ਟੀ-20 ਵਿਸ਼ਵ ਕੱਪ ਲਈ ਟੀਮ ਇੰਡੀਆ ਦੇ 15 ਖਿਡਾਰੀਆਂ ਦਾ ਐਲਾਨ ਕੀਤਾ ਗਿਆ ਹੈ। ਰੋਹਿਤ ਸ਼ਰਮਾ ਦੀ ਕਪਤਾਨੀ ਵਿੱਚ ਭਾਰਤੀ ਟੀਮ 5 ਜੂਨ ਤੋਂ ਇਸ ਆਈਸੀਸੀ ਟੂਰਨਾਮੈਂਟ ਵਿੱਚ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ।

ਅਜੀਤ ਅਗਰਕਰ ਦੀ ਅਗਵਾਈ ਵਾਲੀ ਚੋਣ ਕਮੇਟੀ ਨੇ ਟੀਮ ਇੰਡੀਆ ਦਾ ਐਲਾਨ ਕੀਤਾ। ਕਪਤਾਨ ਰੋਹਿਤ ਸ਼ਰਮਾ ਅਤੇ ਮੁੱਖ ਕੋਚ ਰਾਹੁਲ ਦ੍ਰਾਵਿੜ ਨੇ ਵੀ ਖਿਡਾਰੀਆਂ ਦੀ ਚੋਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਚੋਣਕਾਰਾਂ ਨੇ ਕਪਤਾਨ ਅਤੇ ਕੋਚ ਨਾਲ ਗੱਲ ਕਰਨ ਤੋਂ ਬਾਅਦ ਹੀ ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ ਦਿੱਤੀ ਹੈ।

ਟੀ-20 ਵਿਸ਼ਵ ਕੱਪ 2024 ਇਸ ਸਾਲ ਜੂਨ ‘ਚ ਵੈਸਟਇੰਡੀਜ਼ ਅਤੇ ਅਮਰੀਕਾ ‘ਚ ਕਰਵਾਇਆ ਜਾਣਾ ਹੈ। ਭਾਰਤੀ ਸਮੇਂ ਮੁਤਾਬਕ ਇਹ ਟੂਰਨਾਮੈਂਟ 2 ਜੂਨ ਤੋਂ ਸ਼ੁਰੂ ਹੋਵੇਗਾ।

ਹਾਲਾਂਕਿ ਇਸ ‘ਚ ਭਾਰਤੀ ਟੀਮ 5 ਜੂਨ ਨੂੰ ਆਇਰਲੈਂਡ ਖਿਲਾਫ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ। 29 ਜੂਨ ਤੱਕ ਚੱਲਣ ਵਾਲੇ ਇਸ ICC ਈਵੈਂਟ ‘ਚ ਭਾਰਤ-ਪਾਕਿਸਤਾਨ ਦਾ ਮੈਚ 9 ਜੂਨ ਨੂੰ ਹੋਵੇਗਾ।

ਇਹ ਵੀ ਪੜ੍ਹੋ :-ਸਿਆਸਤ ਤੋਂ ਪਿੱਛੇ ਕਿਉਂ ਹਟੇ ਨਵਜੋਤ ਸਿਧੂ

ਇਸ ਵਾਰ ਪਹਿਲੀ ਵਾਰ ਟੀ-20 ਵਿਸ਼ਵ ਕੱਪ ‘ਚ 20 ਟੀਮਾਂ ਹਿੱਸਾ ਲੈ ਰਹੀਆਂ ਹਨ, ਜਿਨ੍ਹਾਂ ਨੂੰ 4 ਗਰੁੱਪਾਂ ‘ਚ ਵੰਡਿਆ ਗਿਆ ਹੈ।

ਭਾਰਤ ਟੂਰਨਾਮੈਂਟ ਦੇ ਗਰੁੱਪ ਏ ਦਾ ਹਿੱਸਾ ਹੈ, ਜਿਸ ਵਿੱਚ ਪਾਕਿਸਤਾਨ, ਆਇਰਲੈਂਡ, ਅਮਰੀਕਾ ਅਤੇ ਕੈਨੇਡਾ ਦੀਆਂ ਟੀਮਾਂ ਵੀ ਸ਼ਾਮਲ ਹਨ।