ਅਧਿਕਾਰੀ ਇੱਧਰੋਂ ਉੱਧਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ ਦੀ ਡੀਆਈਜੀ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ ਤੈਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ :-ਮ੍ਰਿਤਕਾ ਦੇ ਪਰਿਵਾਰਕ ਨੂੰ ਮਿਲੇ ਸਰਕਾਰੀ ਨੌਕਰੀ
ਇਸ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਇੱਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ।
ਓਧਰ ਦੂਜੇ ਪਾਸੇ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਮੇਤ 4 ਰਾਜਾਂ ਦੇ ਜ਼ਿਲ੍ਹਾ ਮੈਜਿਸਟਰੇਟ, ਐਸਐਸਪੀ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਵੀ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।
One thought on “The Election Commission showed its colors ਚੋਣ ਕਮਿਸ਼ਨ ਨੇ ਵਿਖਾਏ ਆਪਣੇ ਰੰਗ”
Comments are closed.