ਭਾਰਤੀ ਜਨਤਾ ਪਾਰਟੀ ਲਈ ਪੰਜਾਬ ਇਕ ਯੁੱਧ ਦਾ ਮੈਦਾਨ ਬਣ ਚੁੱਕਾ ਹੈ । ਭਾਜਪਾ ਹੁਣ ਤੱਕ ਪੰਜਾਬ ਵਿਚ ਦੇਸ਼ ਵਿਚ ਹੋਣ ਵਾਲੀਆਂ ਆਮ ਲੋਕ ਸਭਾ ਚੋਣਾਂ ਲਈ 6 ਉਮੀਦਵਾਰ ਜੰਗੇ ਮੈਦਾਨ ਵਿਚ ਉਤਾਰ ਚੁੱਕੀ ਹੈ ਅਤੇ ਸਾਰੇ ਉਮੀਦਵਾਰਾਂ ਦਾ ਪੰਜਾਬ ਦੇ ਪਿੰਡਾਂ ਵਿਚ ਭਰਵਾਂ ਸਵਾਗਤ ਹੋ ਰਿਹਾ ਹੈ।

ਕਾਲੀਆਂ ਝੰਡੀਆਂ, ਵਾਪਸ ਜਾਓ ਵਾਪਸ ਜਾਓ ਦੀਆਂ ਅਵਾਜ਼ਾਂ ਵਿਚ ਭਾਰੀ ਸੁਰੱਖਿਆ ਫੋਰਸਾਂ ਦੀ ਹਾਜ਼ਰ ਵਿਚ ਭਾਜਪਾਈ ਉਮੀਦਵਾਰ ਆਪਣਾ ਚੋਣਵੀਂ ਭਵਿਖ ਤਲਾਸ਼ ਵਿਚ ਲੱਗੇ ਹੋਏ ਹਨ

ਇਸੇ ਦੌਰਾਨ ਹੀ ਅੱਜ ਭਾਜਪਾ ਨੇ ਪੰਜਾਬ ਦੀਆਂ ਤਿੰਨ ਲੋਕ ਸਭਾ ਸੀਟਾਂ ‘ਤੇ ਉਮੀਦਵਾਰ ਐਲਾਨ ਦਿੱਤੇ ਹਨ l ਸਾਬਕਾ ਆਈਏਐਸ ਅਧਿਕਾਰੀ ਅਤੇ ਮਲੂਕਾਂ ਪ੍ਰੀਵਾਰ ਦੀ ਨੂੰਹ ਪਰਮਪਾਲ ਕੌਰ ਨੂੰ ਬਠਿੰਡਾ ਲੋਕ ਸਭਾ ਸੀਟ ਤੋਂ ਟਿਕਟ ਦਿੱਤੀ ਗਈ ਹੈ। ਹੁਸ਼ਿਆਰਪੁਰ ਤੋਂ ਅਨੀਤਾ ਸੋਮ ਪ੍ਰਕਾਸ਼ ਨੂੰ ਟਿਕਟ ਦਿੱਤੀ ਗਈ ਹੈ।

ਇਸ ਤੋਂ ਇਲਾਵਾਂ ਮਨਜੀਤ ਸਿੰਘ ਮੰਨਾ ਨੂੰ ਖਡੂਰ ਸਾਹਿਬ ਚੋਣ ਮੈਦਾਨ ਚ ਉਤਾਰਿਆ ਹੈ।

ਇਹ ਵੀ ਪੜ੍ਹੋ : – ਬਾਬਾ ਰਾਮਦੇਵ ਨੂੰ ਮੁਆਫ਼ੀ ਕਿਉਂ ?

ਇਸ ਤੋਂ ਪਹਿਲਾਂ ਪਾਰਟੀ ਨੇ 6 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਸਨ। ਪਾਰਟੀ ਨੇ ਗੁਰਦਾਸਪੁਰ ਤੋਂ ਦਿਨੇਸ਼ ਸਿੰਘ, ਅੰਮ੍ਰਿਤਸਰ ਤੋਂ ਤਰਨਜੀਤ ਸੰਧੂ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਲੁਧਿਆਣਾ ਤੋਂ ਰਵਨੀਤ ਬਿੱਟੂ ਅਤੇ ਪਟਿਆਲਾ ਸੀਟ ਤੋਂ ਪ੍ਰਨੀਤ ਕੌਰ ਨੂੰ ਟਿਕਟਾਂ ਦਿੱਤੀਆਂ ਹਨ।