰਗ ਦੀਆਂ ਪੈਨਸ਼ਨ ਸਬੰਧੀ ਮੰਗਾਂ, ਦਿਵਿਆਂਗਾਂ ਲਈ ਬੈਂਕ ਲੋਨ ਸਬੰਧੀ, ਦਿਵਿਆਗਾਂ ਨੂੰ ਮੁਫ਼ਤ ਕਣਕ ਦੀ ਸਹੂਲਤਾਂ ਤੋਂ ਇਲਾਵਾ ਹੋਰ ਜਾਇਜ਼ ਮੰਗਾਂ ਦਾ ਛੇਤੀ ਹੀ ਹੱਲ ਕੱਢਿਆ ਜਾਵੇਗਾ।
ਦਿਵਿਆਂਗਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਮੰਤਰੀ ਵੱਲੋਂ ਦਿਵਿਆਂਗ ਐਸੋਸ਼ੀਏਸ਼ਨ ਨਾਲ ਅਗਲੀ ਮੀਟਿੰਗ 9 ਨਵੰਬਰ ਨੂੰ ਰੱਖੀ ਗਈ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰਨ ਲਈ ਅਤੇ ਸੂਬੇ ਦੇ ਦਿਵਿਆਂਗ ਵਰਗ ਦਾ ਜੀਵਨ ਸੁਖਾਲਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨਾਂ ਨੇ ਜੋ ਵੀ ਜਾਇਜ਼ ਮੰਗਾਂ ਸੂਬਾ ਸਰਕਾਰ ਤੋਂ ਕੀਤੀਆਂ ਹਨ, ਨੂੰ ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਇਨ੍ਹਾਂ ਦਾ ਜਲਦ ਹੱਲ ਕੀਤਾ ਜਾਵੇਗਾ।
ਇਸ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਮਾਧਵੀ ਕਟਾਰੀਆ, ਐਡੀਸ਼ਨਲ ਡਾਇਰੈਕਟਰ ਲਿੱਲੀ ਚੌਧਰੀ, ਡਿਪਟੀ ਡਾਇਰੈਕਟਰ ਸੰਤੋਸ਼ ਵਿਰਦੀ ਵੀ ਸ਼ਾਮਲ ਸਨ।