ਖਾਸ ਖਬਰਾਂਪੰਜਾਬਪੜ੍ਹੋ

3 ਲੱਖ ਰੁਪਏ ਰਿਸ਼ਵਤ ਲੈਂਦੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 4 ਮਾਰਚ: 

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਤਹਿਤ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਇੱਕ ਨਿੱਜੀ ਵਿਅਕਤੀ, ਧਰਮਪਾਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ ਇਸੇ ਪਿੰਡ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਕਿ ਪਾਤੜਾਂ ਦੇ ਇੱਕ ਨਿਵਾਸੀ ਵੱਲੋਂ ਉਸ ਵਿਰੁੱਧ ਦਰਜ ਕੀਤੀ ਗਈ ਝੂਠੀ ਸ਼ਿਕਾਇਤ ਕਾਰਨ ਉਸਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਵਾਰ-ਵਾਰ ਪਾਤੜਾਂ ਪੁਲਿਸ ਥਾਣੇ ਵਿੱਚ ਬੁਲਾਇਆ ਜਾ ਰਿਹਾ ਸੀ। ਉਕਤ ਮੁਲਜ਼ਮ, ਧਰਮਪਾਲ, ਸ਼ਿਕਾਇਤਕਰਤਾ ਅਤੇ ਕੁਝ ਪੁਲਿਸ  ਮੁਲਾਜ਼ਮਾਂ  ਵਿਚਕਾਰ ਪੈਸਿਆਂ ਦੇ ਲੈਣ-ਦੇਣ ਲਈ ਵਿਚੋਲਗੀ  ਕਰ ਰਿਹਾ ਸੀ।

ਇਹ ਵੀ ਪੜ੍ਹੋ – ਨਸ਼ਾ ਤਸਕਰਾਂ ਦੀ ਜਾਇਦਾਦ ’ਤੇ ਵੱਡੀ ਕਾਰਵਾਈ

ਸ਼ਿਕਾਇਤਕਰਤਾ ਨੇ ਖੁਲਾਸਾ ਕੀਤਾ ਕਿ ਉਸਨੂੰ ਦੋਸ਼ੀ ਧਰਮਪਾਲ ਰਾਹੀਂ ਪੁਲਿਸ  ਮੁਲਾਜ਼ਮਾਂ  ਨੂੰ 2 ਲੱਖ ਰੁਪਏ ਰਿਸ਼ਵਤ ਦੇਣ ਲਈ ਮਜਬੂਰ ਕੀਤਾ ਗਿਆ। ਇਸੇ ਤਰ੍ਹਾਂ 4 ਲੱਖ ਰੁਪਏ ਦੀ ਹੋਰ ਮੰਗ ਕੀਤੀ ਗਈ ਤੇ ਬਾਅਦ ਵਿੱਚ ਸੌਦਾ 3 ਲੱਖ ਰੁਪਏ ਵਿੱਚ ਤੈਅ ਹੋਇਆ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਮੁਲਜ਼ਮ ਧਰਮਪਾਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਇਸ ਸਬੰਧੀ ਹੋਰ ਜਾਂਚ ਜਾਰੀ ਹੈ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਬੰਧਤ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

Team Punjab Nama

Punjab Nama Bureau ਪੰਜਾਬ ਨਾਮਾ ਤੁਹਾਡੇ ਆਲੇ ਦੁਆਲੇ ਦੀਆਂ ਖ਼ਬਰਾਂ ਅਤੇ ਵਿਚਾਰਾਂ ਨੂੰ ਜਨਾਣ ਦੀ ਤਾਂਘ ਲਈ ਇਕ ਭਰੋਸੇਯੋਗ ਗਾਈਡ ਦਾ ਕੰਮ ਕਰੇਗਾ। ਡੂੰਘੇ ਅਤੇ ਖੋਜੀ ਵਿਚਾਰਸ਼ੀਲ ਵਿਸ਼ਲੇਸ਼ਣ ਅਤੇ ਨਿਡਰ ਵਿਚਾਰਾਂ ਦੇ ਨਾਲ ਸਾਡੀ ਸੰਪਾਦਕਾਂ ਦੀ ਟੀਮ ਪੰਜਾਬ, ਭਾਰਤ ਅਤੇ ਵਿਸ਼ਵ ਵਿੱਚ ਵਾਪਰਦੀਆਂ ਘਟਨਾਵਾਂ ਨੂੰ ਸਹੀ ਤੱਥਾਂ ਨਾਲ ਵਿਚਾਰਕੇ ਇਕ ਸਾਫ ਅਤੇ ਬਦਲਦੀ ਗਤੀਸ਼ੀਲਤਾ ਨੂੰ ਸਹੀ ਦ੍ਰਿਸ਼ਟੀਕੋਣ ਪ੍ਰਦਾਨ ਕਰੇਗੀ।

One thought on “3 ਲੱਖ ਰੁਪਏ ਰਿਸ਼ਵਤ ਲੈਂਦੇ ਕੀਤਾ ਗ੍ਰਿਫ਼ਤਾਰ

Comments are closed.

ਹੋਮ
ਪੜ੍ਹੋ
ਦੇਖੋ
ਸੁਣੋ