ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਖਤ ਇਤਰਾਜ ਪ੍ਰਗਟ ਕੀਤਾ l
ਉਹਨਾਂ ਕਿਹਾ ਕਿ ਜੇਕਰ ਸਿੱਖ ਸੰਸਥਾਵਾਂ ਦੇ ਮੈਂਬਰ ਹੀ ਭਾਜਪਾ ਵਿੱਚ ਜਾ ਕੇ ਸਿਆਸਤ ਕਰਨ ਦਾ ਇਨਾ ਸ਼ੌਂਕ ਹੈ ਤਾਂ ਪਹਿਲਾ ਉਹ ਤੁਰੰਤ ਆਪਣੀ ਦਿੱਲੀ ਗੁਰਦੁਆਰਾ ਕਮੇਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਦੀ ਦੂਜੇ ਧਰਮਾਂ ਦੇ ਧਾਰਮਿਕ ਮਸਲਿਆਂ ਵਿੱਚ ਸਿੱਧਾ ਦਖਲ ਦੇਣ ਦੀ ਇਹ ਨੀਤੀ ਬਹੁਤ ਹੀ ਮੰਦਭਾਗੀ ਹੈ ।
ਉਹਨਾਂ ਕਿਹਾ ਕਿ ਸਿੱਖ ਸੰਸਥਾਵਾਂ ਦੇ ਮੈਂਬਰਾਂ ਨੂੰ ਸੰਗਤ ਵੱਲੋਂ ਇਸ ਭਰੋਸੇ ਨਾਲ ਚੁਣਿਆ ਜਾਂਦਾ ਹੈ, ਕਿ ਉਹ ਧਾਰਮਿਕ ਭਾਵਨਾਵਾਂ ਤੇ ਰਵਾਇਤਾਂ ਅਨੁਸਾਰ ਕਾਰਜ ਕਰਨਗੇ ।
ਭਾਜਪਾ ਦਾ ਸਿੱਖ ਮਸਲਿਆਂ ਵਿੱਚ ਸਿੱਧਾ ਦਖਲ
ਪ੍ਰੰਤੂ ਜਦੋਂ ਗੁਰਦੁਆਰਾ ਪ੍ਰਬੰਧਕ ਪ੍ਰਬੰਧਾਂ ਲਈ ਚੁਣੇ ਮੈਂਬਰਾਂ ਵੱਲੋਂ ਸਿੱਖ ਵਿਰੋਧੀ ਸੋਚ ਰੱਖਣ ਵਾਲੀ ਪਾਰਟੀ ਵਿੱਚ ਜਾਣ ਦੀ ਹਰਕਤ ਕੀਤੀ ਜਾਂਦੀ ਹੈ ਤਾਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਸੱਟ ਵੱਜਣੀ ਕੁਦਰਤੀ ਹੈ ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਗਤਾਂ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਇਹਨਾਂ ਮੈਂਬਰਾਂ ਨੂੰ ਸਿੱਖ ਧਰਮ ਦਾ ਪ੍ਰਚਾਰ ਪ੍ਰਸਾਰ ਕਰਨ ਅਤੇ ਗੁਰੂ ਘਰਾਂ ਦਾ ਸੁਚੱਜਾ ਪ੍ਰਬੰਧ ਚਲਾਉਣ ਲਈ ਚੁਣਿਆ ਸੀ ਨਾ ਕਿ ਸਿੱਖ ਵਿਰੋਧੀ ਪਾਰਟੀਆਂ ਵਿੱਚ ਸਿਆਸਤ ਕਰਨ ਲਈ ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਸਿੱਖ ਮਸਲਿਆਂ ਵਿੱਚ ਸਿੱਧੇ ਦਖਲ ਦਾ ਰਾਹ ਉੱਤੇ ਤੁਰੀ ਹੋਈ ਹੈ ਜਿਸ ਨੂੰ ਸਿੱਖ ਕੌਮ ਕਦੇ ਵੀ ਪਰਵਾਹ ਨਹੀਂ ਕਰੇਗੀ ।
ਇਹ ਵੀ ਪੜ੍ਹੋ :- ਸੰਗਰੂਰ ਜੇਲ੍ਹ ਝੜਪ, ਸੁਪਰਡੈਂਟ ਸਮੇਤ 4 ਸਸਪੈਂਡ
ਉਹਨਾਂ ਕਿਹਾ ਸਿੱਖ ਭਾਜਪਾ ਦੀਆਂ ਅਜਿਹੀਆਂ ਹਰਕਤਾਂ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਦੇਣਗੇ ਐਡਵੋਕੇਟ ਧਾਮੀ ਨੇ ਕਿਹਾ ਕਿ ਪਹਿਲਾਂ ਹੀ ਦਿੱਲੀ ਗੁਰਦੁਆਰਾ ਕਮੇਟੀ ਦਾ ਸਮੁੱਚਾ ਪ੍ਰਬੰਧ ਭਾਜਪਾ ਦੇ ਪ੍ਰਭਾਵ ਹੇਠ ਚੱਲ ਰਿਹਾ ਹੈ ।
ਹੁਣ ਸਿੱਖ ਸੰਸਥਾ ਦਿੱਲੀ ਕਮੇਟੀ ਕੁਝ ਮੈਂਬਰਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਾਉਣ ਦੀ ਹਰਕਤ ਨਾਲ ਇਹ ਸਪਸ਼ਟ ਹੋ ਗਿਆ ਹੈ ਕਿ ਭਾਜਪਾ ਦੀ ਨੀਤੀ ਗੁਰੂ ਘਰਾਂ ਦੇ ਪ੍ਰਬੰਧਾਂ ਵਿੱਚ ਦਖਲ ਦੇਣ ਅਤੇ ਸਿੱਖ ਮਸਲਿਆਂ ਨੂੰ ਉਲਝਾਉਣ ਵਾਲੀ ਹੈ।