ਚੰਡੀਗੜ੍ਹ,
ਪੰਜਾਬ ਸਰਕਾਰ ਟੋਲ ਪਲਾਜ਼ਿਆਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਬਹੁਤ ਗੰਭੀਰ ਹੈ। ਸੂਬਾ ਸਰਕਾਰ ਵੱਲੋਂ ਹੁਣ ਤੱਕ 12 Toll Plazas ਬੰਦ ਕੀਤੇ ਜਾ ਚੁੱਕੇ ਹਨ। ਇੰਨਾ ਹੀ ਨਹੀਂ ਸੀਐਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਟੋਲ ਪਲਾਜ਼ਾ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ :- SGPC ਦਾ 12 ਅਰਬ ਦਾ ਬਜਟ ਪਾਸ

ਪੰਜਾਬ ਸਰਕਾਰ ਜਲਦ ਹੀ ਦੋ ਹੋਰ ਟੋਲ ਪਲਾਜ਼ੇ ਬੰਦ ਕਰਨ ਜਾ ਰਹੀ ਹੈ। ਇਸ ਗੱਲ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ ਰਾਏਕੋਟ ਮਹਿਲ ਕਲਾਂ ਤੱਕ ਦੋ ਟੋਲ ਪਲਾਜ਼ੇ ਹਨ। ਇਨ੍ਹਾਂ ਵਿੱਚੋਂ ਇੱਕ ਟੋਲ ਪਲਾਜ਼ਾ ਪਿੰਡ ਰਕਬਾ ਨੇੜੇ ਮੁੱਲਾਂਪੁਰ ਅਤੇ ਦੂਜਾ ਪਿੰਡ ਮਹਿਲ ਕਲਾਂ ਨੇੜੇ ਹੈ। ਦੋਵੇਂ ਇੱਕੋ ਕੰਪਨੀ ਹਨ।

2 ਅਪ੍ਰੈਲ ਦੀ ਅੱਧੀ ਰਾਤ 12 ਤੋਂ Toll Plazas ਹੋਣਗੇ ਬੰਦ

ਮੁੱਖ ਮੰਤਰੀ ਨੇ ਲਿਖਿਆ ਹੈ ਕਿ ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦੇ ਵੇਰਵੇ ਦੇ ਕੇ ਟੋਲ ਪਲਾਜ਼ਾ ਨੂੰ 448 ਦਿਨ ਵਧਾਉਣ ਦੀ ਇਜਾਜ਼ਤ ਮੰਗੀ ਸੀ। ਪੰਜਾਬ ਸਰਕਾਰ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ। ਇਹ ਦੋਵੇਂ ਟੋਲ ਪਲਾਜ਼ੇ 2 ਅਪ੍ਰੈਲ ਦੀ ਅੱਧੀ ਰਾਤ 12 ਤੋਂ ਬੰਦ ਰਹਿਣਗੇ।