ਚੰਡੀਗੜ੍ਹ 10 ਸਤੰਬਰ :

-ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਸਬੰਧੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿੱਢੀ ਮੁਹਿੰਮ ਤਹਿਤ ਅੱਜ ਪੰਜਾਬ ਰੋਡਵੇਜ਼ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਕਿ ਰੋਡਵੇਜ਼ ਦੀਆਂ ਸਰਕਾਰੀ ਬੱਸਾਂ ਦੇ ਰਵਾਨਾ ਹੋਣ ਦਾ ਸਮਾਂ ਪ੍ਰਾਈਵੇਟ ਬੱਸਾਂ ਨੂੰ ਵੇਚ ਕੇ ਰਿਸ਼ਵਤ ਇਕੱਤਰ ਕਰਨ ਦੇ ਦੋਸ਼ਾਂ ਤਹਿਤ ਦਰਜ ਇੱਕ ਮੁਕੱਦਮੇ ਵਿਚ ਭਗੌੜੇ ਚੱਲੇ ਆ ਰਹੇ ਸੀ। VIGILANCE BUREAU ARRESTS TWO PUNJAB ROADWAYS INSPECTORS ABSCONDING IN CORRUPTION CASE

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਕੁੱਝ ਮੁਲਾਜ਼ਮਾਂ ਵੱਲੋਂ ਸਰਕਾਰੀ ਬੱਸਾਂ ਦੇ ਬੱਸ ਅੱਡੇ ਵਿੱਚੋਂ ਚੱਲਣ ਦਾ ਟਾਇਮ ਪ੍ਰਾਈਵੇਟ ਬੱਸਾਂ ਨੂੰ ਵੇਚ ਕੇ ਰੋਜ਼ਾਨਾ/ਮਹੀਨਾਵਾਰ ਰਿਸ਼ਵਤ ਇਕੱਠੀ ਕਰਨ ਦੇ ਦੋਸ਼ ਲੱਗੇ ਸਨ ਤੇ ਇਸ ਸਬੰਧੀ ਬਿਊਰੋ ਵੱਲੋਂ ਮੁਕੱਦਮਾ ਨੰਬਰ 5 ਮਿਤੀ 30-04-2021 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਸ਼ਾਮਲ ਦੋਸ਼ੀਆਂ ਵਿੱਚੋਂ ਭਗੌੜੇ ਚਲੇ ਆ ਰਹੇ ਪੰਜਾਬ ਰੋਡਵੇਜ਼ ਡੀਪੂ ਅੰਮ੍ਰਿਤਸਰ-2 ਦੇ ਸੇਵਾਮੁਕਤ ਇੰਸਪੈਕਟਰ ਰਾਜ ਕੁਮਾਰ ਰਾਜੂ ਵਾਸੀ ਪਿੰਡ ਫੁੱਲੜਾ ਤਹਿਸੀਲ ਤੇ ਜ਼ਿਲ੍ਹਾ ਪਠਾਨਕੋਟ ਅਤੇ ਤਰਸੇਮ ਸਿੰਘ ਸੇਵਾਮੁਕਤ ਇੰਸਪੈਕਟਰ ਪੰਜਾਬ ਰੋਡਵੇਜ਼ ਡਿਪੂ ਜਲੰਧਰ-1 ਵਾਸੀ ਪਿੰਡ ਚੱਕਖੇਲਾਂ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਅੱਜ ਵਿਜੀਲੈਂ ਬਿਉਰੋ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਉਕਤ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ।

ਖਾਸ ਖਬਰਾਂ

ਜਾਇਦਾਦਾਂ ਰੈਗੂਲਰ ਕਰਵਾਉਣ ਲਈ ਆਨਲਾਈਨ ਮਿਲੇਗੀ ਐਨ.ਓ.ਸੀ. : ਅਮਨ ਅਰੋੜਾ

ਡਿਜ਼ੀਟਲ ਲਾਇਬ੍ਰੇਰੀ ਵਿੱਚ ਤਬਦੀਲ ਹੋਵੇਗੀ ਜ਼ਿਲ੍ਹਾ ਲਾਇਬ੍ਰੇਰੀ –  ਨਰਿੰਦਰ ਕੌਰ ਭਰਾਜ