ਚੰਡੀਗੜ੍ਹ,10 ਸਤੰਬਰ :
-ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਦਿਵਿਆਂਗ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ । TAKE BENEFIT OF PRE-MATRIC, POST-MATRIC AND TOP CLASS SCHOLARSHIP SCHEME.
ਸ. ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਨੂੰ ਮੁੱਖ ਤਰਜ਼ੀਹ ਦਿੱਤੀ ਹੈ ਅਤੇ ਉਹ ਚਾਹੁੰਦੇ ਹਨ ਸੂਬੇ ਦਾ ਕੋਈ ਵੀ ਬੱਚਾ ਮਿਆਰੀ ਸਿੱਖਿਆ ਹਾਸਲ ਕਰਨ ਤੋਂ ਵਾਂਝਾ ਨਾ ਰਹੇ।
ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਇਹਨਾ ਸਕੀਮਾਂ ਲਈ ਰਜਿਸਟ੍ਰੇਸ਼ਨ ਦਾ ਕੰਮ 20 ਜੁਲਾਈ 2022 ਤੋਂ ਸ਼ੁਰੂ ਹੋ ਚੁੱਕਾ। ਪ੍ਰੀ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਮਿਤੀ 30 ਸਤੰਬਰ 2022 ਹੈ ਜਦਕਿ ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਮਿਤੀ 31 ਅਕਤੂਬਰ 2022 ਹੈ।
ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਹੁਕਮ ਦਿੱਤੇ ਕਿ ਦਿਵਿਆਗ ਵਿਦਿਆਰਥੀਆਂ ਦੀ ਪ੍ਰੀਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਰਜਿਸਟ੍ਰੇਸ਼ਨ ਕਰਵਾਈ ਜਾਵੇ।