ਚੰਡੀਗੜ, 10 ਸਤੰਬਰ:
– ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਦੋ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਅਤੇ ਇੱਕ ਮਹਿਲਾ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਲੰਟੀਅਰ ਵਿਰੁੱਧ ਰਿਸਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ, ਜਿਨਾਂ ਵਿੱਚੋਂ ਦੋ ਪੁਲਿਸ ਮੁਲਾਜਮਾਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ। VIGILANCE REGISTERS BRIBERY CASE AGAINST THREE POLICE PERSONNEL
ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੋਨੀਪਤ ਜ਼ਿਲਾ ਹਰਿਆਣਾ ਦੇ ਪਿੰਡ ਕਸੰਦੀ ਦੇ ਮਨਜੀਤ ਦੀ ਸ਼ਿਕਾਇਤ ‘ਤੇ ਬਿਊਰੋ ਨੇ ਪੁਲਿਸ ਚੌਕੀ ਬੱਸ ਸਟੈਂਡ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਤੇਜਿੰਦਰ ਸਿੰਘ (922/ਐਲਡੀਐਚ.) ਏਐਸਆਈ ਨਸੀਬ ਸਿੰਘ (2212/ਐਲਡੀਐਚ) ਅਤੇ ਮਹਿਲਾ ਹੋਮ ਗਾਰਦ ਜੋਤੀ (ਨੰਬਰ 16240) ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭਿ੍ਰਸਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫਆਈਆਰ ਨੰ. 12 ਮਿਤੀ 9.9.2022 ਦਰਜ ਕੀਤੀ ਹੈ। ਇਸ ਮਾਮਲੇ ਵਿੱਚ ਏਐਸਆਈ ਤੇਜਿੰਦਰ ਸਿੰਘ ਅਤੇ ਮਹਿਲਾ ਪੀਐਚਜੀ ਜੋਤੀ ਨੂੰ ਪੁੱਛਗਿੱਛ ਦੇ ਆਧਾਰ ’ਤੇ ਗਿ੍ਰਫਤਾਰ ਕਰ ਲਿਆ ਗਿਆ ਹੈ।
ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਮਨਜੀਤ ਨੇ ਪੰਜਾਬ ਐਂਟੀ ਕੁਰੱਪਸਨ ਹੈਲਪਲਾਈਨ ‘ਤੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੂੰ ਥਾਣਾ ਡਿਵੀਜਨ 5 ਲੁਧਿਆਣਾ ਵਿਖੇ ਆਈ.ਪੀ.ਸੀ. ਦੀ ਧਾਰਾ 420,467, 468, 471, 120ਬੀ ਤਹਿਤ ਦਰਜ ਐਫ.ਆਈ.ਆਰ. 45/19 ਦੇ ਮਾਮਲੇ ਵਿੱਚ ਗਿ੍ਫਤਾਰ ਕੀਤਾ ਗਿਆ ਹੈ . ਇਸ ਕੇਸ ਵਿੱਚ ਕਰੀਬ 35 ਹੋਰ ਸਹਿ ਮੁਲਜਮ ਹਨ।
ਆਪਣੀ ਸ਼ਿਕਾਇਤ ਵਿੱਚ ਮਨਜੀਤ ਨੇ ਕਿਹਾ ਕਿ ਉਹ ਜਾਅਲੀ ਪਤੇ ਅਤੇ ਜਾਤੀ ਸਰਟੀਫਿਕੇਟ ‘ਤੇ ਰਾਜਪੂਤ ਵਜੋਂ ਫੌਜ ਵਿੱਚ ਭਰਤੀ ਹੋਇਆ ਸੀ ਪਰ ਉਹ ਜੱਟ ਜਾਤੀ ਨਾਲ ਸਬੰਧ ਰੱਖਦਾ ਹੈ। ਇਸ ਪੁਲੀਸ ਕੇਸ ਵਿੱਚ ਅਦਾਲਤ ਤੋਂ ਜਮਾਨਤ ਮਿਲਣ ਮਗਰੋਂ ਸ਼ਿਕਾਇਤਕਰਤਾ ਨੇ ਆਪਣੇ ਕੇਸ ਦਾ ਚਲਾਨ ਅਦਾਲਤ ਵਿੱਚ ਪੇਸ ਕਰਨ ਸਬੰਧੀ ਏਐਸਆਈ ਤੇਜਿੰਦਰ ਸਿੰਘ ਕੋਲ ਪਹੁੰਚ ਕੀਤੀ ਜਿਸ ਨੇ ਇਸ ਸਬੰਧੀ ਉਸ ਕੋਲੋਂ 20 ਹਜਾਰ ਰੁਪਏ ਕਿਸਤਾਂ ਵਿੱਚ ਲਏ ਸਨ।
ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਅੱਗੇ ਦੱਸਿਆ ਕਿ 11.7.2022 ਨੂੰ ਪੀ.ਐਚ.ਜੀ. ਜੋਤੀ ਨੇ ਉਸਨੂੰ ਫੋਨ ਕਰਕੇ ਇਸ ਮਾਮਲੇ ਵਿੱਚ ਉਸਦੀ ਮਦਦ ਕਰਨ ਲਈ 20,000 ਰੁਪਏ ਹੋਰ ਮੰਗੇ ਪਰ ਸੌਦਾ 15000 ਰੁਪਏ ਵਿੱਚ ਤੈਅ ਹੋਇਆ। ਗੱਲਬਾਤ ਦੌਰਾਨ ਉਸਨੇ ਸਬੂਤ ਵਜੋਂ ਉਸਦੀ ਕਾਲ ਰਿਕਾਰਡ ਕਰ ਲਈ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ 12-7-2022 ਨੂੰ ਪੀ.ਐਚ.ਜੀ. ਜੋਤੀ ਨੂੰ ਮਿਲਿਆ ਸੀ ਜਿਸ ਨੇ ਰਿਸਵਤ ਵਜੋਂ 15000 ਰੁਪਏ ਦੀ ਮੰਗ ਕੀਤੀ ਪਰ ਉਸਨੇ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਉਸੇ ਦਿਨ ਏ.ਐਸ.ਆਈ ਤੇਜਿੰਦਰ ਸਿੰਘ ਅਤੇ ਏ.ਐਸ.ਆਈ ਨਸੀਬ ਸਿੰਘ ਨੇ ਉਸ ਪਾਸੋਂ 500-500 ਰੁਪਏ ਰਿਸਵਤ ਲੈ ਲਈ ਜਿਸਦੀ ਮਨਜੀਤ ਨੇ ਵੀਡੀਓ ਰਿਕਾਰਡਿੰਗ ਕਰ ਲਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿਚਲੇ ਤੱਥ ਸਹੀ ਪਾਏ ਗਏ ਅਤੇ ਉਪਰੋਕਤ ਸਾਰੇ ਦੋਸੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਉਨਾਂ ਦੱਸਿਆ ਕਿ ਤਿੰਨ ਮੁਲਜਮਾਂ ਵਿੱਚੋਂ 2 ਪੁਲੀਸ ਮੁਲਾਜਮਾਂ ਏਐਸਆਈ ਤੇਜਿੰਦਰ ਸਿੰਘ ਅਤੇ ਲੇਡੀ ਪੀਐਚਜੀ ਜੋਤੀ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।