ਐਕਸੀਅਨ, ਦੋ ਜੇਈ ਅਤੇ ਪ੍ਰਾਈਵੇਟ ਵਿਅਕਤੀ ਨੂੰ ਜਾਅਲੀ ਰਿਪੋਰਟਾਂ ਤਿਆਰ ਕਰਨ ਦੇ ਦੋਸ਼ ਵਿੱਚ ਕੀਤਾ ਗਿ੍ਫਤਾਰ
ਚੰਡੀਗੜ੍ਹ, 16 ਸਤੰਬਰ :
– ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮੌਜੂਦਾ ਕਾਰਜਕਾਰੀ ਇੰਜਨੀਅਰ ਬੂਟਾ ਰਾਮ, ਕਾਰਜਕਾਰੀ ਇੰਜਨੀਅਰ (ਐਕਸੀਅਨ) ਜਗਦੇਵ ਸਿੰਘ, ਜੂਨੀਅਰ ਇੰਜਨੀਅਰ, ਐਲ.ਆਈ.ਟੀ. ਇੰਦਰਜੀਤ ਸਿੰਘ, ਨਗਰ ਨਿਗਮ ਲੁਧਿਆਣਾ ਦੇ ਜੂਨੀਅਰ ਇੰਜਨੀਅਰ ਮਨਦੀਪ ਸਿੰਘ ਅਤੇ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੇ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਕਮਲਦੀਪ ਸਿੰਘ ਖਿਲਾਫ ਸਥਾਨਿਕ ਨਾਗਰਿਕ ਵਿਸਥਪਾਨ (ਐਲਡੀਪੀ) ਸਕੀਮ ਤਹਿਤ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲਆਈਟੀ) ਵਿੱਚ ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਸਬੰਧੀ ਭਿ੍ਰਸ਼ਟਾਚਾਰ ਦਾ ਇੱਕ ਹੋਰ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਜਗਦੇਵ ਸਿੰਘ ਐਕਸੀਅਨ, ਇੰਦਰਜੀਤ ਸਿੰਘ ਤੇ ਮਨਦੀਪ ਸਿੰਘ (ਦੋਵੇਂ ਜੇਈ) ਅਤੇ ਕਮਲਦੀਪ ਸਿੰਘ ਨੂੰ ਗਿ੍ਫਤਾਰ ਕੀਤਾ ਹੈ। Vigilance registers case against four officials of Ludhiana Improvement Trust
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਥਾਣਾ, ਆਰਥਿਕ ਅਪਰਾਧ ਸਾਖਾ, ਲੁਧਿਆਣਾ ਵਿਖੇ ਭਿ੍ਸਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈ.ਪੀ.ਸੀ. ਦੀ 120-ਬੀ ਤਹਿਤ ਦਰਜ ਐਫ.ਆਈ.ਆਰ. ਨੰ. 8, 14.07.2022 ਦੀ ਤਫਤੀਸ ਦੌਰਾਨ ਇਹ ਪਾਇਆ ਗਿਆ ਕਿ ਐਲ.ਆਈ.ਟੀ. ਦੇ ਅਧਿਕਾਰੀਆਂ ਨੇ ਭਿ੍ਰਸ਼ਟਾਚਾਰ ਕਰਦਿਆਂ ਅਤੇ ਹੋਰਾਂ ਦੀ ਮਿਲੀਭੁਗਤ ਨਾਲ ਐਲ.ਡੀ.ਪੀ. ਸਕੀਮ ਤਹਿਤ ਅਣਅਧਿਕਾਰਤ ਵਿਅਕਤੀਆਂ ਨੂੰ ਰਿਹਾਇਸ਼ੀ ਪਲਾਟ ਅਲਾਟ ਕੀਤੇ ਸਨ। ਭਾਵੇਂ ਕੁਝ ਅਲਾਟੀਆਂ ਦੀ ਮੌਤ ਹੋ ਚੁੱਕੀ ਸੀ ਪਰ ਉਨ੍ਹਾਂ ਦੇ ਪਲਾਟ ਐਲਆਈਟੀ ਅਧਿਕਾਰੀਆਂ ਵੱਲੋਂ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਅਣਅਧਿਕਾਰਤ ਵਿਅਕਤੀਆਂ ਨੂੰ ਦੁਬਾਰਾ ਅਲਾਟ ਕਰ ਦਿੱਤੇ ਗਏ ਅਤੇ ਲਾਭਪਾਤਰੀਆਂ ਤੋਂ ਮੋਟੀ ਰਿਸ਼ਵਤ ਹਾਸਲ ਕੀਤੀ ਗਈ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੜਤਾਲ ਦੌਰਾਨ ਰਿਕਾਰਡ ‘ਤੇ ਇਹ ਸਾਹਮਣੇ ਆਇਆ ਹੈ ਕਿ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਵਿੱਚ ਪਲਾਟ ਨੰਬਰ 1544-ਡੀ ਇੱਕ ਨਿੱਜੀ ਵਿਅਕਤੀ ਕਮਲਦੀਪ ਸਿੰਘ ਨੂੰ ਅਲਾਟ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਇੰਦਰਜੀਤ ਸਿੰਘ ਜੇ.ਈ., ਬੂਟਾ ਰਾਮ ਟਰੱਸਟ ਇੰਜੀਨੀਅਰ ਅਤੇ ਜਗਦੇਵ ਸਿੰਘ ਐਕਸੀਅਨ, ਮਨਦੀਪ ਸਿੰਘ ਜੇ.ਈ. ਐਮ.ਸੀ. ਲੁਧਿਆਣਾ ਨੇ ਉਪਰੋਕਤ ਇਲਾਕੇ ਵਿੱਚ ਪਾਣੀ ਅਤੇ ਸੀਵਰੇਜ ਦੀ ਸਹੂਲਤ ਨਾ ਹੋਣ ਸਬੰਧੀ ਐਲ.ਆਈ.ਟੀ. ਨੂੰ ਝੂਠੀਆਂ/ਮਨਘੜਤ ਰਿਪੋਰਟਾਂ ਦਿੱਤੀਆਂ ਸਨ। ਅਲਾਟੀ ਦਾ ਪੱਖ ਪੂਰਨ ਦੇ ਉਦੇਸ਼ ਨਾਲ, ਉਪਰੋਕਤ ਅਧਿਕਾਰੀਆਂ/ਕਰਮਚਾਰੀਆਂ ਨੇ ਸਮਰੱਥ ਅਥਾਰਟੀ ਤੋਂ ਪ੍ਰਵਾਨਗੀ ਲਏ ਬਿਨਾਂ 27 ਲੱਖ ਰੁਪਏ ਦਾ ਗੈਰ-ਉਸਾਰੀ ਜੁਰਮਾਨਾ ਛੱਡ ਦਿੱਤਾ ਸੀ, ਜਦੋਂ ਕਿ ਇਹ ਅਲਾਟੀ ਤੋਂ ਵਸੂਲਿਆ ਜਾਣਾ ਜਰੂਰੀ ਸੀ, ਜਿਸ ਨਾਲ ਉਨਾਂ ਸਰਕਾਰੀ ਖਜਾਨੇ ਨੂੰ ਭਾਰੀ ਵਿੱਤੀ ਨੁਕਸਾਨ ਪਹੁੰਚਾਇਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਲਾਭਪਾਤਰੀਆਂ ਤੋਂ ਮੋਟੀ ਰਿਸਵਤ ਲੈ ਕੇ ਐਲਡੀਪੀ ਸਕੀਮ ਤਹਿਤ ਪਲਾਟ ਅਲਾਟ ਕਰਨ ਲਈ ਪਹਿਲਾਂ ਹੀ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਵਿੰਗ, ਲੁਧਿਆਣਾ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ, 8, 12, 13(2) ਅਤੇ ਆਈ.ਪੀ.ਸੀ. ਦੀ ਧਾਰਾ 409, 420, 467, 471, 120-ਬੀ ਤਹਿਤ ਐਫਆਈਆਰ ਨੰਬਰ 09 ਅਧੀਨ ਮਾਮਲਾ ਦਰਜ ਕੀਤਾ ਹੋਇਆ ਹੈ।
ਇਸ ਮਾਮਲੇ ਵਿੱਚ ਐਲਆਈਟੀ ਦੇ ਅਧਿਕਾਰੀਆਂ ਖ਼ਿਲਾਫ ਜਾਂਚ ਕੀਤੀ ਜਾ ਰਹੀ ਸੀ ਜਿਸ ਵਿੱਚ ਰਮਨ ਬਾਲਾਸੁਬਰਾਮਨੀਅਮ, ਸਾਬਕਾ ਚੇਅਰਮੈਨ ਐਲਆਈਟੀ, ਕੁਲਜੀਤ ਕੌਰ ਈਓ, ਅੰਕਿਤ ਨਾਰੰਗ ਐਸਡੀਓ, ਪਰਵੀਨ ਕੁਮਾਰ ਸੇਲਜ ਕਲਰਕ, ਗਗਨਦੀਪ ਕਲਰਕ ਅਤੇ ਸਾਬਕਾ ਚੇਅਰਮੈਨ ਦੇ ਪੀਏ ਸੰਦੀਪ ਸਰਮਾ ਸਾਮਲ ਸਨ। ਉਪਰੋਕਤ ਮੁਲਜਮਾਂ ਵਿੱਚੋਂ ਸੰਦੀਪ ਸਰਮਾ ਪੀ.ਏ., ਪਰਵੀਨ ਕੁਮਾਰ ਕਲਰਕ ਅਤੇ ਕੁਲਜੀਤ ਕੌਰ ਈ.ਓ. ਨੂੰ ਪਹਿਲਾਂ ਹੀ ਗਿ੍ਰਫਤਾਰ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੋਰ ਮੁਲਜਮ ਗਿ੍ਰਫਤਾਰੀ ਤੋਂ ਬਚ ਰਹੇ ਹਨ ਅਤੇ ਇਸ ਬਾਰੇ ਅਗਲੇਰੀ ਜਾਂਚ ਜਾਰੀ ਹੈ।