ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਨੇਤਾ ਸਵਾਤੀ ਮਾਲੀਵਾਲ ਵੱਲੋਂ ਲਗਾਏ ਦੁਰਵਿਵਹਾਰ ਦੇ ਦੋਸ਼ਾਂ ‘ਤੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸੰਸਦ ਮੈਂਬਰ ਸੰਜੇ ਸਿੰਘ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਮੌਜੂਦਾ ਸਮੇਂ ‘ਚ ਸਵਾਤੀ ਮਾਲੀਵਾਲ ‘ਆਪ’ ਤੋਂ ਰਾਜ ਸਭਾ ਦੀ ਮੈਂਬਰ ਹੈ।

ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਨੇਤਾ ਸਵਾਤੀ ਮਾਲੀਵਾਲ ਜੋ ਕਿ ਪਿਛਲੇ ਕੁੱਝ ਦਿਨਾਂ ਤੋਂ ਚਰਚਾ ਦੇ ਵਿੱਚ ਬਣੀ ਹੋਈ ਹੈ। ਉਨ੍ਹਾਂ ਵੱਲੋਂ ਲਗਾਏ ਦੁਰਵਿਵਹਾਰ ਦੇ ਦੋਸ਼ਾਂ ‘ਤੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸੰਸਦ ਮੈਂਬਰ ਸੰਜੇ ਸਿੰਘ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ।

ਸੰਜੇ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਇਸ ਮਾਮਲੇ ‘ਤੇ ਗੰਭੀਰ ਹਨ। ਪਾਰਟੀ ਸਵਾਤੀ ਮਾਲੀਵਾਲ ਦੇ ਨਾਲ ਹੈ। ਪਾਰਟੀ ਉਨ੍ਹਾਂ ਲੋਕਾਂ ਦਾ ਸਮਰਥਨ ਨਹੀਂ ਕਰਦੀ ਜੋ ਦੁਰਵਿਵਹਾਰ ਕਰਦੇ ਹਨ।

ਸੰਜੇ ਸਿੰਘ ਦਾ ਕਹਿਣਾ ਹੈ ਕਿ ਸਵਾਤੀ ਮਾਲੀਵਾਲ ਸੋਮਵਾਰ ਸਵੇਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੀ ਸੀ। ਉਹ ਡਰਾਇੰਗ ਰੂਮ ਵਿੱਚ ਅਰਵਿੰਦ ਕੇਜਰੀਵਾਲ ਦਾ ਇੰਤਜ਼ਾਰ ਕਰ ਰਹੀ ਸੀ। ਇਸ ਦੌਰਾਨ ਉਸ ਨਾਲ ਬਹੁਤ ਹੀ ਨਿੰਦਣਯੋਗ ਘਟਨਾ ਵਾਪਰੀ।

ਇਹ ਵੀ ਪੜ੍ਹੋ – ਹਥਿਆਰ ਤਸਕਰੀ ਰੈਕੇਟ ਦਾ ਪਰਦਾ

ਇਸ ਦੌਰਾਨ ਬਿਭਵ ਕੁਮਾਰ ਉਥੇ ਪਹੁੰਚ ਗਿਆ ਅਤੇ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਕੀਤੀ। ਇਸ ਸਾਰੀ ਘਟਨਾ ਦਾ ਖੁਦ ਮੁੱਖ ਮੰਤਰੀ ਕੇਜਰੀਵਾਲ ਨੇ ਨੋਟਿਸ ਲਿਆ ਹੈ। ਉਹ ਖ਼ੁਦ ਇਸ ਸਬੰਧੀ ਸਖ਼ਤ ਕਾਰਵਾਈ ਕਰਨਗੇ। ਸਵਾਤੀ ਮਾਲੀਵਾਲ ਸਾਡੀ ਪੁਰਾਣੀ ਦੋਸਤ ਹੈ। ਉਹ ਔਰਤਾਂ ਦੇ ਸਨਮਾਨ ਲਈ ਲੜਦੀ ਰਹੀ ਹੈ।

ਸੰਜੇ ਸਿੰਘ ਦਾ ਕਹਿਣਾ ਹੈ ਕਿ  ਪਾਰਟੀ ਸਵਾਤੀ ਮਾਲੀਵਾਲ ਦੇ ਨਾਲ ਹੈ। ਪਾਰਟੀ ਅਜਿਹੇ ਲੋਕਾਂ ਦੀ ਹਮਾਇਤ ਨਹੀਂ ਕਰਦੀ ਜੋ ਦੁਰਵਿਵਹਾਰ ਕਰਦੇ ਹਨ। ਮੌਜੂਦਾ ਸਮੇਂ ‘ਚ ਸਵਾਤੀ ਮਾਲੀਵਾਲ ‘ਆਪ’ ਤੋਂ ਰਾਜ ਸਭਾ ਦੀ ਮੈਂਬਰ ਹੈ।

ਸੰਜੇ ਸਿੰਘ ਦੇ ਇਸ ਬਿਆਨ ਤੋਂ ਬਾਅਦ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਆਮ ਆਦਮੀ ਪਾਰਟੀ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ, ਕੱਲ੍ਹ ਤੱਕ ਇਹ ਲੋਕ ਚੁੱਪ ਸਨ। ਇੱਕ ਔਰਤ ਨਾਲ ਕੁੱਟਮਾਰ ਕੀਤੀ ਗਈ ਹੈ ਅਤੇ ਉਹ ਕਹਿ ਰਹੇ ਹਨ ਕਿ ਉਹ ਨੋਟਿਸ ਲੈਣਗੇ। ਜਿਹੜੇ ਲੋਕ ਕਹਿ ਰਹੇ ਹਨ ਕਿ ਕੇਜਰੀਵਾਲ ਮੌਕੇ ‘ਤੇ ਨਹੀਂ ਸਨ, ਤੁਹਾਨੂੰ ਦੱਸ ਦੇਈਏ ਕਿ ਇਹ ਘਟਨਾ ਉਨ੍ਹਾਂ ਦੇ ਸਾਹਮਣੇ ਵਾਪਰੀ ਹੈ।

ਸਚਦੇਵਾ ਨੇ ਅੱਗੇ ਕਿਹਾ ਕਿ ਉਨ੍ਹਾਂ (ਸਵਾਤੀ ਮਾਲੀਵਾਲ) ਨੂੰ ਚੁੱਪ ਕਰਾਇਆ ਗਿਆ ਹੈ। ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਜਾਵੇ। ਛੋਟੀਆਂ ਮੱਛੀ ਨੂੰ ਫਸਾਉਣ ਦੀ ਗੱਲ ਕਰ ਰਹੇ ਹਨ। ਅਜਿਹਾ ਕਿਉਂ ਹੋਇਆ, ਇਸ ਦਾ ਜਵਾਬ ਮੁੱਖ ਮੰਤਰੀ ਕੇਜਰੀਵਾਲ ਨੂੰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਰਿਹਾਇਸ਼ ਅਜਿਹੀਆਂ ਘਟਨਾਵਾਂ ਲਈ ਮਸ਼ਹੂਰ ਹੈ।