ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1 ਅਪਰੈਲ ਯਾਨੀ ਅੱਜ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾਵੇਗੀ। ਮੰਡੀ ਬੋਰਡ ਨੇ ਕਣਕ ਦੀ ਖਰੀਦ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਖਰੀਦ ਦਾ ਕੰਮ 45 ਦਿਨਾਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਪਰ ਤੂਫਾਨ ਅਤੇ ਮੀਂਹ ਕਾਰਨ ਕਣਕ ਨੂੰ ਮੰਡੀ ਅਤੇ ਖਰੀਦ ਕੇਂਦਰ ਤੱਕ ਪਹੁੰਚਣ ਵਿੱਚ ਸਮਾਂ ਲੱਗ ਸਕਦਾ ਹੈ।
ਠੇਕੇਦਾਰੀ ਸਿਸਟਮ ਨੂੰ ਖਤਮ ਕਰਨ ਦੀ ਮੰਗ
ਇਸ ਦੇ ਨਾਲ ਹੀ ਠੇਕੇਦਾਰੀ ਸਿਸਟਮ ਨੂੰ ਖਤਮ ਕਰਨ ਦੀ ਮੰਗ ਨੂੰ ਲੈ ਕੇ ਸੂਬਾ ਪੱਲੇਦਾਰ ਮਜ਼ਦੂਰ ਯੂਨੀਅਨ ਨੇ ਸੂਬੇ ਭਰ ਵਿੱਚ ਕਣਕ ਦੀ ਲੋਡਿੰਗ ਅਤੇ ਅਨਲੋਡਿੰਗ ਦੇ ਬਾਈਕਾਟ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : -ਚੋਣਾਂ 24: ਭਾਜਪਾ ਦੇ 6 ਉਮੀਦਵਾਰ ਪੰਜਾਬ ਲਈ
ਕਣਕ ਦੀ ਖਰੀਦ ਲਈ ਸੰਗਰੂਰ ਵਿੱਚ 172 ਅਤੇ ਮਲੇਰਕੋਟਲਾ ਵਿੱਚ 46 ਖਰੀਦ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ ਆਰਜ਼ੀ ਖਰੀਦ ਕੇਂਦਰ ਵੀ ਤਿਆਰ ਕੀਤੇ ਜਾਣਗੇ ਤਾਂ ਜੋ ਕਿਸਾਨਾਂ ਨੂੰ ਕਣਕ ਦੀ ਵਿਕਰੀ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾਂ ਕਰਨਾ ਪਵੇ।
ਸਰਕਾਰੀ ਰੇਟ 2275 ਰੁਪਏ ਪ੍ਰਤੀ ਕੁਇੰਟਲ ਤੈਅ
ਵਿਭਾਗ ਨੇ ਸੰਗਰੂਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ 10.02 ਲੱਖ ਮੀਟ੍ਰਿਕ ਟਨ, ਬਠਿੰਡਾ, ਅੰਮ੍ਰਿਤਸਰ ਵਿੱਚ 8.50 ਲੱਖ, ਲੁਧਿਆਣਾ ਵਿੱਚ 8.13 ਲੱਖ, ਮੋਗਾ ਵਿੱਚ 6.92 ਲੱਖ, ਜਲੰਧਰ ਵਿੱਚ 5 ਲੱਖ, ਤਰਨਤਾਰਨ ਵਿੱਚ 4 ਲੱਖ, ਜਦਕਿ ਹੁਸ਼ਿਆਰਪੁਰ ‘ਚ 3 ਲੱਖ 40 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਮਿਥਿਆ ਗਿਆ ਹੈ।
ਪਨਸਪ, ਵੇਅਰਹਾਊਸ, ਮਾਰਕਫੈੱਡ, ਪਨਗ੍ਰੇਨ ਅਤੇ ਐਫਸੀਆਈ ਕਣਕ ਦੀ ਖਰੀਦ ਕਰਨਗੇ। ਸਰਕਾਰੀ ਰੇਟ 2275 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ।
2 Comments
ਧਰਮਵੀਰ ਗਾਂਧੀ ਕਾਂਗਰਸ ‘ਚ ਹੋਣਗੇ ਸ਼ਾਮਿਲ - Punjab Nama News
10 ਮਹੀਨੇ ago[…] […]
B Team of Bhagwant Mann Government ਭਗਵੰਤ ਮਾਨ ਸਰਕਾਰ ਕੇਂਦਰ ਦੀ ਬੀ ਟੀਮ - Punjab Nama News
10 ਮਹੀਨੇ ago[…] ਇਹ ਵੀ ਪੜ੍ਹੋ ਪੰਜਾਬ ‘ਚ ਕਣਕ ਦੀ ਖਰੀਦ ਸ਼ੁਰੂ […]
Comments are closed.