ਸੰਗਰੂਰ 24 ਫਰਵਰੀ ( ) ਕੇਂਦਰ ਸਰਕਾਰ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ 26 ਫਰਵਰੀ ਨੂੰ ਸੜਕਾਂ ਤੇ ਟਰੈਕਟਰ ਖੜੇ ਕਰਕੇ ਰੋਸ ਪ੍ਰਦਰਸ਼ਨ ਕਰਨ ਅਤੇ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਫੂਕਣ ਦੇ ਦਿੱਤੇ ਸੱਦੇ ਦੀ ਤਿਆਰੀ ਸਬੰਧੀ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਸੁਤੰਤਰ ਭਵਨ ਸੰਗਰੂਰ ਵਿਖੇ ਹੋਈ।
ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੋ ਕੇਂਦਰ ਸਰਕਾਰ ਦੀ ਸ਼ਹਿ ਤੇ ਹਰਿਆਣੇ ਦੇ ਬਾਰਡਰਾਂ ਤੇ ਕਿਸਾਨਾਂ ਉੱਪਰ ਤਸ਼ੱਦਦ ਹੋਇਆ ਜਿਸ ਵਿੱਚ ਪੈਲਟ ਗੰਨ, ਖਤਰਨਾਕ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਕੀਤੀ ਗਈ। ਸਿੱਧੀਆਂ ਗੋਲੀਆਂ ਚਲਾਈਆਂ ਗਈਆਂ ਜਿਸ ਵਿੱਚ ਇੱਕ ਨੌਜਵਾਨ ਸ਼ੁਭਕਰਨ ਸਿੰਘ ਸ਼ਹੀਦ ਹੋ ਗਿਆ ਅਤੇ ਬਹੁਤ ਸਾਰੇ ਕਿਸਾਨ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਅਤੇ ਇੱਕ ਕਿਸਾਨ ਨੂੰ ਅਗਵਾ ਕਰਕੇ ਬੁਰੀ ਤਰ੍ਹਾਂ ਤਸ਼ੱਦਦ ਕੀਤਾ,ਇਸੇ ਤਰ੍ਹਾਂ ਕਿਸਾਨਾਂ ਦੇ ਟਰੈਕਟਰਾਂ, ਗੱਡੀਆਂ ਦੀ ਭੰਨ ਤੋੜ ਕਰਕੇ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਗਿਆ ।
ਇਹ ਵੀ ਪੜ੍ਹੋ:- ਰੇਗਿਸਤਾਨ ਮੇਰਾ ਭਵਿੱਖ, ਪੰਜਾਬ ਮੇਰਾ ਨਾਮ
ਇਹ ਵੀ ਪੜ੍ਹੋ:-ਕਿਸਾਨ ਅੰਦੋਲਨ ਦੀ ਕਮਾਨ ਅੱਜ ਔਰਤਾਂ ਦੇ ਹੱਥ ਵਿੱਚ
ਇਸ ਖਿਲਾਫ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਕਸ਼ਨ ਲੈਂਦਿਆਂ ਪੂਰੇ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।ਅਤੇ ਮੰਗ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਤੇ ਤਸ਼ੱਦਦ ਕਰਨ ਲਈ ਜਿੰਮੇਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ,ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਤੇ 302 ਦਾ ਮੁਕਦਮਾ ਦਰਜ ਕੀਤਾ ਜਾਵੇ ।26 ਫਰਵਰੀ ਨੂੰ ਵੀ ਇਸੇ ਕੜੀ ਤਹਿਤ ਦੇਸ਼ ਦੇ ਰਾਜਮਾਰਗਾਂ ਉੱਪਰ ਦਿੱਲੀ ਵੱਲ ਟਰੈਕਟਰ ਖੜ੍ਹੇ ਕਰਨ ਦਾ ਸੱਦਾ ਦਿੱਤਾ ਗਿਆ ਹੈ ਤਾਂ ਸੰਗਰੂਰ ਜ਼ਿਲ੍ਹੇ ਵਿੱਚ ਵੀ ਸੰਗਰੂਰ ,ਭਵਾਨੀਗੜ੍ਹ, ਸੁਨਾਮ ,ਦਿੜਬਾ,ਲਹਿਰਾਗਾਗਾ ਸ਼ੇਰਪੁਰ,ਵਿਖੇਨੈਸ਼ਨਲ ਤੇ ਰਾਜ ਮਾਰਗਾਂ ਉੱਪਰ ਵੱਡੀ ਗਿਣਤੀ ਕਿਸਾਨ ਟਰੈਕਟਰ ਖੜੇ ਕਰਨਗੇ ਅਤੇ ਵਿਸ਼ਵ ਵਪਾਰ ਸੰਸਥਾ ਦੇ ਪੁਤ
ਲੇ ਫੂਕੇ ਜਾਣਗੇ।
ਦੇਸ਼ ਦੇ ਸਾਮਰਾਜੀ ਮੁਲਕਾਂ ਵੱਲੋਂ ਪਿਛੜੇ ਮੁਲਕਾਂ ਦੇ ਕਿਰਤੀ ਲੋਕਾਂ ਦੀ ਲੁੱਟ ਕਰਨ ਲਈ ਬਣਾਈ ਗਈ ਸੰਸਥਾ ਵਿਸ਼ਵ ਵਪਾਰ ਸੰਸਥਾ ਦੇ ਰਾਹੀਂ ਅੱਜ ਦੁਨੀਆ ਭਰ ਵਿੱਚ ਕਿਸਾਨਾਂ ਹੱਥੋਂ ਜਮੀਨ ਖੋਹੀ ਜਾ ਰਹੀ ਹੈ ਤੇ ਅਨਾਜ ਨੂੰ ਕਾਰਪੋਰੇਟ ਆਪਣੇ ਕਬਜ਼ੇ ਵਿੱਚ ਕਰ ਰਹੇ ਹਨ ।ਜਿਸ ਖਿਲਾਫ ਦੁਨੀਆਂ ਭਰ ਵਿੱਚ ਸੰਘਰਸ਼ ਹੈ ਤਾਂ ਪੰਜਾਬ ਦੇ ਕਿਸਾਨ ਵੀ ਇਸ ਖੂਨ ਨਿਚੋੜਨ ਵਾਲੀ ਸੰਸਥਾ ਵਿੱਚੋਂ ਭਾਰਤ ਸਰਕਾਰ ਦੇ ਬਾਹਰ ਆਉਣ ਦੀ ਮੰਗ ਕਰ ਰਹੇ ਹਨ। ਸਾਰੀਆਂ ਫਸਲਾਂ ਤੇ ਐਮਐਸਪੀ ਦੀ ਖਰੀਦ ਅਤੇ ਖਪਤਕਾਰਾਂ ਤੱਕ ਸਸਤੇ ਅਨਾਜ ਦੀ ਸਪਲਾਈ ਲਈ ਭਾਰਤ ਸਰਕਾਰ ਦਾ ਵਿਸ਼ਵ ਵਪਾਰ ਸੰਸਥਾ ਚੋਂ ਬਾਹਰ ਆਉਣਾ ਜਰੂਰੀ ਹੈ ਤੇ ਸਾਰੇ ਦੇਸ਼ ਦੇ ਲੋਕ ਇੱਕਜੁੱਟ ਹੋ ਕੇ ਇਸ ਆਵਾਜ਼ ਨੂੰ ਉਠਾਉਣਗੇ।
ਅੱਜ ਦੀ ਮੀਟਿੰਗ ਵਿੱਚ ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ,ਬੀਕੇਯੂ ਧਨੇਰ ਦੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਗੰਡੇਵਾਲ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਨਿਰਮਲ ਸਿੰਘ ਬਟੜਿਆਣਾ,ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਸਵਰਨ ਸਿੰਘ ਨਵਾਂਗਾਂਓ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਇੰਦਰਪਾਲ ਸਿੰਘ ਪੁੰਨਾਵਾਲ ਤੋਂ ਬਿਨਾਂ ਕਿਸਾਨ ਆਗੂ ਬਹਾਦਰ ਸਿੰਘ ਦੁੱਗਾਂ,ਮੇਵਾ ਸਿੰਘ ਦੁੱਗਾਂ, ਬੁੱਧ ਸਿੰਘ, ਹਰਜੀਤ ਸਿੰਘ ਜਲਾਣ ਅਤੇ ਨਵਜੀਤ ਸਿੰਘ ਹਾਜ਼ਰ ਸਨ