ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸਾਬਕਾ ਰਾਜ ਸਭਾ ਮੈਂਬਰ ਅਤੇ ਅਜੀਤ ਗਰੁੱਪ ਆਫ਼ ਪਬਲੀਕੇਸ਼ਨਜ਼ ਦੇ ਮੈਨੇਜਿੰਗ ਐਡੀਟਰ ਬਰਜਿੰਦਰ ਸਿੰਘ ਹਮਦਰਦ ਦੀ ਵਿਜੀਲੈਂਸ ਬਿਊਰੋ ਵੱਲੋਂ ਇੱਕ ਹਫ਼ਤਾ ਪਹਿਲਾਂ ਦਰਜ ਕੀਤੇ ਗਏ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ।

ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਕੁਝ ਦਿਨ ਪਹਿਲਾਂ ਕਰਤਾਰਪੁਰ, ਜਲੰਧਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਨਾਲ ਸਬੰਧਤ ਸਰਕਾਰੀ ਫੰਡਾਂ ਵਿੱਚ ਧੋਖਾਧੜੀ ਕਰਨ ਦੇ ਦੋਸ਼ ਵਿੱਚ ਨਿੱਜੀ ਵਿਅਕਤੀਆਂ ਸਮੇਤ 26 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇਹੁਣ ਤੱਕ ਕਰੀਬ 15 16 ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ l

ਪੰਜਾਬ ਵਿਜੀਲੈਂਸ ਬਿਊਰੋ ਇਸ ਸਬੰਧ ਜਾਂਚ ਨੰਬਰ 05/2023 ਦੀ ਜਾਂਚ ਦੌਰਾਨ ਪਾਇਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਉਕਤ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਲਈ ਜਾਰੀ ਕੀਤੇ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੱਤਰਕਾਰ ਬਰਜਿੰਦਰ ਹਮਦਰਦ ਸਮੇਤ 26 ਤੇ ਪਰਚਾ ਦਰਜ

ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਸਬੰਧ ਵਿਚ ਐਫ.ਆਈ.ਆਰ ਨੰ. 9 ਮਿਤੀ 22.05.2024 ਨੂੰ ਆਈ.ਪੀ.ਸੀ. ਦੀ ਧਾਰਾ 420, 406, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13(1)ਏ , 13(2) ਦੇ ਤਹਿਤ ਦਰਜ ਕੀਤਾ ਗਿਆ ਹੈ।

ਵਿਜੀਲੈਂਸ ਵਿਭਾਗ ਵੱਲੋਂ ਦਰਜ ਕੀਤੇ  ਕੇਸ ਵਿੱਚ ਰੋਜ਼ਾਨਾ ਅਜੀਤ ਜਲੰਧਰ ਦੇ ਪ੍ਰਬੰਧਕ ਸੰਪਾਦਕ ਬਰਜਿੰਦਰ ਸਿੰਘ ਹਮਦਰਦ  ਨੂੰ ਮੁਲਜ਼ਮ ਨਾਮਜ਼ਦ ਕੀਤਾ ਗਿਆ ਹੈ।

ਹਮਦਰਦ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ ਅਤੇ ਲੋਕ ਸਭਾ ਚੋਣਾਂ ਦੌਰਾਨ ਸਹੀ ਕਵਰੇਜ ਪ੍ਰਭਾਵਿਤ ਕਰਨਾ ਅਤੇ ਪੇਡ ਖਬਰਾਂ/ਇਸ਼ਤਿਹਾਰਾਂ ਨੂੰ “ਖਬਰਾਂ ਦੇ ਲੇਖਾਂ ਦੇ ਰੂਪ ਵਿੱਚ ਪ੍ਰਕਾਸ਼ਿਤ ਕਰਵਾਉਣ ਅਤੇ ਸਰਕਾਰੀ ਦਬਾਅ ਅੱਗੇ ਝੁਕਣ ਲਈ ਮੁਜਬੂਰ ਕਰਨਾ ਸੀ ।

ਅਦਾਲਤ ਨੇ ਹਮਦਰਦ ਦੇ ਵਕੀਲਾਂ ਦੇ ਤਰਕ ਤੇ ਸਹਿਮਤੀ ਯਤਾਉਂਦਿਆ ਉਹਨਾਂ ਦੀ ਗ੍ਰਿਫਤਾਰੀ ਤੇ 18 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ