ਪੰਜਾਬ ਕਿਸਾਨ ਦਲ ਭਾਜਪਾ ‘ਚ ਸ਼ਾਮਿਲ
ਰਾਜਨੀਤਕ ਪਾਰਟੀ ਪੰਜਾਬ ਕਿਸਾਨ ਦਲ ਨੂੰ ਅੱਜ ਭਾਰਤੀਆ ਜਨਤਾ ਪਾਰਟੀ ਪੰਜਾਬ ਵਿਚ ਸ਼ਾਮਿਲ ਹੋਣ ਦਾ ਪੰਜਾਬ ਭਾਜਪਾ ਦੇ ਚੰਡੀਗੜ੍ਹ ਦਫਤਰ ‘ਚ ਐਲਾਨ ਕਰ ਦਿੱਤਾ।
ਵਰਣਨਯੋਗ ਹੈ ਕਿ ਪੰਜਾਬ ਕਿਸਾਨ ਦਲ ਨੇ ਪਿਛਲੀਆਂ ਵਿਧਾਨ ਸਭਾ ਅਤੇ ਲੋਕ ਸਭਾ ਉਪ ਚੋਣ ਜਲੰਧਰ ਵੀ ਲੜੀ ਸੀ। ਪੰਜਾਬ ਕਿਸਾਨ ਦਲ ਦੇ ਕੌਮੀ ਪ੍ਰਧਾਨ ਰਣਜੀਤ ਸਿੰਘ ਸਰਾਂ ਨੇ ਕਿਹਾ ਕਿ ਭਾਰਤੀਆ ਜਨਤਾ ਪਾਰਟੀ ਦੀਆਂ ਕਿਸਾਨ ਪੱਖੀ ਵਿਕਾਸ ਸੋਚ ਸਮਝ ਤੋਂ ਪ੍ਰਭਾਵਿਤ ਹੋਣ ਕਾਰਨ ਅਸੀਂ ਆਪਣੇ ਸੰਗਠਨ ਦਾ ਪੰਜਾਬ ਕਿਸਾਨ ਦਲ ਦਾ ਭਾਜਪਾ ਵਿਚ ਸਮੂਲੀਅਤ ਕਰਨ ਦਾ ਫੈਸਲਾ ਸਰਬਸੰਮਤੀ ਨਾਲ ਲਿਆ ਹੈ।Punjab Kisan Dal joined BJP
ਰਣਜੀਤ ਸਿੰਘ ਸਰਾਂ ਨੇ ਦੱਸਿਆ ਕਿ ਭਾਜਪਾ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨ ਦਾ ਜੀਵਨ ਪੱਧਰ ਸੁਧਾਰਨ ਲਈ ਕਿਸਾਨ ਹਿਤੈਸ਼ੀ ਪਾਰਟੀ ਦੀਆਂ ਪਾਲਿਸ਼ੀ ਪ੍ਰੋਗਰਾਮ ਤਹਿਤ ਕਿਸਾਨ ਖੁਸ਼ਹਾਲ ਹੋ ਰਿਹਾ ਹੈ। ਉਨ੍ਹਾ ਕਿਹਾ ਕਿ ਰਾਜਨੀਤਿਕ ਦੀ ਮਿਲੀਭੁਗਤ ਨਾਲ ਮੋਦੀ ਸਰਕਾਰ ਨੂੰ ਜਾਣਬੁੱਝ ਕੇ ਬਦਨਾਮ ਕਰ ਰਹੇ ਹਨ। ਕਮਿਉਨਿਸਟ ਦਾ ਪ੍ਰਾਪੇਗੰਡਾ ਇਕ ਸ਼ਾਜਿਸ ਤਹਿਤ ਕਿਸਾਨਾ ਨੂੰ ਗੁੰਮਰਾਹ ਕਰ ਰਿਹਾ ਹੈ।
ਇਹ ਵੀ ਪੜ੍ਹੋ ਸੁਧਰ ਜਾਓ, ਨਹੀਂ ਬਰਦਾਸ਼ਤ ਹੋਣਾ- ਚੋਣ ਕਮਿਸ਼ਨ
ਸਰਾਂ ਨੇ ਦੱਸਿਆ ਕਿ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਦੀ ਪ੍ਰੇਰਨਾ ਸਦਕਾ ਪੰਜਾਬ ਕਿਸਾਨ ਦਲ ਦਾ ਭਾਰਤੀਆ ਜਨਤਾ ਪਾਰਟੀ ਸ਼ਾਮਿਲ ਦਾ ਸਾਥੀਆ ਸਮੇਤ ਦਾ ਫੈਸਲਾ ਕੀਤਾ ਅਤੇ ਪਾਰਟੀ ਵਿਚ ਸ਼ਾਮਿਲ ਹੋਣ ਤੇ ਅਸੀਂ ਬਹੁਤ ਖੁਸ਼ ਹਾਂ। ਉਨ੍ਹਾ ਦੱਸਿਆ ਕਿ ਅਸੀਂ ਪਟਿਆਲਾ , ਫਤਿਹਗੜ੍ਹ ਸਾਹਿਬ, ਸੰਗਰੂਰ ਅਤੇ ਲੁਧਿਆਣਾ ਸਮੇਤ ਹੋਰਨਾਂ ਜਿਲ੍ਹਿਆਂ ਵਿੱਚ ਪ੍ਰੋਗਰਾਮ ਉਲੀਕਿਆ ਜਾਵੇਗਾ।
ਪਾਰਟੀ ਦੇ ਸੂਬਾਈ ਪ੍ਰਧਾਨ ਸ੍ਰੀ ਸੁਨੀਲ ਜਾਖੜ ਵਲੋਂ ਪੰਜਾਬ ਕਿਸਾਨ ਦਲ ਦੇ ਪ੍ਰਧਾਨ ਰਣਜੀਤ ਸਿੰਘ ਸਰਾਂ ਸਮੇਤ ਆਹੁਦੇਦਾਰ ਦਾ ਸ਼ਾਮਿਲ ਹੋਣ ਦਾ ਸਵਾਗਤ ਕਰਦਿਆ ਕਿਹਾ ਕਿ ਸਭ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਪਾਰਟੀ ਵਿਚ ਸ਼ਾਮਿਲ ਹੋਏ ਪੰਜਾਬ ਕਿਸਾਨ ਦਲ ਦੇ ਆਗੂਆਂ ਪ੍ਰਧਾਨ ਰਣਜੀਤ ਸਿੰਘ ਸਰਾਂ,ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ, ਜਰਨਲ ਸੈਕਟਰੀ ਗੁਰਮੇਲ ਸਿੰਘ, ਪਰਮਿੰਦਰ ਬੱਸੀ ਸਟੇਟ ਐਡਵਾਈਜ਼ਰ,ਬਲਵਿੰਦਰ ਕੁਮਾਰ ਸਮੇਤ ਸੈਂਕੜੇ ਸਾਥੀਆ ਨੇ ਸਮੂਲੀਅਤ ਕੀਤੀ।
Pingback: Farmer leaders will pay homage to the martyrs ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ ਕਿਸਾਨ ਆਗੂ - Punjab Nama News