Thursday, August 18, 2022

ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਨਤੀਜੇ ਵਿੱਚ ਫੀਲਖਾਨਾ ਸਕੂਲ ਦਾ ਵਿਦਿਆਰਥੀ ਆਇਆ ਮੈਰਿਟ ਵਿੱਚ (ਰਿਪੋਰਟਰ ਕਮਲੇਸ਼ ਗੋਇਲ ਖਨੌਰੀ)

*ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਨਤੀਜੇ ਵਿੱਚ ਪਟਿਆਲੇ ਦੇ ਸਮਾਰਟ ਸਕੂਲ ਫ਼ੀਲਖ਼ਾਨਾ ਦਾ ਵਿਦਿਆਰਥੀ ਹਰਮਨਦੀਪ ਸਿੰਘ ਪੰਜਾਬ ਦੀ ਮੈਰਿਟ ਵਿੱਚ ਆਇਆ* ਕਮਲੇਸ਼ ਗੋਇਲ ਖਨੌਰੀ ਖਨੌਰੀ 17...

ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਨਤੀਜੇ ਵਿੱਚ ਫੀਲਖਾਨਾ ਸਕੂਲ ਦਾ ਵਿਦਿਆਰਥੀ ਆਇਆ ਮੈਰਿਟ ਵਿੱਚ (ਰਿਪੋਰਟਰ ਕਮਲੇਸ਼ ਗੋਇਲ ਖਨੌਰੀ)

*ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਨਤੀਜੇ ਵਿੱਚ ਪਟਿਆਲੇ ਦੇ ਸਮਾਰਟ ਸਕੂਲ ਫ਼ੀਲਖ਼ਾਨਾ ਦਾ ਵਿਦਿਆਰਥੀ ਹਰਮਨਦੀਪ ਸਿੰਘ ਪੰਜਾਬ ਦੀ ਮੈਰਿਟ ਵਿੱਚ ਆਇਆ* ਕਮਲੇਸ਼ ਗੋਇਲ ਖਨੌਰੀ ਖਨੌਰੀ 17...

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਸੇਰਗੜ ਵਿਖੇ 10 ਰੋਜ਼ਾ ਲਗਾਇਆ ਕੈਂਪ (ਰਿਪੋਰਟਰ ਕਮਲੇਸ਼ ਗੋਇਲ ਖਨੌਰੀ)

ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਮਿ੍ਤਸਰ ਸਾਹਿਬ ਵੱਲੋਂ ਸ਼ੇਰਗੜ੍ਹ ਵਿਖੇ 10 ਰੋਜਾ ਲਗਾਇਆ ਕੈਂਪ ਕਮਲੇਸ਼ ਗੋਇਲ ਖਨੌਰੀ ਖਨੌਰੀ 17 ਅਗਸਤ - ਸ਼੍ਰੀ ਅਮ੍ਰਿਤਸਰ ਸਾਹਿਬ ਵੱਲੋਂ ਪਿੰਡ...
spot_img
Homeਖਾਸ ਖਬਰਾਂਪੰਜਾਬ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ ’ਚ: ਮੁੱਖ ਮੰਤਰੀ...

ਪੰਜਾਬ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ ’ਚ: ਮੁੱਖ ਮੰਤਰੀ ਭਗਵੰਤ ਮਾਨ

ਸੰਗਰੂਰ, 21 ਜੂਨ

-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਵੱਲੋਂ ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਕਥਿਤ ਤੌਰ ’ਤੇ ਵਿਗੜਨ ਦਾ ਦੋਸ਼ ਲਾਉਣ ਦੀ ਸਖ਼ਤ ਅਲੋਚਨਾ ਕੀਤੀ ਹੈ। ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਹੁਣ ਸੁਰੱਖਿਅਤ ਹੱਥਾਂ ਵਿੱਚ ਹੈ ਅਤੇ ਇੱਥੇ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ, ਕਿਉਂਕਿ ਪੰਜਾਬ ਦੇ ਲੋਕਾਂ ’ਚ ਭਾਈਚਾਰਕ ਸਾਂਝ ਬਹੁਤ ਮਜ਼ਬੂਤ ਹੈ ਅਤੇ ਇਸ ਸਾਂਝ ਨੂੰ ਕੋਈ ਵੀ ਨਹੀਂ ਤੋੜ ਸਕਦਾ।

ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਪੱਤਰਕਾਰਾਂ ਦੇ ਰੂਬਰੂ ਹੋਏ ਅਤੇ ਉਨ੍ਹਾਂ ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਵਿਚਾਰ ਸਾਂਝੇ ਕੀਤੇ। ਮੁੱਖ ਮੰਤਰੀ ਨੇ ਕਿਹਾ, ‘ਪੰਜਾਬ ਸਰਕਾਰ ਕੇਂਦਰੀ ਏਜੰਸੀਆਂ ਸਮੇਤ ਹੋਰਨਾਂ ਪੰਜ ਸੂਬਿਆਂ ਨਾਲ ਮਿਲ ਕੇ ਪ੍ਰਸਿੱਧ ਮਹਰੂਮ ਗਾਇਕ ਸ਼ੁੱਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਦੀ ਹੱਤਿਆ ਦੀ ਜਾਂਚ ਕਰ ਰਹੀ ਹੈ। ਇਸ ਲਈ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।’

ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਤਿੰਨ ਮਹੀਨਿਆਂ ’ਚ ‘ਆਪ’ ਸਰਕਾਰ ਵੱਲੋਂ ਕੀਤੇ ਕੰਮਾਂ ਤੋਂ ਪ੍ਰੇਸ਼ਾਨ ਹੋ ਰਹੀਆਂ ਹਨ। ਇਸ ਲਈ ਇਹ ਪਾਰਟੀਆਂ ਪੰਜਾਬ ਦੇ ਲੋਕਾਂ ਨੂੰ ਆਪਣੇ ਝੂਠੇ ਦਾਅਵਿਆਂ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਗੁੰਮਰਾਹ ਕਰਨ ਦੀਆਂ ਕੋਸ਼ਿਸਾਂ ਕਰ ਰਹੀਆਂ ਹਨ। ਇੱਥੋਂ ਤੱਕ ਕਿ ਪਿਛਲੀਆਂ ਸਰਕਾਰਾਂ ਦੇ ਸ਼ਾਸਨ ’ਚ ਪੈਦਾ ਕੀਤੇ ਗਏ ਗੈਂਗਸਟਰਾਂ ਬਾਰੇ ਵੀ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਦੱਸ ਰਹੀਆਂ ਹਨ। ਉਨ੍ਹਾਂ ਗੈਂਗਸਟਰਾਂ ਨੂੰ ਚਿਤਾਵਨੀ ਦਿੱਤੀ ਕਿ ਪੰਜਾਬ ਦੀ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।

ਅਗਨੀਪੱਥ ਯੋਜਨਾ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ, ‘‘ਭਾਜਪਾ ਸਰਕਾਰ ਇਸ ਯੋਜਨਾ ਰਾਹੀਂ ਨਾ ਕੇਵਲ ਨੌਜਵਾਨਾਂ ਦਾ ਭਵਿੱਖ ਬਰਬਾਦ ਕਰਨ ਜਾ ਰਹੀ ਹੈ, ਸਗੋਂ ਫੌਜ ਦੇ ਅਫ਼ਸਰਾਂ ਤੇ ਜਵਾਨਾਂ ਦਾ ਮਨੋਬੱਲ ਵੀ ਤੋੜ ਰਹੀ ਹੈ। ਇਸ ਯੋਜਨਾ ਤਹਿਤ ਨੌਜਵਾਨਾਂ ਲਈ 3- 4 ਮਹੀਨਿਆਂ ਦੀ ਸਿਖਲਾਈ ਕਾਰਗਰ ਨਹੀਂ ਹੈ ਅਤੇ ਨਾ ਹੀ 4 ਸਾਲ ਦੀ ਨੌਕਰੀ ਫੌਜੀ ਜਵਾਨ ਲਈ ਕੋਈ ਮਾਅਇਨੇ ਰੱਖਦੀ ਹੈ। ਇਸ ਲਈ ਮੋਦੀ ਸਰਕਾਰ ਦੇਸ਼ ਦੀ ਬਿਹਤਰੀ ਲਈ ਇਸ ਯੋਜਨਾ ਨੂੰ ਤੁਰੰਤ ਵਾਪਸ ਲਵੇ।’’

ਮੁੱਖ ਮੰਤਰੀ ਨੇ ਭਾਜਪਾ ‘ਪਾੜੋ ਅਤੇ ਰਾਜ ਕਰੋ’ ਦੀ ਨੀਤੀ ’ਤੇ ਚੱਲ ਕੇ ਸਮਾਜ ਨੂੰ ਵੰਡ ਰਹੀ ਹੈ, ਜਦੋਂ ਕਿ ਆਮ ਆਦਮੀ ਪਾਰਟੀ ਇੱਕ ਲੋਕਤੰਤਰਿਕ ਪਾਰਟੀ, ਜੋ ਸ਼ਾਂਤੀ ਅਤੇ ਭਾਈਚਾਰੇ ਦੀ ਵਕਾਲਤ ਕਰਦੀ ਹੈ। ਕਰਾਂਤੀਕਾਰੀ ਭਗਤ ਸਿੰਘ ਅਤੇ ਹੋਰ ਆਜ਼ਾਦੀ ਘੋਲਾਟੀਆਂ ਦੀ ਦੇਸ਼ ਭਗਤੀ ’ਤੇ ਸਵਾਲ ਚੁੱਕਣ ਲਈ ਵਿਰੋਧੀ ਪਾਰਟੀਆਂ ਦੀ ਸਖ਼ਤ ਅਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਕਾਰਾ ਹੈ।

ਭਗਵੰਤ ਮਾਨ ਨੇ ਦੋ ਵਾਰ ਸੰਸਦ ਮੈਂਬਰ ਅਤੇ ਹੁਣ ਮੁੱਖ ਮੰਤਰੀ ਬਣਾਉਣ ਲਈ ਸੰਗਰੂਰ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਨੂੰ ਪੂਰਾ ਵਿਸ਼ਵਾਸ਼ ਹੈ ਕਿ ਸੰਗਰੂਰ ਦੇ ਕਰਾਂਤੀਕਾਰੀ ਲੋਕ ਇਸ ਵਾਰ ਫਿਰ ਆਮ ਆਦਮੀ ਨੂੰ ਵੋਟ ਦੇਣਗੇ ਅਤੇ ਗੁਰਮੇਲ ਸਿੰਘ ਘਰਾਚੋ ਨੂੰ ਪ੍ਰਚੰਡ ਬਹੁਮੱਤ ਨਾਲ ਜ਼ਿਮਨੀ ਚੋਣ ’ਚ ਜਿਤਾਉਣਗੇ। ਉਨ੍ਹਾਂ ਕਿਹਾ ਕਿ ‘ਆਪ’ ਵਿਰੋਧੀ ਪਾਰਟੀਆਂ ਦੀ ਵਿਚਾਰ ਧਾਰਾ ਤੋਂ ਉਲਟ ਨੌਜਵਾਨਾਂ ਨੂੰ ਰੋਜ਼ਗਾਰ ਦੇਣ, ਸਕੂਲਾਂ ਅਤੇ ਹਸਪਤਾਲਾਂ ਦਾ ਵਿਕਾਸ ਕਰਨ, ਭ੍ਰਿਸ਼ਟਾਚਾਰ ਤੇ ਮਾਫੀਆ ਖ਼ਤਮ ਕਰਨ ਅਤੇ ਸੂਬੇ ਨੂੰ ਮੁੱੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਚੋਣ ਲੜ੍ਹ ਰਹੀ ਹੈ।

Punjab Nama Bureauhttps://punjabnama.com
Punjab Nama Bureau ਪੰਜਾਬ ਨਾਮਾ ਤੁਹਾਡੇ ਆਲੇ ਦੁਆਲੇ ਦੀਆਂ ਖ਼ਬਰਾਂ ਅਤੇ ਵਿਚਾਰਾਂ ਨੂੰ ਜਨਾਣ ਦੀ ਤਾਂਘ ਲਈ ਇਕ ਭਰੋਸੇਯੋਗ ਗਾਈਡ ਦਾ ਕੰਮ ਕਰੇਗਾ। ਡੂੰਘੇ ਅਤੇ ਖੋਜੀ ਵਿਚਾਰਸ਼ੀਲ ਵਿਸ਼ਲੇਸ਼ਣ ਅਤੇ ਨਿਡਰ ਵਿਚਾਰਾਂ ਦੇ ਨਾਲ ਸਾਡੀ ਸੰਪਾਦਕਾਂ ਦੀ ਟੀਮ ਪੰਜਾਬ, ਭਾਰਤ ਅਤੇ ਵਿਸ਼ਵ ਵਿੱਚ ਵਾਪਰਦੀਆਂ ਘਟਨਾਵਾਂ ਨੂੰ ਸਹੀ ਤੱਥਾਂ ਨਾਲ ਵਿਚਾਰਕੇ ਇਕ ਸਾਫ ਅਤੇ ਬਦਲਦੀ ਗਤੀਸ਼ੀਲਤਾ ਨੂੰ ਸਹੀ ਦ੍ਰਿਸ਼ਟੀਕੋਣ ਪ੍ਰਦਾਨ ਕਰੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments