ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੇ ਕੰਮ ਦਾ ਕੀਤਾ ਮੁਕੰਮਲ ਬਾਈਕਾਟ:-ਸ਼ੇਰ ਸਿੰਘ ਖੰਨਾ

181

ਬਾਹਰੋਂ ਪੱਕੀ ਭਰਤੀ ਤੋਂ ਪਹਿਲਾਂ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ

ਸੰਗਰੂਰ,15 ਨਵੰਬਰ (ਸੁਖਵਿੰਦਰ ਸਿੰਘ ਬਾਵਾ) ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਮੰਡਲ ਸੰਗਰੂਰ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੇ ਦੋ ਦਿਨ ਦੀ ਸਮੂਹਿਕ ਛੁੱਟੀ ਦੇ ਕੇ ਵਿਭਾਗਾਂ ਦੇ ਕੰਮ ਦਾ ਕੀਤਾ ਮੁਕੰਮਲ ਬਾਈਕਾਟ ਕਰਕੇ ਧਰਨਾ ਦਿੱਤਾ । The contract workers did a complete boycott of the work.

ਸੂਬਾ ਆਗੂ ਸ਼ੇਰ ਸਿੰਘ ਖੰਨਾ, ਮਦਨ ਸਿੰਘ ਸੈਨੀਟੇਸ਼ਨ ਵਿਭਾਗ ਤੋਂ ਅਤੇ ਰਮਨ ਸਿੰਘ ਕਾਲਾਝਾੜ ਸਟੂਡੈਂਟ ਯੂਨੀਅਨ ਦੇ ਪ੍ਰਧਾਨ ਨੇ ਸੰਬੋਧਨ ਕਰਦਿਆਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੱਦੇ ਤੇ 15 ਅਤੇ 16 ਨਵੰਬਰ ਨੂੰ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਬੰਦ ਕਰਕੇ ਅਤੇ ਸੀਵਰੇਜ ਟਰੀਟਮੈਂਟ ਪਲਾਂਟ ਬੰਦ ਕਰਕੇ ਧਰਨਾ ਦਿੱਤਾ ਗਿਆ ।

ਉਨਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਚੋਣਾਂ ਵਾਲੇ ਸੂਬਿਆਂ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਕੀਤੀਆਂ ਚੋਣ ਰੈਲੀਆਂ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਵਿਚ ਠੇਕੇਦਾਰਾਂ ਸੁਸਾਇਟੀਆਂ ਕੰਪਨੀਆਂ ਅਤੇ ਇੱਨਲਿਸਟਮੈਂਟ ਰਾਹੀਂ ਠੇਕਾ ਮੁਲਾਜ਼ਮਾਂ ਦੀ ਹੋ ਰਹੀ ਲੁੱਟ ਦੇ ਸੰਬੰਧ ਵਿੱਚ ਲੋਕ-ਲੁਭਾਵਣੀਆਂ ਗੱਲਾਂ ਕਰਕੇ ਫੋਕੀ ਵਾਹ-ਵਾਹ ਖੱਟੀ ਜਾ ਰਹੀ ਹੈ । ਦੂਜੇ ਪਾਸੇ ਆਪਣੇ ਆਪ ਨੂੰ ਲੋਕ ਹਿਤੈਸ਼ੀ ਕਹਾਉਣ ਵਾਲੀ ਪੰਜਾਬ ਸਰਕਾਰ ਵੱਲੋੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ।

ਆਊਟਸੋਰਸਿਸ, ਠੇਕੇਦਾਰਾਂ, ਕੰਪਨੀਆਂ, ਸੁਸਾਇਟੀਆਂ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਬਾਹਰੋਂ ਨਵੀਂ ਸਿੱਧੀ ਭਰਤੀ ਕਰਨ ਦਾ ਲੋਕਮਾਰੂ ਫ਼ੈਸਲਾ ਲਿਆ ਜਾ ਰਿਹਾ ਹੈ । ਜਿਸਦੀਆਂ ਤਾਜ਼ੀਆਂ ਉਦਹਾਰਣਾਂ ਪੰਜਾਬ ਸਰਕਾਰ ਵੱਲੋੰ ਡੀ.ਸੀ.ਦਫ਼ਤਰ ਬਰਨਾਲਾ ਵਿਖੇ 24 ਕਲਰਕਾਂ ਦੀਆਂ ਪੋਸਟਾਂ ਅਤੇ ਪਾਵਰਕਾਮ ਵਿੱਚ ਵੱਖ-ਵੱਖ ਹਜਾਰਾਂ ਖਾਲੀ ਅਸਾਮੀਆਂ ਤੇ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਥਾਂ ਨਵੇਂ ਕਲਰਕਾਂ, ਐੱਲ.ਡੀ.ਸੀ.ਅਤੇ ਦੋ ਹਜ਼ਾਰ ਸਹਾਇਕ ਲਾਈਨਮੈਨਾਂ ਦੀ ਬਾਹਰੋਂ ਨਵੀਂ ਸਿੱਧੀ ਭਰਤੀ ਕਰਕੇ ਹਜਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਘਰਾਂ ਨੂੰ ਤੋਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ।

ਪਿਛਲੀਆਂ ਸਰਕਾਰਾਂ ਵੱਲੋੰ ਉਕਤ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਭਰਤੀ ਮਨਜ਼ੂਰਸ਼ੁਦਾ ਖ਼ਾਲੀ ਅਸਾਮੀਆਂ ਦੇ ਵਿਰੁੱਧ ਯੋਗਤਾ ਦੇ ਅਧਾਰ ਤੇ ਇੰਟਰਵਿਊ-ਮੈਡੀਕਲ ਫਿੱਟਨਸ ਅਤੇ ਪੁਲਿਸ ਵੈਰੀਫਿਕੇਸਨ ਆਦਿ ਕਰਕੇ ਕੀਤੀ ਗਈ ਸੀ, ਪਰ ਅੱਜ ਇਹਨਾਂ ਉਕਤ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਦਿਲਾਸਾ ਦੇਣ ਦੀ ਬਿਜਾਏ ਪਿਛਲੀਆਂ ਸਰਕਾਰਾਂ ਵੱਲੋੰ ਗਲਤ ਪ੍ਰਣਾਲੀ ਰਾਹੀਂ ਭਰਤੀ ਕੀਤੇ ਮੁਲਾਜ਼ਮ ਅਤੇ ਦੂਸਰੀਆਂ ਪਾਰਟੀਆਂ ਦੇ ਬੰਦੇ ਕਹਿਕੇ ਜਲੀਲ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋੰ “ਮੋਰਚੇ” ਦੇ ਬੈਨਰ ਹੇਠ ਸੰਗਰੂਰ ਅਤੇ ਧੂਰੀ ਵਿਖੇ ਠੇਕਾ ਮੁਲਾਜ਼ਮਾਂ ਵੱਲੋੰ ਕੀਤੇ ।

ਸੂਬਾ ਪੱਧਰੀ ਰੋਸ਼ ਪ੍ਰਦਰਸ਼ਨਾਂ ਉਪਰੰਤ ਠੇਕਾ ਮੁਲਾਜ਼ਮ ਆਗੂਆਂ ਨਾਲ਼ ਪੈਨਲ ਮੀਟਿੰਗਾਂ ਕਰਨ ਦੇ ਲਿਖਤੀ ਭਰੋਸ਼ੇ ਦੇਕੇ ਮੀਟਿੰਗਾਂ ਕਰਨ ਤੋਂ ਲਗਾਤਾਰ ਭੱਜ ਰਹੀ ਹੈ,ਆਗੂਆਂ ਨੇ ਅੱਜ ਦੇ ਸੰਘਰਸ਼ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਨਾ ਕਰਨ ਅਤੇ ਵਿਭਾਗਾਂ ਵਿੱਚ ਬਾਹਰੋਂ ਨਵੀਂ ਸਿੱਧੀ ਭਰਤੀ ਕਰਨ ਦੇ ਵਿਰੋਧ ਵਜੋਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ)” ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਦੋ ਦਿਨਾਂ ਦੀ ਸਮੂਹਿਕ ਛੁੱਟੀ ਦੇਕੇ ਆਪਣੇ-ਆਪਣੇ ਵਿਭਾਗਾਂ ਦੇ ਕੰਮ ਦਾ ਮੁਕੰਮਲ ਬਾਈਕਾਟ ਕਰਕੇ ਵਿਭਾਗਾਂ ਦੇ ਮੁੱਖ ਦਫ਼ਤਰਾਂ ਸਾਹਮਣੇ ਪਰਿਵਾਰਾਂ ਸਮੇਤ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਅੱਜ ਦੇ ਰੋਸ਼ ਪ੍ਰਦਰਸ਼ਨਾਂ ਵਿੱਚ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਰਕਾਰੀ ਵਿਭਾਗਾਂ ਵਿੱਚ ਬਾਹਰੋਂ ਸਿੱਧੀ ਭਰਤੀ ਕਰਨ ਤੋਂ ਪਹਿਲਾਂ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ਤੇ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ,ਲੇਬਰ ਐਕਟ 1948 ਦੇ ਫਾਰਮੂਲੇ ਮੁਤਾਬਿਕ ਇੱਕ ਅਣ-ਸਿੱਖਿਅਤ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 25 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਵਿਭਾਗਾਂ ਵਿੱਚੋਂ ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਨੌਕਰੀ ਤੇ ਬਹਾਲ ਕੀਤਾ ਜਾਵੇ । ਡਿਉਟੀ ਦੌਰਾਨ ਆਪਣੀ ਜਾਨ ਗਵਾ ਚੁੱਕੇ ਠੇਕਾ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ,ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਤਨਖ਼ਾਹ ਸਮੇਂ ਸਿਰ ਦਿੱਤੀ ਜਾਵੇ।

ਇਸ ਮੌਕੇ ਚੇਅਰਮੈਨ ਗੁਰਜੰਟ ਸਿੰਘ, ਗੁਰਬਿੰਦਰ ਸਿੰਘ ਲਹਿਹਾ, ਨਰੈਣ ਦੱਤ ਧੂਰੀ, ਸਤਨ ਚੀਮਾ, ਸੰਦੀਪ ਕੌਰ, ਮੀਨਾਕਸ਼ੀ, ਭਾਰਤੀ, ਵਰਿੰਦਰ ਧੂਰੀ, ਦਲੇਲ ਸਿੰਘ ਦਿੜਬਾ, ਕਰਮ ਚੰਦ, ਸੰਜੂ ਧੂਰੀ, ਬਲਵੰਤ ਸਿੰਘ ਲੌਂਗੋਵਾਲ, ਗੁਰਮੇਲ ਸਿੰਘ, ਮੰਨੂੰ ਖਨੌਰੀ, ਪ੍ਰਮੋਦ ਖਨੌਰੀ ਆਦਿ ਹਾਜ਼ਰ ਸਨ।

ਖੁੰਜ ਗਏ ਸੰਗਰੂਰੀਏ ਇਸ ਵਾਰ : ਭਾਰਤੀ ਕ੍ਰਿਕਟ ਟੀਮ ਦਾ ਵੱਡਾ ਧੋਖਾ

Google search engine