ਸੰਗਰੂਰ 19 ਸਤੰਬਰ (ਬਾਵਾ)- ਸੰਗਰੂਰ ਦੀਆਂ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਵੱਲੋਂ ਸਾਬਕਾ ਸੀਨੀਅਰ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਅਤੇ ਬੈਂਕ ਇੰਮਲਾਈਜ਼ ਦੀ ਜੱਥੇਬੰਦੀ ਦੇ ਮੀਤ ਪ੍ਰਧਾਨ ਅਤੇ ਆਲ ਇੰਡੀਆ ਪੱਧਰ ਤੇ ਮੁਲਾਜਮਾਂ ਦੀ ਅਗਵਾਈ ਕਰਨ ਵਾਲੇ ਸੁਧੀਰ ਵਾਲੀਆ ਨੂੰ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮਾਂ ਲਈ ਇੱਕ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। Social worker Sudhir Walia honored.

ਵੱਖ ਵੱਖ ਵਿਭਾਗਾਂ ਵਿੱਚੋਂ ਸੇਵਾ ਮੁੱਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਮਾਜ ਸੇਵੀ ਸੰਸਥਾ ਸਟੇਟ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਅਤੇ ਸੁਬਾਈ ਪੈਨਸ਼ਨਰ ਆਗੂ ਸ੍ਰੀ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਸੁਧੀਰ ਵਾਲੀਆ ਵੱਲੋਂ ਬੈਂਕ ਦੇ ਵਿੱਚ ਕੀਤੀਆਂ ਸੇਵਾਵਾਂ ਬੜੀਆਂ ਸਲਾਘਾਯੋਗ ਰਹੀਆਂ ਹਨ। ਸੇਵਾ ਮੁੱਕਤੀ ਉਪਰੰਤ ਹੁਣ ਉਹ ਸਮਾਜ ਦੀ ਸੇਵਾ ਵਿੱਚ ਲੱਗੇ ਹੋਏ ਹਨ।

ਸੀਨੀਅਰ ਸਿਟੀਜਨ ਭਲਾਈ ਸੰਸਥਾ ਦੇ ਪ੍ਰਧਾਨ ਸ੍ਰੀ ਪਾਲਾ ਮਲ ਸਿੰਗਲਾ ਜੋ ਕਿ ਗਰੀਨ ਪੰਜਾਬ ਸੋਸਾਇਟੀ ਦੇ ਵੀ ਪ੍ਰਧਾਨ ਹਨ ਨੇ ਕਿਹਾ ਕਿ ਸ੍ਰੀ ਸੁਧੀਰ ਵਾਲੀਆ ਹਰ ਸਮੇਂ ਲੋੜਵੰਦਾਂ ਦੀ ਸਹਾਇਤਾ ਲਈ ਤੱਤਪਰ ਰਹਿੰਦੇ ਹਨ। ਸੁਧੀਰ ਵਾਲੀਆ ਸੀਨੀਅਰ ਸਿਟੀਜਨ ਭਲਾਈ ਸੰਸਥਾ ਦੇ ਵੀ ਸੀਨੀਅਰ ਆਗੂ ਹਨ। ਕੁਰੂਕਸ਼ੇਤਰਾ ਯੂਨੀਵਰਸਿਟੀ ਦੇ ਸਾਬਕਾ ਡੀਨ ਡਾ. ਨਰਵਿੰਦਰ ਕੌਸ਼ਲ ਨੇ ਵੀ ਸੁਧੀਰ ਵਾਲੀਆ ਵੱਲੋਂ ਕੀਤੀਆਂ ਜਾ ਰਹੀਆਂ ਸਮਾਜ ਸੇਵੀ ਕੰਮਾਂ ਦੀ ਸਲਾਘਾ ਕੀਤੀ।

ਇਸ ਮੌਕੇ ਤੇ ਸਾਬਕਾ ਅਡੀਸ਼ਨ ਐਸ.ਸੀ. ਬਿਜਲੀ ਬੋਰਡ ਇੰਜ: ਪ੍ਰਵੀਨ ਬਾਂਸਲ, ਬਲਵੰਤ ਸਿੰਘ ਮੰਡੀ ਬੋਰਡ, ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਜਿਲ੍ਹਾ ਜਨਰਲ ਸਕੱਤਰ ਮੱਘਰ ਸਿੰਘ ਸੋਹੀ, ਸੀਨੀਅਰ ਸਿਟੀਜਨ ਭਲਾਈ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੈਨਸ਼ਨਰ ਆਗੂ ਸ੍ਰੀ ਗੁਰਿੰਦਰ ਜੀਤ ਸਿੰਘ ਵਾਲੀਆ, ਮਾਸਟਰ ਰਾਮ ਸਰੂਪ ਅਲੀਸ਼ੇਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਸਨ।

ਖਾਸ ਖਬਰਾਂ

ਪੰਜਾਬ ਸਰਕਾਰ ਨੇ 22 ਸਤੰਬਰ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਮੁੱਖ ਮੰਤਰੀ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਬਾਰੇ ਵਿਚਾਰ ਕਰਨ ਦਾ ਐਲਾਨ