ਸੰਗਰੂਰ 29 ਅਗਸਤ -ਬਾਵਾ
ਸਥਾਨਕ ਗੁਰਦੁਆਰਾ ਟਿੱਬੀ ਸਹਿਬ ਕਰਤਾਰਪੁਰਾ ਬਸਤੀ ਸੰਗਰੂਰ ਵਿਖੇ ਅੱਜ ਸ੍ਰੀ ਗੁਰੂ ਨਾਨਕ ਸੇਵਾ ਦਲ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 418ਵੇ ਪਾਵਨ ਪ੍ਰਕਾਸ਼ ਪੁਰਬ ਅਤੇ ਗ੍ਰੰਥੀ ਸਥਾਪਨਾ ਦਿਵਸ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਪੰਥ ਪ੍ਰਸਿੱਧ ਗਿਆਨੀ ਸੁਰਿੰਦਰ ਸਿੰਘ ਕਥਾ ਵਾਚਕ ਆਨੰਦਪੁਰ ਸਾਹਿਬ ਵਾਲੇ, ਗਿਆਨੀ ਨਿਰਭੈ ਸਿੰਘ ਜਿਉਂਦ ਕਥਾਵਾਚਕ ਤਖ਼ਤ ਸ੍ਰੀ ਦਮਦਮਾ ਸਾਹਿਬ, ਕਵੀਸ਼ਰ ਲਾਭ ਸਿੰਘ ਝੱਮਟ ਤੋਂ ਇਲਾਵਾ ਭਾਈ ਸਾਹਿਬ ਭਾਈ ਅਵਤਾਰ ਸਿੰਘ ਹਜ਼ੂਰੀ ਕੀਰਤਨੀਏ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਾਲਿਆਂ ਨੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਸਾਬਕਾ ਵਿੱਤ ਮੰਤਰੀ ਸਰਦਾਰ ਪਰਮਿੰਦਰ ਸਿੰਘ ਢੀਂਡਸਾ, ਜਥੇਦਾਰ ਮਲਕੀਤ ਸਿੰਘ ਚੰਗਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ,ਸਤਿਗੁਰ ਸਿੰਘ ਨਮੋਲ ਸਾਬਕਾ ਚੇਅਰਮੈਨ, ਭਾਈ ਅਮਰਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਨਾਨਕਿਆਣਾ ਸਾਹਿਬ, ਡਾ ਨਰਿੰਦਰ ਸਿੰਘ ਸੁਰਿੰਦਰ ਸਿੰਘ ਸੋਢੀ ਰਣਜੀਤ ਸਿੰਘ ਬੰਟੀ ਤੋਂ ਇਲਾਵਾ ਭਾਈ ਪਿਆਰਾ ਸਿੰਘ ਸਰਪ੍ਰਸਤ ਸ਼ਹੀਦ ਭਾਈ ਮਨੀ ਸਿੰਘ ਗ੍ਰੰਥੀ ਸਭਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਪਾਵਨ ਦਿਹਾੜੇ ਤੇ ਨਤਮਸਤਕ ਹੋ ਕੇ ਸਮਾਗਮਾਂ ਵਿਚ ਗੁਰਮਤਿ ਵਿਚਾਰਾਂ ਸਰਵਣ ਕੀਤੀਆਂ। ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਸਮੁੱਚੇ ਪੰਥ ਕੌਮ ਨੂੰ ਅੱਜ ਦੇ ਪਾਵਨ ਦਿਹਾਡ਼ੇ ਤੇ ਵਧਾਈਆਂ ਦਿੱਤੀਆਂ ਗਈਆਂ। ਸਮਾਗਮ ਦੀ ਸਮਾਪਤੀ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ