ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣਾਂ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰ ਸਕਦੇ ਹਨ।ਕਾਂਗਰਸ ਬਲਕੌਰ ਸਿੰਘ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾ ਸਕਦੀ ਹੈ।ਹਾਲਾਂਕਿ ਕਾਂਗਰਸ ਜਾਂ ਮੂਸੇਵਾਲਾ ਦੇ ਪਰਿਵਾਰ ਨੇ ਇਸ ਬਾਰੇ ਅਜੇ ਕੁਝ ਨਹੀਂ ਕਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਮਨਾ ਲਿਆ ਹੈ। ਹਾਲ ਹੀ ‘ਚ ਬਲਕੌਰ ਸਿੰਘ ਨੇ ਖੁਦ ਰਾਜਨੀਤੀ ‘ਚ ਆਉਣ ਦੀ ਗੱਲ ਕਹੀ ਸੀ। ਕਾਂਗਰਸ ਬਲਕੌਰ ਸਿੰਘ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾ ਸਕਦੀ ਹੈ।

ਇਹ ਵੀ ਪੜ੍ਹੋ : – ਅੰਬਰਸਰੀ ਘੈਂਟ ਸਰਦਾਰ ਹੋਇਆ ਸਿਆਸਤ ਤੋਂ ਬਾਹਰ

ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੂੰ ਮਾਰਨ ਵਾਲੇ ਹੁਣ ਆਪਣੇ ਆਪ ਨੂੰ ਬੇਕਸੂਰ ਦੱਸ ਰਹੇ ਹਨ। ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੇ ਅਦਾਲਤ ਵਿੱਚ ਪਟੀਸ਼ਨ ਪਾਈ ਕਿ ਮੂਸੇਵਾਲਾ ਕਤਲ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ। ਜੇ ਇਨ੍ਹਾਂ ਲੋਕਾਂ ਨੇ ਕਤਲ ਨਹੀਂ ਕੀਤਾ ਤਾਂ ਮੇਰੇ ਪੁੱਤਰ ਨੂੰ ਕਿਸ ਨੇ ਬੇਰਹਿਮੀ ਨਾਲ ਮਾਰਿਆ?

ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਇਸ ਦੀ ਜ਼ਿੰਮੇਵਾਰੀ ਲੈ ਰਹੇ ਸਨ। ਬਲਕੌਰ ਸਿੰਘ ਦਾ ਕਹਿਣਾ ਹੈ ਕਿ ਕੇਸ ਨੂੰ ਜਾਣਬੁੱਝ ਕੇ ਲਟਕਾਇਆ ਜਾ ਰਿਹਾ ਹੈ ਤਾਂ ਜੋ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲ ਸਕਣ।

ਇਸ ਤੋਂ ਪਹਿਲਾ ਸਿੱਧੂ ਮੂਸੇਵਾਲਾ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੀ ਲੜੀਆਂ ਸਨ। ਉਹ ਮਾਨਸਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸਨ, ਪਰ ਆਮ ਆਦਮੀ ਪਾਰਟੀ ਦੀ ਲਹਿਰ ਤੋਂ ਹਾਰ ਗਏ ਸਨ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਵਿਜੇ ਸਿੰਗਲਾ ਨੇ ਹਰਾਇਆ ਸੀ। ਮੂਸੇਵਾਲਾ ਦੀ ਇਹ ਪਹਿਲੀ ਚੋਣ ਸੀ।