ਸੰਗਰੂਰ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਜਾਰੀ ਹੈ। ਦਿੜ੍ਹਬਾ ਤੋਂ ਬਾਅਦ ਹੁਣ ਸੁਨਾਮ ਵਿਚ ਵੀ ਤਿੰਨ ਜ਼ਿੰਦਗੀਆਂ ਨੂੰ ਜ਼ਹਿਰੀਲੀ ਸ਼ਰਾਬ ਨੇ ਨਿਗਲ ਲਿਆ ਹੈ।
ਜਾਣਕਾਰੀ ਮਿਲੀ ਹੈ ਕਿ ਸੁਨਾਮ ਹਲਕੇ ਦੇ ਪਿੰਡ ਰਵਿਦਾਸ ਪੁਰਾ ਟਿੱਬੀ ਅਤੇ ਜਖੇਪਲ ਵਿਚ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਕਈਆਂ ਦੀਆਂ ਅੱਖਾਂ ਦੀ ਰੌਸ਼ਨੀ ਖ਼ਤਮ ਹੋ ਗਈ ਹੈ।
ਸ਼ਰਾਬ ਪੀਣ ਨਾਲ ਮੌਤਾਂ ਹੋਣ ਦਾ ਸਮਾਚਾਰ ਮਿਲਦਿਆਂ ਸਾਰ ਹੀ ਪੁਲਸ ਹਰਕਤ ਵਿਚ ਆ ਗਈ ਅਤੇ ਡੀਐਸਪੀ ਮਨਦੀਪ ਸਿੰਘ ਸੰਧੂ ਦੀ ਅਗਵਾਈ ਵਿਚ ਪਿੰਡ ਰਵਿਦਾਸਪੁਰਾ ਟਿੱਬੀ ਪਹੁੰਚਕੇ ਇਲਾਕੇ ਦੀ ਛਾਣਬੀਣ ਕੀਤੀ ਗਈ ਹੈ। ਡੀਐਸਪੀ ਦਾ ਕਹਿਣਾ ਕਿ ਉਨ੍ਹਾਂ ਨੂੰ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਸਬੰਧੀ ਜਾਣਕਾਰੀ ਮਿਲੀ ਸੀ, ਜਿਸ ਦੇ ਚੱਲਦੇ ਉਹ ਐਕਸ਼ਨ ‘ਚ ਆਏ ਹਨ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ। ਦੂਜੇ ਪਾਸੇ ਅਜੇ ਤੱਕ ਸੱਤਾਧਾਰੀ ਪਾਰਟੀ ਦਾ ਕੋਈ ਨੁਮਾਇੰਦਾ ਅਤੇ ਪ੍ਰਸਾਸ਼ਨਿਕ ਅਧਿਕਾਰੀ ਮੌਕੇ ‘ਤੇ ਨਾਂ ਪੁੱਜਣ ਕਾਰਨ ਪਿੰਡ ਵਾਸੀਆਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ :-ਸ਼ਰਾਬ ਮਾਫ਼ੀਆ ਬੇਨਕਾਬ, ਪੁਲਿਸ ਨੇ ਚਾਰ ਦਬੋਚੇ
ਜਾਣਕਾਰੀ ਅਨੁਸਾਰ ਪਿੰਡ ਰਵਿਦਾਸਪੁਰਾ ਟਿੱਬੀ ਵਿਖੇ ਲੱਛਾ ਸਿੰਘ (40) ਲਹਿਲ ਖੁਰਦ ਜੋ ਇੱਥੇ ਆਪਣੀ ਭੈਣ ਕੋਲ ਰਹਿੰਦਾ ਸੀ। ਜਿਸਦੀ ਕਿ ਬੀਤੀ ਰਾਤ ਮੌਤ ਹੋ ਗਈ। ਇਸੇ ਪਿੰਡ ਦਾ ਗੁਰਮੀਤ ਸਿੰਘ (45) ਦੀ ਵੀ ਇਸੇ ਤਰਾਂ ਬੀਤੇ ਕੱਲ੍ਹ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇੰਨ੍ਹਾਂ ਵਲੋਂ ਪਿੰਡ ਵਿਚ ਵੇਚਣ ਵਾਲੇ ਕਿਸੇ ਵਿਅਕਤੀ ਤੋਂ ਸ਼ਰਾਬ ਲੈਕੇ ਪੀਤੀ ਗਈ ਸੀ।
ਇਸ ਤਰਾਂ ਦੀ ਸ਼ਰਾਬ ਪੀਣ ਵਾਲੇ ਕਰੀਬ ਚਾਰ ਵਿਅਕਤੀ ਅਜੇ ਵੀ ਸਿਵਲ ਹਸਪਤਾਲ ਸੁਨਾਮ ‘ਚ ਜੇਰੇ ਇਲਾਜ ਹਨ। ਜਿੰਨਾਂ ਵਿਚ ਸੁਖਦੇਵ ਸਿੰਘ, ਭੋਲਾ ਸਿੰਘ, ਬੂਟਾ ਸਿੰਘ ਅਤੇ ਬੱਧੂ ਸਿੰਘ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਜਾਣਕਾਰੀ ਹੈ ਕਿ ਅਜਿਹੇ ਹੀ ਇਕ ਮਾਮਲੇ ਵਿਚ ਗਿਆਨ ਸਿੰਘ (32) ਪਿੰਡ ਜਖੇਪਲਵਾਸ ਜਖੇਪਲ ਦੀ ਮੌਤ ਹੋ ਗਈ।
ਜਿਕਰ ਯੋਗ ਹੈ ਕਿ ਬੀਤੇ ਦਿਨੀਂ ਦਿੜਬਾ ‘ਚ ਵੀ ਜ਼ਹਿਰੀਲੀ ਸ਼ਰਾਬ ਕਾਰਨ ਅੱਠ ਮੌਤਾਂ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ‘ਚ ਕੁਝ ਲੋਕ ਹਸਪਤਾਲ ‘ਚ ਜੇਰੇ ਇਲਾਜ ਵੀ ਹਨ। ਪੁਲਿਸ ਵਲੋਂ ਇਸ ਮਾਮਲੇ ‘ਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿੰਨ੍ਹਾਂ ‘ਤੇ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਉਥੇ ਹੀ ਇਸ ਮਾਮਲੇ ਨੂੰ ਲੈਕੇ ਸਰਕਾਰ ਨੂੰ ਵਿਰੋਧੀ ਧਿਰ ਨਿਸ਼ਾਨੇ ‘ਤੇ ਲੈ ਰਿਹਾ ਹੈ ਅਤੇ ਨਾਲ ਹੀ ਐਕਸਾਇਜ਼ ਮੰਤਰੀ ਖਿਲਾਫ਼ ਕਾਰਵਾਈ ਦੀ ਮੰਗ ਕਰ ਰਿਹਾ ਹੈ।
1 Comment
CM ਕੇਜਰੀਵਾਲ ਦੀ ਗ੍ਰਿਫ਼ਤਾਰੀ ‘ਆਪ’ ਦਾ ਪ੍ਰਦਰਸ਼ਨ - Punjab Nama News
8 ਮਹੀਨੇ ago[…] […]
Comments are closed.