Gurmeet Singh Meet Hayer

ਇੰਦਰਜੀਤ ਮਾਨ ਨੇ ਪੰਜਾਬ ਖਾਦੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 9 ਸਤੰਬਰ: -ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਇੰਦਰਜੀਤ ਸਿੰਘ ਮਾਨ ਨੇ ਅੱਜ ਕੈਬਨਿਟ...

Read More

Start typing and press Enter to search

ਹੋਮ
ਪੜ੍ਹੋ
ਦੇਖੋ
ਸੁਣੋ
X
<span class='other_title'>Lawyer jailed for misleading court</span> ਵਕੀਲ ਨੂੰ ਹੋਊ ਕੈਦ, ਅਦਾਲਤ ਨੂੰ ਕੀਤਾ ਗੁੰਮਰਾਹ Thumbnail

ਸੰਗਰੂਰ, – ਜਿਲ੍ਹੇ ਨਾਲ ਸਬੰਧਤ ਇਕ ਵਕੀਲ ਨੂੰ ਅਦਾਲਤ ਨਾਲ ਚਲਾਕੀ ਕਰਨੀ ਮਹਿੰਗੀ ਪੈਂਦੀ ਨਜ਼ਰ ਆ ਰਹੀ ਹੈ। ਮਾਮਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਛੱਕੇ ਟੰਗ ਕੇ ਸਥਾਨਕ ਅਦਾਲਤ ਨੂੰ ਗੁੰਮਰਾਹ ਕਰਕੇ ਵਿਵਾਦਿਤ ਜ਼ਮੀਨ ਦਾ ਕਬਜਾ ਲੈਣਦਾ ਹੈ। ਮਾਮਲਾ ਸੰਗਰੂਰ ਜਿਲ੍ਹੇ ਦੇ ਸ਼ੇਰਪੁਰ ਕਸਬੇ ਨਾਲ ਸਬੰਧਤ ਇਕ ਵਕੀਲ ਜੈਕੀ ਗਰਗ ਹੈ ਜਿਸ ਨੇ 21 ਫਰਵਰੀ 2023 ਨੂੰ ਸਰਕਾਰੀ ਅਧਿਕਾਰੀਆਂ ਦੀ ਕਥਿਤ ਮਿਲੀ ਭੁਗਤ ਨਾਲ ਇਕ ਏਕੜ ਵਿਚ ਬਣੇ ਸੈਲਰ ਦੀ ਖਰੀਦ 1,ਕਰੋੜ 75 ਲੱਖ ਵਿਚ ਕਰ ਲਈ ਅਤੇ ਕਬਜਾ ਲੈਣ ਲਈ ਕਾਗਜੀ ਕਾਰਵਾਈ ਪੂਰੀ ਕਰਨ ਲੱਗਾ। ਇਸ ਸਮੇਂ ਦੌਰਾਨ ਸੈਲਰ ਮਾਲਕਾਂ ਨੂੰ ਸੈਲਰ ਦੀ ਵਿਕਰੀ ਦੀ ਭਿਣਕ...

<span class='other_title'>Tarn Taran Sets Sights on Becoming Punjab's First Drug-Free</span> ਤਰਨਤਾਰਨ ਪੰਜਾਬ ਦਾ ਪਹਿਲਾ ਨਸ਼ਾ ਮੁਕਤ : ਚੀਮਾ Thumbnail

ਤਰਨਤਾਰਨ, 5 ਮਾਰਚ ਤਰਨਤਾਰਨ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਨੇ ਇੱਕ ਵੱਡੀ ਪੁਲਾਂਘ ਪੁੱਟਦਿਆਂ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੂੰ ਭਰੋਸਾ ਦਿਵਾਇਆ ਹੈ ਕਿ ਜ਼ਿਲ੍ਹਾ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣੇਗਾ। ਇਹ ਵਚਨਬੱਧਤਾ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਰਨਤਾਰਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਜ਼ਿਲ੍ਹੇ ਦੇ ਲੋਕ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਮੀਟਿੰਗ ਦੌਰਾਨ ਪ੍ਰਗਟਾਈ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਸ਼ਾ ਛੁਡਾਊ ਗਤੀਵਿਧੀਆਂ ਦਾ...

ਪੰਜਾਬ ਸਰਕਾਰ ਨੇ 14 ਤਹਿਸਲੀਦਾਰਾਂ ਨੌਕਰੀਓ ਕੱਢੇ Thumbnail

ਚੰਡੀਗੜ੍ਹ: 5 ਮਾਰਚ: ਪੰਜਾਬ ਸਰਕਾਰ ਨੇ 5 ਤਹਿਸੀਲਦਾਰ ਅਤੇ 9 ਨਾਇਬ ਤਹਿਸੀਲਦਾਰ ਸਣੇੇ ਕੁੱਲ੍ਹ 14 ਅਫ਼ਸਰਾਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹਿਕ ਛੁੱਟੀ ਜਾਂ ਹੜਤਾਲ ਉੱਤੇ ਗਏ ਤਹਿਸੀਲਦਾਰਾਂ ਨੂੰ ਬੀਤੀ ਸ਼ਾਮ 5 ਵਜੇ (ਮੰਗਲਵਾਰ) ਤੱਕ ਕੰਮ ‘ਤੇ ਪਰਤਣ ਦਾ ਸਮਾਂ ਦਿੱਤਾ ਸੀ।  ਜਿਨ੍ਹਾਂ ਤਹਿਸੀਲਦਾਰਾਂ ਅਤੇੇ ਨਾਇਬ ਤਹਿਸੀਲਦਾਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਹੁਕਮ ਨਹੀਂ ਮੰਨਿਆ ਸਰਕਾਰ ਨੇ ਉਨ੍ਹਾਂ ਮੁਅੱਤਲ ਕਰ ਦਿੱਤਾ। ਬਾਕੀਆਂ ਨੂੰ ਇਧਰੋ ਉਧਰ ਕਰਦਿਆ ਦੂਰ ਦਰਾਡੇ ਭੇਜ ਦਿੱਤਾ ਹੈ। ਪੰਜਾਬ ਸਰਕਾਰ ਨੇ ਮਾਲ ਵਿਭਾਗ ਵਿੱਚ ਵੱਡੀ ਕਾਰਵਾਈ ਕਰਦੇ ਹੋਏ 235 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ 58 ਤਹਿਸੀਲਦਾਰ ਸ਼ਾਮਲ ਹਨ।...

ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ Thumbnail

ਚੰਡੀਗੜ੍ਹ/ਅੰਮ੍ਰਿਤਸਰ, 5 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ  ‘ਯੁੱਧ ਨਸ਼ਿਆ ਦੇ ਵਿਰੁੱਧ’ ਮੁਹਿੰਮ ਦੌਰਾਨ ਸਰਹੱਦ ਪਾਰੋਂ ਕੀਤੀ ਜਾ ਰਹੀ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੰਡਿਆਲਾ ਦੇ ਪਿੰਡ ਦੇਵੀ ਦਾਸਪੁਰਾ ਤੋਂ 23 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਅਮਰੀਕਾ ਸਥਿਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਦੁਆਰਾ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਨਾਲ ਸਬੰਧਤ ਹੈ। ਇਸ ਮਾਮਲੇ ਵਿੱਚ, ਖੇਪ ਪ੍ਰਾਪਤ ਕਰਨ ਵਾਲੇ, ਪਿੰਡ ਦੇਵੀ...

<span class='other_title'>Crackdown on drug traffickers</span> ਨਸ਼ਾ ਤਸਕਰਾਂ ‘ਤੇ ਇੱਕ ਹੋਰ ਕਾਰਵਾਈ Thumbnail

ਜਲੰਧਰ, 5 ਮਾਰਚ: ਨਸ਼ਾ ਤਸਕਰਾਂ ਵਿਰੁੱਧ ਇੱਕ ਹੋਰ ਕਾਰਵਾਈ ਵਿੱਚ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਗਰ ਨਿਗਮ ਦੇ ਤਾਲਮੇਲ ਨਾਲ ਬੁੱਧਵਾਰ ਨੂੰ ਇੱਕ ਨਸ਼ਾ ਤਸਕਰ ਦੀ ਇੱਕ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਦਿੱਤਾ। ਸਰਕਾਰੀ ਜ਼ਮੀਨ ‘ਤੇ ਕਥਿਤ ਤੌਰ ‘ਤੇ ਡਰੱਗ ਪੈਸੇ ਦੀ ਵਰਤੋਂ ਕਰਕੇ ਬਣਾਏ ਗਏ ਕਬਜ਼ੇ ਵਾਲੇ ਢਾਂਚੇ ਨੂੰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਹਿੱਸੇ ਵਜੋਂ ਢਾਹ ਦਿੱਤਾ ਗਿਆ। ਪੁਲਿਸ ਕਮਿਸ਼ਨਰ ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਨੂੰ ਇੱਕ ਬਦਨਾਮ ਨਸ਼ਾ ਤਸਕਰ, ਧਰਮਿੰਦਰ ਪੁੱਤਰ ਮੋਹਨ ਲਾਲ ਵਾਸੀ ਧੰਕੀਆ ਮੁਹੱਲਾ, ਜਲੰਧਰ, ਵੱਲੋਂ ਸਰਕਾਰੀ ਜ਼ਮੀਨ ‘ਤੇ ਗੈਰ-ਕਾਨੂੰਨੀ ਉਸਾਰੀ ਬਾਰੇ ਜਾਣਕਾਰੀ ਮਿਲੀ ਸੀ। ਇਹ ਜਾਇਦਾਦ ਕਥਿਤ ਤੌਰ ‘ਤੇ ਉਸਦੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ...

ਰੰਗਲਾਂ ਪੰਜਾਬ ਬਣਾਉਣ ਲਈ ਸਰਕਾਰ ਵਚਨਬੱਧ Thumbnail

ਚੰਡੀਗੜ੍ਹ, 4 ਮਾਰਚ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ |  ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਸਕੀਮਾਂ ਯੋਗ ਲਾਭਪਾਤਰੀਆਂ ਤੱਕ ਕੁਸ਼ਲਤਾ ਨਾਲ ਪਹੁੰਚਣਾ ਯਕੀਨੀ ਬਣਾਉਣ ਤਾਂ ਜੋ ਹਰੇਕ ਹੱਕਦਾਰ ਵਿਅਕਤੀ ਲਾਭ ਲੈ ਸਕੇ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਬੁਢਾਪਾ ਪੈਨਸ਼ਨ ਸਕੀਮ, ਵਿਧਵਾ ਅਤੇ ਬੇਸਹਾਰਾ ਮਹਿਲਾ ਪੈਨਸ਼ਨ ਸਕੀਮ, ਦਿਵਿਆਂਗ ਅੰਗਹੀਣ ਪੈਨਸ਼ਨ ਸਕੀਮ, ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ, ਆਸ਼ੀਰਵਾਦ ਸਕੀਮ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਹਨਾਂ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ, ਡਾ. ਬਲਜੀਤ ਕੌਰ...

<span class='other_title'>No place for drug traffickers in Punjab - Sond</span> ਨਸ਼ਾ ਤਸਕਰਾਂ ਲਈ ਪੰਜਾਬ ਚ ਕੋਈ ਥਾਂ ਨਹੀਂ-ਸੌਂਦ Thumbnail

ਫ਼ਤਹਿਗੜ੍ਹ ਸਾਹਿਬ, 4 ਮਾਰਚ: ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਬੱਚਤ ਭਵਨ ਵਿਖੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਹੁਣ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ...

ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਗ੍ਰਿਫਤਾਰ Thumbnail

ਚੰਡੀਗੜ੍ਹ: 04 ਮਾਰਚ – ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਉਰੋ ਨੇ ਪਟਵਾਰੀ ਅਮਨਦੀਪ ਸਿੰਘ, ਮਾਲ ਹਲਕਾ ਬੋਹਾ, ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 4,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਵਿਰੁੱਧ ਇਹ ਕੇਸ  ਬੋਹਾ ਦੇ ਇੱਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਸਦੀ ਭੈਣ ਨੇ ਸਾਲ 2023 ਵਿੱਚ 21 ਮਰਲੇ ਜ਼ਮੀਨ ਖਰੀਦ ਕਰਕੇ ਰਜਿਸਟਰੀ ਕਰਵਾ ਲਈ ਸੀ ਪਰੰਤੂ ਇੰਤਕਾਲ...

ਨਸ਼ਾ ਤਸਕਰਾਂ ਦੀ ਜਾਇਦਾਦ ’ਤੇ ਵੱਡੀ ਕਾਰਵਾਈ Thumbnail

ਚੰਡੀਗੜ੍ਹ, 3 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸੂਬਾ ਸਰਕਾਰ ਵੱ”ਲੋਂ ਚਲਾਈ ਜਾ ਰਹੀ ‘‘ਯੁੱਧ ਨਸ਼ਿਆਂ ਵਿਰੁੱਧ’’ ਪਹਿਲਕਦਮੀ ਤਹਿਤ ਸੂਬੇ ਭਰ ਵਿੱਚ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਜੜੋਂ ਖਤਮ ਕਰਨ ਲਈ ਕੋਸ਼ਿਸ਼ਾਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ਮਹਿਜ਼ 7 ਦਿਨਾਂ ਵਿੱਚ ਸੂਬੇ ਭਰ ’ਚ 8 ਨਸ਼ਾ ਤਸਕਰਾਂ ਦੀਆਂ ਗ਼ੈਰ-ਕਾਨੂੰਨੀ ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਬਠਿੰਡਾ ਵਿੱਚ ਨਸ਼ਿਆਂ ਵਿਰੁੱਧ ਕੀਤੀ ਵੱਡੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਨਸ਼ਾ ਤਸਕਰੀ ਕਰਨ ਦੇ ਹੌਟਸਪਾਟ ਖੇਤਰ ਪਿੰਡ ਬੀੜ ਤਲਾਬ ਵਿਖੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀ ਸੂਰਜ ਦੀ ਪਤਨੀ ਕੁਲਵਿੰਦਰ...

ਵਕੀਲ ਨੂੰ ਵਿਵਾਦਿਤ ਜਾਇਦਾਦ ਖਰੀਦਣਾ ਪਿਆ ਮਹਿੰਗਾ Thumbnail

ਸੁਖਵਿੰਦਰ ਸਿੰਘ ਬਾਵਾ ਸੰਗਰੂਰ: ਜਿਲ੍ਹਾ ਸੰਗਰੂਰ ਦੇ ਇੱਕ ਨਾਮੀ ਵਕੀਲ ਨੂੰ ਵਿਵਾਦਿਤ ਸੈਲਰ ਖਰੀਦਣ ਲਈ ਭਾਰੀ ਕੀਮਤ ਚੁਕਾਉਣੀ ਪਈ ਹੈ। ਇਹ ਮਾਮਲਾ ਕਾਫੀ ਚਰਚਾ ਵਿੱਚ ਹੈ, ਵਕੀਲ ਨੇ ਸਰਕਾਰੀ ਅਧਿਕਾਰੀਆਂ ਨਾਲ ਮਿਲ ਕੇ ਇੱਕ ਅਜਿਹੀ ਜਾਇਦਾਦ ਖਰੀਦੀ ਜਿਸ ਦੀ ਨਾ ਤਾਂ ਜਨਤਕ ਤੌਰ ਤੇ ਮੁਨਾਦੀ ਕਰਵਾਈ ਗਈ ਅਤੇ ਨਾ ਹੀ  ਨਿਲਾਮੀ ਲਈ ਕੋਈ ਸਰਕਾਰੀ ਇਸ਼ਤਿਹਾਰ ਜਾਰੀ ਕੀਤਾ ਗਿਆ। ਜਿਸ ਨਾਲ ਵਕੀਲ ਸਾਹਿਬ ਸੈਲਰ ਖਰੀਦ ਕਰਨ ਕਾਰਨ ਆਪ ਹੀ ਕਾਨੂੰਨੀ ਵਿਵਾਦਾਂ ਵਿੱਚ ਫਸ ਗਏ । ਪ੍ਰਾਪਤ ਜਾਣਕਾਰੀ ਮੁਤਾਬਿਕ, ਪਨਗਰੇਨ ਵਿਭਾਗ ਵਲੋਂ ਜਿਲ੍ਹਾ ਸੰਗਰੂਰ ਦੇ ਕਸਬਾ ਸ਼ੇਰਪੁਰ ਵਿਚ ਸ਼ਥਿਤ ਸ਼ੇਰਪੁਰ ਰਾਇਸ ਮਿੱਲ ਨਾਮ ਦੇ ਇਕ ਸੈਲਰ ਤੋਂ ਆਪਣੀ ਪੈਡੀ ਦੀ ਰਿਕਾਵਰੀ ਲਈ...