Breaking Punjabi news

ਪੰਜਾਬ ਦੇ ਛੇ ਜਵਾਨ ਦੇਸ਼ ਦੇ ਸੱਚੇ ਸਿਪਾਹੀ ਬਣੇ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਐਸ.ਏ.ਐੱਸ.ਨਗਰ ਦੇ ਛੇ ਹੋਰ ਕੈਡਿਟਾਂ ਨੂੰ ਦੇਹਰਾਦੂਨ ਸਥਿਤ ਇੰਡੀਅਨ ਮਿਲਟਰੀ ਅਕੈਡਮੀ...

Read More

Behbal Kalan firing hearing out of Punjab ਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ ਪੰਜਾਬੋ ਬਾਹਰ

ਸਾਲ 2015 ਵਿੱਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ...

Read More

VB ARRESTS ABSCONDING ACCUSED SANJIV KUMAR ਈ.ਓ. ਗਿਰੀਸ਼ ਵਰਮਾ ਦਾ ਭਗੌੜਾ ਸਾਥੀ ਸੰਜੀਵ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੀਰਕਪੁਰ ਨਗਰ ਕੌਂਸਲ ਦੇ ਸਾਬਕਾ ਕਾਰਜਕਾਰੀ ਅਧਿਕਾਰੀ (ਈ.ਓ.) ਗਿਰੀਸ਼ ਵਰਮਾ ਨੂੰ ਆਮਦਨੀ ਤੋਂ ਵੱਧ...

Read More

Start typing and press Enter to search

ਹੋਮ
ਪੜ੍ਹੋ
ਦੇਖੋ
ਸੁਣੋ
X
ਪੈਪਰ ਲੀਕ – 10 ਸਾਲ ਦੀ ਕੈਦ,1 ਕਰੋੜ ਜੁਰਮਾਨਾ Thumbnail

ਨਵੀਂ ਦਿੱਲੀ,- ਕੇਂਦਰ ਨੇ ਸ਼ੁੱਕਰਵਾਰ ਨੂੰ ਇੱਕ ਸਖ਼ਤ ਕਾਨੂੰਨ ਲਾਗੂ ਕੀਤਾ ਜਿਸ ਦਾ ਉਦੇਸ਼ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਗੜਬੜੀਆਂ ਅਤੇ ਬੇਨਿਯਮੀਆਂ ਨੂੰ ਰੋਕਣਾ ਹੈ ਅਤੇ ਅਪਰਾਧੀਆਂ ਲਈ ਵੱਧ ਤੋਂ ਵੱਧ 10 ਸਾਲ ਦੀ ਕੈਦ ਅਤੇ 1 ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਪਬਲਿਕ ਐਗਜ਼ਾਮੀਨੇਸ਼ਨਜ਼ (ਅਨਫੇਅਰ ਮੀਨਜ਼) ਐਕਟ, 2024 ਨੂੰ ਮਨਜ਼ੂਰੀ ਦੇਣ ਦੇ ਲਗਭਗ ਚਾਰ ਮਹੀਨੇ ਬਾਅਦ, ਪਰਸੋਨਲ ਮੰਤਰਾਲੇ ਨੇ ਸ਼ੁੱਕਰਵਾਰ ਰਾਤ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਕਿ ਕਾਨੂੰਨ ਦੀਆਂ ਵਿਵਸਥਾਵਾਂ 21 ਜੂਨ ਤੋਂ ਲਾਗੂ ਹੋ ਜਾਣਗੀਆਂ। UGC-NET, 2024, ਇਮਤਿਹਾਨ ਦੇ ਪ੍ਰਸ਼ਨ ਪੱਤਰ ਲੀਕ ਨੂੰ ਲੈ ਕੇ ਉੱਠੇ ਵਿਵਾਦ ਦੇ ਵਿਚਕਾਰ ਇਹ ਕਦਮ ਮਹੱਤਵ...

ਹਰਿਆਣਾ ‘ਚ AAP-ਕਾਂਗਰਸ ਗੱਠਜੋੜ ਟੁੱਟਿਆ Thumbnail

ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ  ਕਿਹਾ ਕਿ ਹਰਿਆਣਾ ‘ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਸਮਝੌਤਾਂ ਲੋਕ ਸਭਾ ਚੋਣਾਂ ਤੱਕ ਹੀ ਸੀ  ਹੁਣ ਜਦ ਲੋਕ ਸਭਾ ਦੀਆਂ ਚੋਣਾਂ ਖਤਮ ਹੋ ਗਈਆਂ ਹਨ ਅਤੇ ਆਪ ਨਾਲ ਸਮਝੋਤਾ ਵੀ ਸਮਾਪਤ ਹੋ ਗਿਆ ਹੈ। ਕਾਂਗਰਸ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਸ ਕਾਰਨ ਕਾਂਗਰਸ ਹਰਿਆਣਾ ਵਿਚ ਇਕੱਲਿਆਂ ਹੀ ਚੋਣਾਂ ਲੜੇਗੀ। ਅਸੀਂ ਹਰਿਆਣਾ ਨੂੰ ਬਚਾਉਣਾ ਹੈ ਅਤੇ ਹਰਿਆਣਾ ਵਿਚ ਬਦਲਾਅ ਲਿਆਉਣਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਦੇ ਅੰਤ ਤੱਕ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਹਰਿਆਣਾ ਦੀਆਂ 90 ਸੀਟਾਂ ‘ਤੇ ਵਿਧਾਨ ਸਭਾ ਚੋਣਾਂ ਅਕਤੂਬਰ 2024...

ਮੀਤ ਹੇਅਰ ਦੇਣਗੇ ਅਸਤੀਫਾ, ਮੁੜ ਹੋਵੇਗੀ ਚੋਣ Thumbnail

ਚੰਡੀਗੜ੍ਹ: ਸੰਗਰੂਰ ਤੋਂ ਲੋਕ ਸਭਾ ਦੀ ਚੋਣ ਜਿੱਤਣ ਵਾਲੇ ਆਪ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਵਿਧਾਇਕੀ ਤੋਂ 20 ਜੂਨ ਤੋਂ ਪਹਿਲਾ ਅਸਤੀਫਾ ਦੇਣਾ ਪਵੇਗਾ । ਲੋਕ ਸਭਾ ਚੋਣਾਂ ਜਿੱਤਣ ਵਾਲੇ ਪੰਜਾਬ ਦੇ ਚਾਰ ਅਤੇ ਗੁਆਂਢੀ ਹਰਿਆਣਾ ਦੇ ਇੱਕ ਵਿਧਾਇਕ ਨੂੰ 20 ਜੂਨ ਤੋਂ ਪਹਿਲਾਂ ਆਪਣੇ ਵਿਧਾਇਕ ਦੇ ਅਹੁਦਿਆਂ ਤੋਂ ਅਸਤੀਫ਼ਾ ਦੇਣਾ ਪਵੇਗਾ। ਇਹ ਕਾਨੂੰਨ ਦੁਆਰਾ ਲੋੜੀਂਦਾ ਹੈ। ਕਿਉਂਕਿ ਸਾਰੇ ਲੋਕ ਸਭਾ ਸੰਸਦ ਮੈਂਬਰਾਂ ਦੀ ਚੋਣ ਨਾਲ ਸਬੰਧਤ ਨੋਟੀਫਿਕੇਸ਼ਨ 6 ਜੂਨ 2024 ਨੂੰ ਭਾਰਤ ਦੇ ਗਜ਼ਟ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਚੋਣ ਕਮਿਸ਼ਨ ਜ਼ਿਮਨੀ ਚੋਣ ਲਈ ਅਗਲੀ ਕਾਰਵਾਈ ਸ਼ੁਰੂ ਕਰੇਗਾ। ਸੰਗਰੂਰ ਤੋਂ ਚੋਣ ਜਿੱਤਣ...

ਕੰਗਨਾ ਰਣੌਤ ਦੇ ਥੱਪੜ ਮਾਮਲੇ ‘ਚ ਅੱਗੇ ਆਏ ਕਿਸਾਨ Thumbnail

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਗਰਮਾ ਗਿਆ ਹੈ।ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਭਾਜਪਾ ਦੀ ਲੋਕ ਸਭਾ ਮੈਂਬਰ ਚੁਣੀ ਗਈ ਸੀ । ਕੰਗਨਾ ਨੂੰ ਥੱਪੜ ਮਾਰਨ ਵਾਲੀ CISF ਮਹਿਲਾ ਕਾਂਸਟੇਬਲ ਕੁਲਵਿੰਦਰ ਦੇ ਸਮਰਥਨ ‘ਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਸਾਹਮਣੇ ਆ ਗਈਆਂ ਹਨ। ਕਿਸਾਨ ਆਗੂਆਂ ਨੇ ਕਿਸਾਨ ਭਵਨ ਵਿਖੇ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਹੈ ਕਿ ਉਹ ਇਸ ਮਾਮਲੇ ਵਿੱਚ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਮਿਲਣਗੇ। ਕਿਸਾਨਾਂ ਨੇ ਕਿਹਾ ਕਿ ਉਹ ਡੀਜੀਪੀ ਨੂੰ ਮਿਲ ਕੇ ਮੰਗ ਕਰਨਗੇ ਕਿ ਮਹਿਲਾ ਕਾਂਸਟੇਬਲਾਂ ਨਾਲ ਬੇਇਨਸਾਫ਼ੀ ਨਾ ਕੀਤੀ ਜਾਵੇ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀ ਵੱਲੋਂ 9 ਤਰੀਕ ਨੂੰ ਮੁਹਾਲੀ ਦੇ...

ਬਰਜਿੰਦਰ ਸਿੰਘ ਹਮਦਰਦ ਦੀ ਗ੍ਰਿਫ਼ਤਾਰੀ ‘ਤੇ ਰੋਕ Thumbnail

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸਾਬਕਾ ਰਾਜ ਸਭਾ ਮੈਂਬਰ ਅਤੇ ਅਜੀਤ ਗਰੁੱਪ ਆਫ਼ ਪਬਲੀਕੇਸ਼ਨਜ਼ ਦੇ ਮੈਨੇਜਿੰਗ ਐਡੀਟਰ ਬਰਜਿੰਦਰ ਸਿੰਘ ਹਮਦਰਦ ਦੀ ਵਿਜੀਲੈਂਸ ਬਿਊਰੋ ਵੱਲੋਂ ਇੱਕ ਹਫ਼ਤਾ ਪਹਿਲਾਂ ਦਰਜ ਕੀਤੇ ਗਏ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਕੁਝ ਦਿਨ ਪਹਿਲਾਂ ਕਰਤਾਰਪੁਰ, ਜਲੰਧਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਨਾਲ ਸਬੰਧਤ ਸਰਕਾਰੀ ਫੰਡਾਂ ਵਿੱਚ ਧੋਖਾਧੜੀ ਕਰਨ ਦੇ ਦੋਸ਼ ਵਿੱਚ ਨਿੱਜੀ ਵਿਅਕਤੀਆਂ ਸਮੇਤ 26 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇਹੁਣ ਤੱਕ ਕਰੀਬ 15 16 ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ l ਪੰਜਾਬ ਵਿਜੀਲੈਂਸ ਬਿਊਰੋ...

<span class='other_title'>Behbal Kalan firing hearing out of Punjab</span> ਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ ਪੰਜਾਬੋ ਬਾਹਰ Thumbnail

ਸਾਲ 2015 ਵਿੱਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ਤੇ ਪੁਲਿਸ ਵੱਲੋਂ ਕਥਿਤ ਗੋਲੀ ਚਲਾਉਣ ਦੇ ਮਾਮਲੇ ਵਿੱਚ ਫਰੀਦਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਮਾਮਲੇ ਵਿੱਚ ਨਾਮਜ਼ਦ ਮੋਗਾ ਦੇ ਤਤਕਾਲੀ SSP ਚਰਨਜੀਤ ਸ਼ਰਮਾ ਨੂੰ ਰਾਹਤ ਕਲਾਂ ਗੋਲੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਦੀ ਅਦਾਲਤ ਵਿੱਚ ਭੇਜਣ ਦਾ ਹੁਕਮ ਦਿੱਤਾ ਹੈ।। ਹੁਣ ਇਸ ਮਾਮਲੇ ਵਿੱਚ ਅਗਲੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਕਰੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ 2015 ਦੇ ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤੀ ਹੈ। ਹਾਈ ਕੋਰਟ ਨੇ ਮੋਗਾ...

<span class='other_title'>What will registrar do for Punjabi University?</span> ਨਵਾਂ ਰਜਿਸਟਰਾਰ ਪੰਜਾਬੀ ਯੂਨੀ ਲਈ ਕੀ ਕਰੇਗਾ? Thumbnail

ਭਾਸ਼ਾ ਮਾਹਿਰਾਂ ਨੇ ਪੁਸਤਕ ਮਹਾਨ ਕੋਸ਼ ਦੇ ਸੰਪਾਦਨ ਅਤੇ ਅਨੁਵਾਦ ਵਿੱਚ ਆਈਆਂ ਮਹੱਤਵਪੂਰਨ ਤਰੁੱਟੀਆਂ ਬਾਰੇ ਚਿੰਤਾ ਪ੍ਰਗਟ ਕਰਦੇ ਹੋਏ ਇਨ੍ਹਾਂ ਮੁੱਦਿਆਂ ਨੂੰ ਸੁਧਾਰਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ ਤਾਂ ਜੋ ਵਿਦਿਆਰਥੀਆਂ, ਖ਼ਾਸ ਕਰਕੇ ਸਿੱਖ ਧਰਮ ਦਾ ਅਧਿਐਨ ਕਰਨ ਵਾਲੇ ਵਿਦਿਆਰਥੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਗ਼ਲਤਫ਼ਹਿਮੀ ਨੂੰ ਰੋਕਿਆ ਜਾ ਸਕੇ। ਪ੍ਰਕਾਸ਼ਨ ਦੇ ਗ਼ਲਤ ਪ੍ਰਬੰਧਨ ਨੇ ਜਵਾਬਦੇਹੀ ਅਤੇ ਲਾਗਤਾਂ ਦੀ ਵੰਡ ਬਾਰੇ ਸਵਾਲ ਖੜ੍ਹੇ ਕੀਤੇ ਹਨ। ਇਹਨਾਂ ਸਵਾਲਾਂ ਤੇ ਸਦਾ ਲਈ ਰੋਕ ਲਾਉਣ ਲਈ ਪੰਜਾਬੀ ਯੂਨੀਵਰਸਿਟੀ ਵਿੱਚ ਨਵੇਂ ਰਜਿਸਟਰਾਰ ਦੀ ਨਿਯੁਕਤੀ ਨਾਲ ਭਾਈ ਕਾਨ੍ਹ ਸਿੰਘ ਦੀ ਪੁਸਤਕ ‘ਗੁਰਸ਼ਬਦ ਰਤਨਾਕਰ ਮਹਾਨ ਕੋਸ਼’ ਬਾਰੇ ਪੈਦਾ ਹੋਏ ਵਿਵਾਦ ਨੂੰ ਸਦਾ ਲਈ ਖ਼ਤਮ ਕਰਨ...

<span class='other_title'>VB ARRESTS ABSCONDING ACCUSED SANJIV KUMAR</span> ਈ.ਓ. ਗਿਰੀਸ਼ ਵਰਮਾ ਦਾ ਭਗੌੜਾ ਸਾਥੀ ਸੰਜੀਵ ਕਾਬੂ Thumbnail

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੀਰਕਪੁਰ ਨਗਰ ਕੌਂਸਲ ਦੇ ਸਾਬਕਾ ਕਾਰਜਕਾਰੀ ਅਧਿਕਾਰੀ (ਈ.ਓ.) ਗਿਰੀਸ਼ ਵਰਮਾ ਨੂੰ ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ਵਿੱਚ ਮੱਦਦ ਕਰਨ ਦੇ ਦੋਸ਼ ਹੇਠ ਸੰਜੀਵ ਕੁਮਾਰ ਵਾਸੀ ਖਰੜ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਵਿਜੀਲੈਂਸ ਬਿਊਰੋ ਨੇ ਗਿਰੀਸ਼ ਵਰਮਾ ਨੂੰ ਅਕਤੂਬਰ 2022 ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਸੰਜੀਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੀ ਕੋਈ ਰਾਹਤ ਨਹੀਂ ਸੀ ਮਿਲੀ। ਵਿਜੀਲੈਂਸ ਬਿਊਰੋ ਨੇ ਪਹਿਲਾਂ ਹੀ ਸੀ.ਜੇ.ਐਮ., ਮੋਹਾਲੀ ਦੀ ਅਦਾਲਤ ਵਿੱਚ ਉਸਦੇ ਖਿਲਾਫ਼ ਭਗੌੜਾ ਐਲਾਨੇ ਜਾਣ ਦੀ ਘੋਸ਼ਣਾ ਸਬੰਧੀ...

ਸਵਾਤੀ ਕੁੱਟਮਾਰ ਮਾਮਲੇ ਵਿਚ ਵਿਭਵ ਰਹੂ ਜੇਲ੍ਹ ‘ਚ Thumbnail

ਦਿੱਲੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਵਿਭ਼ਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ‘ਤੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ‘ਤੇ ਹਮਲਾ ਕਰਨ ਦਾ ਦੋਸ਼ ਹੈ। ਮੈਟਰੋਪੋਲੀਟਨ ਮੈਜਿਸਟਰੇਟ ਗੌਰਵ ਗੋਇਲ ਨੇ ਅਦਾਲਤ ਵਿੱਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁੱਖ ਮੰਤਰੀ ਦੇ ਨਿੱਜੀ ਸਹਾਇਕ ਕੁਮਾਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਇਸ ਮਾਮਲੇ ‘ਤੇ ਵਿਸਥਾਰਤ ਆਦੇਸ਼ ਦੀ ਉਡੀਕ ਹੈ। ਕਾਰਵਾਈ ਦੌਰਾਨ, ਰਾਜ ਸਭਾ ਦੇ ਸੰਸਦ ਮੈਂਬਰ ਮਾਲੀਵਾਲ ਨੇ ਅਦਾਲਤ ਨੂੰ ਦੱਸਿਆ ਕਿ ਜੇਕਰ ਕੁਮਾਰ ਨੂੰ ਰਿਹਾਅ ਕੀਤਾ ਜਾਂਦਾ ਹੈ ਤਾਂ ਉਸ ਦੀ ਜਾਨ ਅਤੇ ਉਸ ਦੇ...

ਮੈਨੂੰ ਜੇਲ੍ਹ ਤੋਂ ਬਾਹਰ ਰਹਿਣ ਦਿਓ-ਕੇਜਰੀਵਾਲ Thumbnail

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵਿਚ ਇਕ ਨਵੀਂ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿਚ ਕੇਜਰੀਵਾਲ ਨੇ ਆਪਣੀ ਅੰਤਰਿਮ ਜ਼ਮਾਨਤ 7 ਦਿਨ ਹੋਰ ਵਧਾਉਣ ਦੀ ਮੰਗ ਕੀਤੀ ਹੈ। ਕੇਜਰੀਵਾਲ ਨੇ ਆਪਣੀ ਨਵੀਂ ਪਟੀਸ਼ਨ ਵਿਚ ਸਿਹਤ ਕਾਰਨਾਂ ਦਾ ਹਵਾਲਾ ਦੇ ਕੇ 7 ਦਿਨ ਦਾ ਹੋਰ ਸਮਾਂ ਮੰਗਿਆ ਹੈ। ਉਨ੍ਹਾਂ ਨੇ ਇਸ ਦੀ ਵਜ੍ਹਾ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪੀ ਈ ਟੀ-ਸੀ ਟੀ ਸਕੈਨ ਨਾਲ ਕਈ ਦੂਜੇ ਟੈਸਟ ਕਰਾਉਣੇ ਹਨ। ਇਸ ਲਈ ਉਨ੍ਹਾਂ ਨੂੰ ਸਾਰੇ ਟੈਸਟਾਂ ਲਈ 7 ਦਿਨ ਦਾ ਸਮਾਂ ਮੰਗਿਆ ਹੈ। ਪਟੀਸ਼ਨ ਵਿਚ ਉਨ੍ਹਾਂ ਨੇ ਵਜ਼ਨ 7 ਕਿਲੋਗ੍ਰਾਮ ਘੱਟ ਹੋਣ ਦਾ ਵੀ ਜ਼ਿਕਰ ਕੀਤਾ ਗਿਆ...