ਸੰਗਰੂਰ 26 ਸਤੰਬਰ  ( ਬਾਵਾ)-

– ਅੱਜ ਸੰਯੁਕਤ ਕਿਸਾਨ ਮੋਰਚਾ ਸੰਗਰੂਰ ਦੀ ਮੀਟਿੰਗਾਂ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਜਰਨੈਲ ਸਿੰਘ ਜਨਾਲ ਦੀ ਪ੍ਰਧਾਨਗੀ ਹੇਠ ਤੇਜਾ ਸਿੰਘ ਸੁਤੰਤਰ ਭਵਨ ਸੰਗਰੂਰ ਵਿਖੇ ਹੋਈ । ਜਿਸ ਵਿਚ 3 ਅਕਤੂਬਰ ਨੂੰ ਲਖੀਮਪੁਰ ਖੀਰੀ ਕਾਂਡ ਦੀ ਵਰ੍ਹੇ ਗੰਢ ਮੌਕੇ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ ਦੇ ਸੱਦੇ ਤਹਿਤ ਸੰਗਰੂਰ ਵਿੱਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਕੇ ਅਰਥੀ ਫੂਕਣ ਦਾ ਫ਼ੈਸਲਾ ਕੀਤਾ ਗਿਆ। Sanyukta Kisan Morcha’s protest against BJP on October 3

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਡਕੌਂਦਾ ਦੇ ਆਗੂ ਕੁਲਦੀਪ ਸਿੰਘ ਜੋਸ਼ੀ, ਕੁਲ ਹਿੰਦ ਕਿਸਾਨ ਫੈੱਡਰੇਸ਼ਨ ਦੇ ਸੂਬਾ ਆਗੂ ਮੰਗਤ ਰਾਮ ਲੌਂਗੋਵਾਲ, ਕੁੱਲ ਹਿੰਦ ਕਿਸਾਨ ਸਭਾ ਅਜੈ ਭਵਨ ਦੇ ਸੂਬਾ ਮੀਤ ਪ੍ਰਧਾਨ ਹਰਦੇਵ ਬਖਸੀਵਾਲਾ, ਬੀਕੇਯੂ ਕਾਦੀਆਂ ਦੇ ਆਗੂ ਮਹਿੰਦਰ ਸਿੰਘ ਬੁਗਰਾ ਅਤੇ ਬੀਕੇਯੂ ਲੱਖੋਵਾਲ ਦੇ ਆਗੂ ਜੀਵਨ ਸਿੰਘ ਭਲਵਾਨ ਨੇ ਦੱਸਿਆ ਕਿ ਲਖੀਮਪੁਰ ਖੀਰੀ ਵਿੱਚ ਬੀਜੇਪੀ ਦੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਣੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਵੱਲੋਂ ਕਿਸਾਨਾਂ ਉਪਰ ਗੱਡੀ ਚੜ੍ਹਾ ਕੇ 4 ਕਿਸਾਨਾਂ ਅਤੇ 1 ਪੱਤਰਕਾਰ ਨੂੰ ਸ਼ਹੀਦ ਕਰਨ ਦੀ ਘਟਨਾ ਨੂੰ ਇੱਕ ਸਾਲ ਬੀਤ ਚੁੱਕਿਆ ਹੈ ਪਰ ਹਾਲੇ ਵੀ ਉਸ ਮਸਲੇ ਵਿਚ ਇਨਸਾਫ ਪ੍ਰਾਪਤ ਨਹੀਂ ਹੋਇਆ। ਘਟਨਾ ਦਾ ਮੁੱਖ ਦੋਸ਼ੀ ਹਾਲੇ ਵੀ ਕੇਂਦਰ ਵਿੱਚ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਤੇ ਬਿਰਾਜਮਾਨ ਹੈ ਅਤੇ ਕਿਸਾਨਾਂ ਨੂੰ ਜੇਲ੍ਹ ਅੰਦਰ ਡੱਕਿਆ ਹੋਇਆ ਹੈ,ਗਵਾਹਾਂ ਨੂੰ ਧਮਕਾਇਆ ਜਾ ਰਿਹਾ ਹੈ।

ਇਸ ਤੋਂ ਬਿਨਾਂ ਦਿੱਲੀ ਮੋਰਚੇ ਦੀ ਸਮਾਪਤੀ ਮੌਕੇ ਮੰਨੀਆਂ ਗਈਆਂ ਬਹੁਤ ਸਾਰੀਆਂ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ। ਜਿਸ ਕਾਰਨ ਸਾਰੇ ਦੇਸ਼ ਦੇ ਕਿਸਾਨਾਂ ਅੰਦਰ ਰੋਸ ਹੈ ਅਤੇ ਸੰਯੁਕਤ ਕਿਸਾਨ ਮੋਰਚਾ ਇਨ੍ਹਾਂ ਮੰਗਾਂ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹੈ। ਜਿਸ ਦੀ ਕੜੀ ਵਜੋਂ 3 ਅਕਤੂਬਰ ਨੂੰ ਜ਼ਿਲ੍ਹਾ ਅਤੇ ਤਹਿਸੀਲ ਕੇਂਦਰਾਂ ਤੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ।

ਇਸ ਮੀਟਿੰਗ ਵਿਚ ਇਹ ਵੀ ਵਿਚਾਰਿਆ ਗਿਆ ਕਿ ਜੋ ਪੰਜਾਬ ਵਿੱਚ ਪਿਛਲੇ ਦਿਨੀਂ ਹੋਈ ਭਾਰੀ ਬਾਰਸ਼ ਕਾਰਨ ਕਿਸਾਨਾਂ ਦੇ ਝੋਨੇ ਖ਼ਾਸਕਰ ਬਾਸਮਤੀ ਦਾ ਭਾਰੀ ਨੁਕਸਾਨ ਹੋਇਆ ਹੈ ਪੰਜਾਬ ਸਰਕਾਰ ਫੌਰੀ ਗਿਰਦਾਵਰੀ ਕਰਾ ਕੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕਰੇ ਅਤੇ ਜੋ ਪਰਾਲੀ ਫੂਕਣ ਨੂੰ ਲੈ ਕੇ ਕਿਸਾਨਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਮੁਹਿੰਮ ਵਿੱਢੀ ਗਈ ਹੈ ਉਸ ਨੂੰ ਵਾਪਸ ਲਿਆ ਜਾਵੇ ਅਤੇ ਪਰਾਲੀ ਦਾ ਸਰਕਾਰ ਆਪਣੇ ਪੱਧਰ ਤੇ ਪ੍ਰਬੰਧ ਕਰੇ ਜਾਂ ਕਿਸਾਨਾਂ ਨੂੰ ਪ੍ਰਤੀ ਏਕੜ ਛੇ ਹਜ਼ਾਰ ਰੁਪਏ ਮੁਆਵਜਾ ਦਿੱਤਾ ਜਾਵੇ। ਕਿਸੇ ਵੀ ਕਿਸਾਨ ਤੇ ਇਸ ਮਸਲੇ ਤੇ ਜੇਕਰ ਕਾਰਵਾਈ ਹੁੰਦੀ ਹੈ ਤਾਂ ਉਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ।

ਅੱਜ ਦੀ ਮੀਟਿੰਗ ਵਿਚ ਉਪਰੋਕਤ ਆਗੂਆਂ ਤੋਂ ਇਲਾਵਾ ਬੀਕੇਯੂ ਡਕੌਂਦਾ ਦੇ ਆਗੂ ਮੇਵਾ ਸਿੰਘ ਦੁੱਗਾਂ, ਨਿਰਮਲ ਸਿੰਘ ਬਟੜਿਆਣਾ,ਇੰਦਰਪਾਲ ਸਿੰਘ ਪੁੰਨਾਂਵਾਲ , ਅਮਰੀਕ ਸਿੰਘ ਤੁੰਗਾਂ, ਸਮੇਤ ਵੱਡੀ ਗਿਣਤੀ ਆਗੂ ਹਾਜ਼ਰ ਸਨ ।

ਖਾਸ ਖਬਰਾਂ

ਸੱਤ ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ਦੀ ਉਸਾਰੀ ਲਈ 137 ਲੱਖ ਰੁਪਏ ਮਨਜ਼ੂਰ: ਮੀਤ ਹੇਅਰ

ਲੁਧਿਆਣਾ ਵਿੱਚ ਲਗਾਇਆ ਜਾਵੇਗਾ ਸੀ.ਬੀ.ਜੀ. ਪਲਾਂਟ: ਅਮਨ ਅਰੋੜਾ