ਗ੍ਰਿਫ਼ਤਾਰ ਕੀਤੇ ਮੁਲਜ਼ਮ ਇਰਾਦਾ ਕਤਲ ਦੀ ਕੋਸ਼ਿਸ਼ ਦੇ ਕੇਸ ਵਿੱਚ ਪੰਜਾਬ ਪੁਲਿਸ ਨੂੰ ਵੀ ਲੋੜੀਂਦੇ ਸਨ: ਐਸਐਸਪੀ ਗੁਰਦਾਸਪੁਰ
– ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਨੂੰ ਉਸ ਸਮੇਂ ਅਹਿਮ ਸਫਲਤਾ ਮਿਲੀ ਜਦੋਂ ਪੰਜਾਬ ਪੁਲਿਸ ਨੇ ਨ੍ਹਾਵਾ ਸ਼ੇਵਾ ਪੋਰਟ ਮੁੰਬਈ ਤੋਂ 72.5 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਤਿੰਨ ਵੱਡੇ ਨਸ਼ਾ ਤਸਕਰਾਂ ਨੂੰ ਗੁਰਦਾਸਪੁਰ ਤੋਂ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।THREE HIGH-PROFILE DRUG SMUGGLERS WANTED IN 73-KG HEROIN HAUL IN MUMBAI ARRESTED FROM GURDASPUR.
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਮਿਲਣ ਉਪਰੰਤ ਗੁਰਦਾਸਪੁਰ ਪੁਲਿਸ ਨੇ ਬੁੱਧਵਾਰ ਸ਼ਾਮ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਗੁਰਦਾਸਪੁਰ ਦੇ ਧਾਰੀਵਾਲ ਖੇਤਰ ਵਿੱਚ ਅੰਮ੍ਰਿਤਸਰ-ਜੰਮੂ ਹਾਈਵੇਅ ‘ਤੇ ਇੱਕ ਐਸਯੂਵੀ ਮਹਿੰਦਰਾ ਥਾਰ (ਪੀਬੀ 46 ਏਐਚ 0003) ਨੂੰ ਰੋਕ ਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਨੇ ਗੱਡੀ ਦੀ ਤਲਾਸ਼ੀ ਦੌਰਾਨ ਇੱਕ ਰਿਵਾਲਵਰ ਸਮੇਤ 9 ਐਮਐਮ ਦੇ 6 ਜਿੰਦਾ ਕਾਰਤੂਸ ਅਤੇ .32 ਬੋਰ ਦੇ 6 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਇਸ ਤੋਂ ਪਹਿਲਾਂ ਮੁੰਬਈ ਏਟੀਐਸ ਨੇ ਖੇਪ ਮੰਗਵਾਉਣ ਵਾਲੇ ਮੁਲਜ਼ਮ ਹਰਸਿਮਰਨ ਸੇਠੀ ਅਤੇ ਉਸ ਦੇ ਸਹਾਇਕ ਮਹਿੰਦਰ ਸਿੰਘ ਰਾਠੌਰ, ਜੋ ਕਲੀਅਰਿੰਗ ਏਜੰਟ ਵਜੋਂ ਕੰਮ ਕਰ ਰਿਹਾ ਸੀ, ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਸੀ।
ਦੱਸਣਯੋਗ ਹੈ ਕਿ ਧਾਰਾ 25/27/54/59 ਤਹਿਤ ਐਫ.ਆਈ.ਆਰ. ਨੰ. 149 ਮਿਤੀ 2/11/2022 ਨੂੰ ਥਾਣਾ ਧਾਰੀਵਾਲ ਗੁਰਦਾਸਪੁਰ ਵਿਖੇ ਤਾਜ਼ਾ ਮਾਮਲਾ ਦਰਜ ਕੀਤਾ ਗਿਆ ਹੈ।
2 Comments
ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਵੱਲੋਂ ਬਿਕਰਮ ਕਾਲਜ ਆਫ਼ ਕਾਮਰਸ ਦਾ ਦੌਰਾ - Punjab Nama News
2 ਸਾਲ ago[…] […]
ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰੋ, ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ-ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਅਪੀਲ - Punjab Nam
2 ਸਾਲ ago[…] […]